ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ
ਸ੍ਰੀ ਅਨੰਦਪੁਰ ਸਾਹਿਬ 18 ਜੂਨ : ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿ...