ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ
ਚੰਡੀਗੜ੍ਹ, 9 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ ਕੇ ਇਸ ਸਾਲ 2.98 ਲੱਖ ਏਕੜ ਹੋ ਗਿਆ ਹੈ, ਜੋ 49,000 ਏਕੜ ਤੋਂ ਜ਼ਿਆਦਾ ਦਾ ਵਾਧਾ ਦਰਸਾਉਂਦਾ ਹੈ।ਚੱਲ ਰਹੇ ਸਾਉਣੀ ਸੀਜ਼ਨ ਅਤੇ ਵਿਭਾਗੀ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੋਮਵਾਰ ਸ਼ਾਮ ਨੂੰ ਇੱਥੇ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ 60,121 ਹੈਕਟੇਅਰ ਰਕਬੇ ਨਾਲ ਨਰਮੇ ਦੀ ਕਾਸ਼ਤ ਵਿੱਚ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਮਾਨਸਾ (27,621 ਹੈਕਟੇਅਰ), ਬਠਿੰਡਾ (17,080 ਹੈਕਟੇਅਰ) ਅਤੇ ਸ੍ਰੀ ਮੁਕਤਸਰ ਸਾਹਿਬ (13,240 ਹੈਕਟੇਅਰ) ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਰਮੇ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ ਪ੍ਰਦਾਨ ਕਰੇਗੀ, ਜਿਸ ਵਾਸਤੇ 4...


