ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ
ਚੰਡੀਗੜ੍ਹ, 21 ਮਈ: ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਕੁੱਲ 1013 ਉਮੀਦਵਾਰਾਂ ਨੇ ਨਾਮ ਦਰਜ ਕਰਵਾਇਆ ਸੀ। ਇਸ ਰੋਜ਼ਗਾਰ ਮੇਲੇ ਵਿੱਚ 26 ਪਬਲਿਕ ਅਤੇ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਸ ਦੌਰਾਨ 516 ਉਮੀਦਵਾਰਾਂ ਨੂੰ ਆਫ਼ਰ ਲੈਟਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ 224 ਉਮੀਦਵਾਰਾਂ ਦੀ ਚੋਣ ਕੀਤੀ ਗਈ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4 ਫ਼ੀਸਦ ਹੈ।ਕੈਬਨਿਟ ਮੰਤਰੀ ਨੇ ਆਈ.ਟੀ.ਆਈ. ਨੰਗਲ ਵਿਖੇ ਰੁਜ਼ਗਾਰ ਮੇ...