ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰ...








