ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼
ਚੰਡੀਗੜ੍ਹ, 16 ਮਈ: ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਉਹ ਹਫਤਾਵਾਰੀ ਜਾਇਜ਼ਾ ਲੈਣਗੇ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਐਚ.ਏ.ਆਈ.,ਐਮ.ਓ.ਆਰ.ਟੀ.ਐਚ. ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਇਸਨੂੰ ਇੱਕ ‘ਡਰੀਮ ਪ੍ਰੋਜੈਕਟ’ ਕਰਾਰ ਦਿੱਤਾ, ਜੋ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।ਇਸ ਹਾਈਵੇਅ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਮਾਰਗ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕ...
