Monday, August 10Malwa News
Shadow

Author: admin

ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

Breaking News
ਚੰਡੀਗੜ੍ਹ, 3 ਜੂਨ : ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਅੱਜ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।...
ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

Breaking News
ਚੰਡੀਗੜ੍ਹ, 3 ਜੂਨ : ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ...
ਪੰਜਾਬ ਦੇ ਆਪ ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ ‘ਡਿਜੀਟਲ ਯੁੱਧ’ ਦਾ ਮੰਤਰ

ਪੰਜਾਬ ਦੇ ਆਪ ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ ‘ਡਿਜੀਟਲ ਯੁੱਧ’ ਦਾ ਮੰਤਰ

Punjab Politics
ਚੰਡੀਗੜ੍ਹ, 2 ਜੂਨ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਮਾਲਵਾ ਪੂਰਬੀ ਜ਼ੋਨ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ, ਸੋਸ਼ਲ ਮੀਡੀਆ ਰਾਹੀਂ ਪਾਰਟੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵਿਰੋਧੀ ਧਿਰ ਦੇ ਝੂਠੇ ਪ੍ਰਚਾਰ ਦਾ ਜਵਾਬ ਦੇਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਗਈ। ਪਟਿਆਲਾ ਵਿਖੇ ਹੋਈ ਇਸ ਸੋਸ਼ਲ ਮੀਡੀਆ ਮੀਟਿੰਗ ਵਿੱਚ ਮਾਲਵਾ ਪੂਰਬੀ ਜ਼ੋਨ ਦੇ ਜ਼ੋਨ ਵਲੰਟੀਅਰਾਂ, ਜ਼ਿਲ੍ਹਾ ਵਲੰਟੀਅਰਾਂ ਅਤੇ ਹਲਕਾ ਵਲੰਟੀਅਰਾਂ ਨੇ ਹਿੱਸਾ ਲਿਆ। ਇਸ ਮਹੱਤਵਪੂਰਨ ਮੀਟਿੰਗ ਵਿੱਚ, ਸੋਸ਼ਲ ਮੀਡੀਆ ਦੇ ਆਧੁਨਿਕ ਟੂਲਸ ਅਤੇ ਪਲੇਟਫ਼ਾਰਮਾਂ 'ਤੇ ਕੰਮ ਕਰਨ ਬਾਰੇ ਵਿਸਤਰਿਤ ਸਿਖਲਾਈ ਦਿੱਤੀ ਗਈ, ਜਿਸ ਵਿੱਚ ਵੀਡੀਓ ਐਡਿਟਿੰਗ ਅਤੇ ਗ੍ਰਾਫਿਕ ਡਿਜ਼ਾਈਨ ਨਾਲ ਸਬੰਧਿਤ ਦੋ ਵਿਸ਼ੇਸ਼ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਸਿਖਲਾਈ ਦਿੱਤੀ ਗਈ।ਸੂਬਾ ਲੀਡਰਸ਼ਿਪ ਵੱਲੋਂ ਵਲੰਟੀਅਰਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਉਹ ਆਮ ਆਦਮੀ ਪਾਰਟੀ (ਆਪ) ਦੀ ਵਿਚਾਰਧਾਰਾ ਅਤੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰ...

ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: ਪੰਜਾਬ ਭਾਜਪਾ ਨੂੰ ਕੌਣ ਚਲਾਉਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

Punjab Politics
ਚੰਡੀਗੜ੍ਹ, 2 ਜੂਨ : ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਹਮਲਾ ਕਰਦੇ ਹੋਏ 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਨ੍ਹਾਂ 'ਤੇ ਪੰਜਾਬ ਦੀ ਭਲਾਈ ਦੀ ਬਜਾਏ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਬਿੱਟੂ ਨੂੰ ਸਵਾਲ ਕੀਤਾ ਕਿ ਪੰਜਾਬ ਭਾਜਪਾ ਨਿਰਦੇਸ਼ ਕਿੱਥੋਂ ਲੈਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ? ਉਨ੍ਹਾਂ ਨੇ ਪੰਜਾਬ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ 'ਤੇ ਚੁੱਪ ਰਹਿਣ ਲਈ ਬਿੱਟੂ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ 'ਤੇ ਭਾਜਪਾ ਦੀਆਂ ਨੀਤੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ, ਜਿਸ ਨੇ ਲਗਾਤਾਰ ਸੂਬੇ ਨਾਲ ਵਿਤਕਰਾ ਕੀਤਾ ਹੈ।ਕੰਗ ਨੇ ਬਿੱਟੂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਭਾਜਪਾ ਦੀ ਸਰਪ੍ਰਸਤੀ ਹੇਠ ਰਾਜਸਥਾਨ ਤੋਂ ਰਾਜ ਸਭਾ ਸੀਟ ਹਾਸਲ ਕਰਨ ਲਈ ਕਾਂਗਰਸ ਵਿੱਚ ਆਪਣੇ ਪਰਿਵਾਰ ਦੀ ਸਾਲਾਂ ਪੁਰਾਣੀ ਵਿਰਾਸਤ ਨੂੰ ਤਿਆਗ ਦਿੱਤਾ। ਕੰਗ ਨੇ ਕਿਹਾ, "ਬਿੱਟੂ ਨੇ ਨਿੱਜੀ ਲਾਭ ਲਈ ਪੰਜਾਬ ਦੇ ਹਿੱਤਾਂ ਦਾ ਸੌਦਾ ਕੀਤਾ ਅਤੇ ਇੱਕ ਅਜਿਹੀ ਪਾਰਟੀ ਨਾਲ ਗੱਠਜੋੜ ਕੀਤਾ ਹੈ ਜਿਸ ਨੇ ਵਾਰ-ਵਾਰ ਸੂਬੇ ਨਾਲ ਬੁਰਾ ਸਲੂਕ...
ਭੂ-ਮਾਫੀਆ ਲਈ ਝਟਕਾ ਅਤੇ ਕਿਸਾਨਾਂ ਲਈ ਗੇਮ-ਚੇਂਜਰ ਹੈ ‘ਲੈਂਡ ਪੂਲਿੰਗ ਸਕੀਮ’- ‘ਆਪ’ ਕਿਸਾਨ ਵਿੰਗ ਪ੍ਰਧਾਨ

ਭੂ-ਮਾਫੀਆ ਲਈ ਝਟਕਾ ਅਤੇ ਕਿਸਾਨਾਂ ਲਈ ਗੇਮ-ਚੇਂਜਰ ਹੈ ‘ਲੈਂਡ ਪੂਲਿੰਗ ਸਕੀਮ’- ‘ਆਪ’ ਕਿਸਾਨ ਵਿੰਗ ਪ੍ਰਧਾਨ

Punjab Politics
ਚੰਡੀਗੜ੍ਹ, 2 ਜੂਨ : ਪੰਜਾਬ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਉਨ੍ਹਾਂ ਲਈ ਕ੍ਰਾਂਤੀਕਾਰੀ ਲੈਂਡ ਪੂਲਿੰਗ ਸਕੀਮ ਲੈ ਕੇ ਆਈ ਹੈ। 'ਆਪ' ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਜਗਤਾਰ ਸਿੰਘ ਦੁਆਰਾ ਪੇਸ਼ ਕੀਤੀ ਗਈ ਇਹ ਸਕੀਮ ਕਿਸਾਨਾਂ ਦੇ ਜੀਵਨ ਨੂੰ ਸਿੱਧੇ ਅਤੇ ਮਹੱਤਵਪੂਰਨ ਵਿੱਤੀ ਲਾਭਾਂ ਨੂੰ ਯਕੀਨੀ ਬਣਾ ਕੇ ਬਦਲਣ ਦਾ ਵਾਅਦਾ ਕਰਦੀ ਹੈ, ਨਾਲ ਹੀ ਪਿਛਲੀਆਂ ਸਰਕਾਰਾਂ ਦੌਰਾਨ ਰਾਜ ਵਿੱਚ ਭੂ-ਮਾਫੀਆ ਗਤੀਵਿਧੀਆਂ ਨੂੰ ਰੋਕ ਲਗਾਉਂਦੀ ਹੈ। 'ਆਪ' ਨੇਤਾ ਨੇ ਕਿਹਾ ਕਿ ਇਸ ਸਕੀਮ ਦੇ ਤਹਿਤ, ਜੇਕਰ ਕੋਈ ਕਿਸਾਨ ਸਰਕਾਰ ਨੂੰ ਇੱਕ ਏਕੜ ਜ਼ਮੀਨ ਦਿੰਦਾ ਹੈ, ਤਾਂ ਉਸਨੂੰ ਬਦਲੇ ਵਿੱਚ ਲਗਭਗ 1,000 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਅਤੇ 200 ਵਰਗ ਗਜ਼ ਦਾ ਕਮਰਸ਼ੀਅਲ ਪਲਾਟ ਮਿਲੇਗਾ। ਸਰਕਾਰ ਇਸ ਜ਼ਮੀਨ 'ਤੇ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰੇਗੀ, ਜਿਸ ਵਿੱਚ ਸੜਕਾਂ, ਬਿਜਲੀ, ਪਾਣੀ ਦੇ ਕੁਨੈਕਸ਼ਨ, ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਅਤੇ ਪਾਰਕ ਸ਼ਾਮਲ ਹਨ।ਜਗਤਾਰ ਸਿੰਘ ਨੇ ਕਿਹਾ ਕਿ ਕਿਸਾਨਾਂ ...
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 2 ਜੂਨ: ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ। ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅ...

‘ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 93 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 15,117 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਮਨਜ਼ੂਰੀ

Breaking News
ਚੰਡੀਗੜ੍ਹ, 2 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ਹਰੇਕ ਭਾਈ...

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਐਚਪੀਪੀਸੀ ਅਤੇ ਐਚਪੀਡਬਲਿਯੂਸੀ ਦੀ ਮੀਟਿੰਗ

Haryana
ਚੰਡੀਗੜ੍ਹ, 2 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਅੱਜ ਇੱਥੇ ਹੋਏ ਹਾਈ ਪਾਵਰ ਪਰਚੇਜ ਕਮੇਟੀ (ਐਚਪੀਪੀਸੀ), ਵਿਭਾਗ ਦੀ ਉੱਚ ਅਧਿਕਾਰ ਪ੍ਰਾਪਤ ਪਰਚੇਜ ਕਮੇਟੀ (ਡੀਐਚਪੀਪੀਸੀ) ਅਤੇ ਹਾਈ ਪਾਵਰਡ ਵਰਕਸ ਪਰਚੇਜ ਕਮੇਟੀ (ਐਚਪੀਡਬਲਿਯੂਪੀਸੀ) ਦੀ ਮੀਟਿੰਗ ਵਿੱਚ ਲਗਭਗ 1640 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੇਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਬੋਲੀਦਾਤਾਵਾਂ ਨਾਲ ਨੇਗੌਸਇਏਸ਼ਨ ਦੇ ਬਾਅਦ ਦਰਾਂ ਤੈਅ ਕਰ ਕੇ ਲਗਭਗ 61 ਕਰੋੜ ਰੁਪਏ ਦੀ ਬਚੱਤ ਕੀਤੀ ਗਈ ਹੈ। ਮੀਟਿੰਗ ਵਿੱਚ ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਰਾਓ ਨਰਬੀਰ ਸਿੰਘ, ਡਾ. ਅਰਵਿੰਦ ਸ਼ਰਮਾ, ਸ੍ਰੀ ਸ਼ਿਆਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ, ਸ੍ਰੀਮਤੀ ਸ਼ਰੂਤੀ ਚੌਧਰੀ ਅਤੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਮੌਜੂਦ ਰਹੇ। ਇਸ ਤੋਂ ਇਲਾਵਾ, ਕੈਬੀਨੇਟ ਮੰਤਰੀ ਸ੍ਰੀ ਵਿਪੁਲ ਗੋਇਲ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸ਼ਾਮਿਲ ਹੋਏ।ਪਿੰਡਾਂ ਵਿੱਚ ਮਜਬੂਤ ਹੋਵੇਗੀ ਸਫਾਈ ਵਿਵਸਥਾਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਸਵੱਛਤਾ ਵਿਵਸਥਾ ਨੂੰ ਮਜਬੂਤ ਕਰਨ ਲਈ ਮਹਾਗ੍ਰਾਮਾਂ ਅਤੇ...

Media plays a vital role in nation-building through responsible writing: Chief Minister

English, Haryana
Chandigarh, May 30 : Haryana Chief Minister Sh Nayab Singh Saini said that the media has played a crucial role in nation-building from the time of independence to the present day. Appreciating the dedication of media persons who base their writing on the national interest, he said that freedom of the media is a pillar of a strong democracy and reflects the positive vision of Prime Minister Sh Narendra Modi. The Chief Minister was speaking as the chief guest at the annual convention of the Haryana Union of Working Journalists, held on Friday in Rohtak.On the occasion of Hindi Patrakarita Diwas (Hindi Journalism Day), he extended his congratulations and best wishes to all media persons and saluted the "sentinels of the pen." Haryana Education Minister Sh Mahipal Dhanda, former Minister Sh Ma...