ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਅਨੁਕੂਲ ਮਾਹੌਲ ਮੁਹੱਈਆ ਕੀਤਾ ਜਾ ਰਿਹਾ: ਚੇਅਰਮੈਨ ਅਨਿਲ ਠਾਕੁਰ
ਫਰੀਦਕੋਟ, 30 ਮਈ : ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਤੇ ਵੱਖ- ਵੱਖ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਹਾਜਰ ਸਨ। ਇਸ ਮੌਕੇ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਜੀ ਐਸ ਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਦਰਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਜੀ ਐਸ ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ...
