ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ
ਚੰਡੀਗੜ੍ਹ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ 'ਤੇ ਪਹਿਲਕਦਮੀ ਸ਼ੁਰੂ ਕੀਤੀ ਹੋਈ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਪੂਰੇ ਸਫਲ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ 2025 ਤੱਕ ਪ...