ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਕੋਟਕਪੂਰਾ ,18 ਮਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ, ਪੁਲਿਸ ਵਿਭਾਗ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਜਾਗਰੂਕਤਾ ਲਹਿਰ ਦੇ ਅੱਜ ਤੀਸਰੇ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ।ਅੱਜ ਏਥੇ ਵੱਖ ਵੱਖ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਸੋਹ ਚੁਕਵਾਉਣ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਰੰਗਲਾ ਪੰਜਾਬ ਬਣ ਜਾਵੇਗਾ ਅਤੇ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੁਲਿਸ ਵਿਭਾਗ ਵੱਲੋਂ ਨਸ਼ਾ ਅਤੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਪੱਧਰ ਤੇ ਕਾਰਵਾਈ ਹੋਂਦ ਵਿੱਚ ਲਿਆਂਦੀ ਹੈ ਅਤੇ ਨਸ਼ਾ ਤਸਕਰਾਂ ਦੇ ਨਾਜ਼ਾਇਜ਼ ਉਸਾਰੇ ਘਰਾਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ, ਜੋ ਕਿ ਬਹੁਤ ਹੀ ਸ...