ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ
ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ਼ ਬਾਹਮਣ ਦੇ ਕਤਲ ਵਿੱਚ ਸ਼ਾਮਲ ਵਿਦੇਸ਼ ਅਧਾਰਤ ਕਿਸ਼ਨ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ (22) ਵਾਸੀ ਪਿੰਡ ਨੰਗਲ ਗੁਰੂ, ਅੰਮ੍ਰਿਤਸਰ; ਅਮਿਤ (19) ਵਾਸੀ ਘੋੜੇ ਸ਼ਾਹ, ਜੰਡਿਆਲਾ; ਗੁਰਪ੍ਰੀਤ ਸਿੰਘ ਉਰਫ ਡੌਨ (18) ਵਾਸੀ ਨਵਾਂਕੋਟ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (22) ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ 9 ਐਮ.ਐਮ. ਗਲਾਕ ਪਿਸਤੌਲ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਇੱਕ ਐਕਟਿਵਾ ਸਕੂਟਰ ਅਤੇ ਇੱਕ ਮੋਟਰਸਾਈਕਲ ਜੋ ਅਪਰਾਧ ਵ...

