‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 18 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ ਅਤੇ 9.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 109 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,104 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ। ਵੇਰਵੇ ਸਾਂਝ...
