ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ- ਵਿਧਾਇਕ ਸੇਖੋਂ
ਫ਼ਰੀਦਕੋਟ 23 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸੈਦੋਕੇ, ਸੈਦੋਕੇਪੁਰਬੀ ਅਤੇ ਝੋਕ ਸਰਕਾਰੀ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ। ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ...








