ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ
ਚੰਡੀਗੜ੍ਹ, 6 ਨਵੰਬਰ, 2025 - ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੇ ਬਿਹਤਰੀਨ ਨੌਜਵਾਨ ਗੱਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਣਗੇ।ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਉਪ-ਪ੍ਰਧਾਨ ਸੁਖਚੈਨ ਸਿੰਘ ਕਲਸਾਨੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨਾਂ ਸਲਾਨਾ ਕੌਮੀ ਮੁਕਾਬਲਿਆਂ ਵਿੱਚ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਦਸ ਰਾਜਾਂ ਦੀਆਂ ਟੀਮਾਂ ਗੱਤਕਾ ਸੋਟੀ ਅਤੇ ਫੱਰੀ-ਸੋਟੀ ਈਵੈਂਟਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਿਊ.ਜੀ.ਐਫ.) ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ (ਏ.ਜੀ.ਐਫ.) ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗਮ ...








