Saturday, September 19Malwa News
Shadow

Author: News Editor

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

Hot News
ਚੰਡੀਗੜ੍ਹ, 18 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਚੁਣੌਤੀ ਇਹ ਪਛਾਣਨ ਦੀ ਹੈ ਕਿ ਆਮ ਚਿੰਤਾ ਕਦੋਂ ਸਿਹਤ ਸਮੱਸਿਆ ਵਿੱਚ ਬਦਲ ਜਾਂਦੀ ਹੈ। ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰ ਸਿਰਫ਼ ਰੋਜ਼ਾਨਾ ਦੇ ਆਮ ਤਣਾਅ ਤੱਕ ਸੀਮਤ ਨਹੀਂ ਹੁੰਦੇ। ਇਨ੍ਹਾਂ ਵਿੱਚ ਚਿੰਤਾ, ਡਰ, ਬੇਚੈਨੀ ਜਾਂ ਸਰੀਰਕ ਲੱਛਣਾਂ ਦੇ ਅਜਿਹੇ ਗੰਭੀਰ ਰੂਪ ਸ਼ਾਮਲ ਹੁੰਦੇ ਹਨ, ਜੋ ਵਿਅਕਤੀ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਨ੍ਹਾਂ ਵਿੱਚ ਐਂਜ਼ਾਇਟੀ ਡਿਸਆਰਡਰ, ਫੋਬਿਕ ਡਿਸਆਰਡਰ, ਆਬਸੈਸਿਵ-ਕੰਪਲਸਿਵ ਡਿਸਆਰਡਰ (OCD), ਗੰਭੀਰ ਤਣਾਅ ਪ੍ਰਤੀ ਪ੍ਰਤੀਕਿਰਿਆ ਅਤੇ ਐਡਜਸਟਮੈਂਟ ਡਿਸਆਰਡਰ ਸ਼ਾਮਲ ਹਨ। ਜਨਰਲਾਈਜ਼ਡ ਐਂਜ਼ਾਇਟੀ ਡਿਸਆਰਡਰ (GAD) ਨੂੰ ਦੁਨੀਆ ਭਰ ਵਿੱਚ ਪਾਏ ਜਾਣ ਵਾਲੇ ਆਮ ਮਾਨਸਿਕ ਵਿਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਿਦਾਨ ਦੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਨ ਵਾ...
ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ

ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ

Hot News
ਚੰਡੀਗੜ੍ਹ 18 ਸਤੰਬਰ- ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ ('ਆਪ') ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ ਜਨਤਾ ਦੀ ਜੇਬ 'ਤੇ ਸਿੱਧਾ ਡਾਕਾ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਜਲੰਧਰ ਵਿੱਚ ਸ਼ਹੀਦ ਭਗਤ ਸਿੰਘ ਚੌਕ 'ਚ ਆਯੋਜਿਤ ਵਿਸ਼ਾਲ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕੀਤੀ। ਇਸ ਦੌਰਾਨ ਪਾਰਟੀ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਵਰਗ 'ਤੇ ਬਹੁਤ ਵੱਡਾ ਆਰਥਿਕ ਬੋਝ ਹੈ। ਭਾਜਪਾ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਆਮ ਜਨਤਾ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦਾ ਬਜਟ ਵਿਗਾੜਨ ਵਾਲੀਆਂ ਰਹੀਆਂ...
ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

Hot News
ਚੰਡੀਗੜ੍ਹ 18 ਸਤੰਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਖ਼ੁਦ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਦਕਿ ਆਪ 19 ਸਤੰਬਰ ਨੂੰ ਲੁਧਿਆਣਾ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਚੋਣ ਪ੍ਰਚਾਰ ਪੈਂਫਲੇਟ ਜਾਰੀ ਕਰੇਗੀ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿੱਚ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ। 20 ਸਤੰਬਰ ਤੋਂ, 2,68,553 ਬੂਥ ਕਮੇਟੀ ਮੈਂਬਰ ਪੂਰੇ ਪੰਜਾਬ ...
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ(ਅੰਮ੍ਰਿਤਸਰ) ਵਜੋਂ ਹੋਈ ਹੈ। ਇਹ ਕਾਰਵਾਈ, ਸੀ.ਆਈ. ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਦੇ ਚਾਰ ਵਿਅਕਤੀਆਂ, ਜਿਨ੍ਹਾਂ ਕੋਲੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀਐਕਸ5 ਪਿਸਤੌਲ ਸਮੇਤ ਤਿੰਨ ਕਾਰਤੂਸ ਬਰਾਮਦ ਹੋਏ ਸਨ, ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

Hot News
ਚੰਡੀਗੜ੍ਹ, 18 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ  ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ  ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। 241ਵੇਂ ਦਿਨ, ਪੁਲਿਸ ਟੀਮਾਂ ਨੇ 291 ਵਿਅਕਤੀਆਂ ਨੂੰ 22 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 71,813 ਹੋ ਗਈ ਹੈ। ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰ...
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ/ਪੁਲ ਨਿਰਮਾਣ ਸਬੰਧੀ ਪ੍ਰਾਜੈਕਟਾਂ ਦੀ ਟੈਂਡਰਿੰਗ ਪ੍ਰਕਿਰਿਆ ਦੌਰਾਨ ਪ੍ਰਾਜੈਕਟ ਉਸਾਰੀ ਲਈ ਢੁਕਵਾਂ ਸਮਾਂ ਦਿੱਤਾ ਜਾਵੇ,ਜਿਸ ਵਿੱਚ ਬਾਰਿਸ਼/ ਸਰਦੀ ਆਦਿ ਦੇ ਮੌਸਮ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਤੈਅ ਕੀਤੇ ਸਮੇਂ ਵਿੱਚ ਹੀ ਕੰਮ ਮੁਕੰਮਲ ਕੀਤੇ ਜਾ ਸਕਣ।ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਤਰਜੀਹ ਦੇਣ ਅਤੇ ਠੇਕੇਦਾਰਾਂ ਨੂੰ ਸਮੇਂ ਸਿਰ ਅਦਾਇਗੀਆਂ ਵੀ ਕੀਤੀਆਂ ਜਾਣ ਤਾਂ ਜੋ ਮਹਿਕਮੇ ਦੇ ਵਿੱਤ...
ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Breaking News
ਚੰਡੀਗੜ੍ਹ/ਲੁਧਿਆਣਾ, 18 ਸਤੰਬਰ: ਪੰਜਾਬ ਪੁਲਿਸ ਵੱਲੋਂ 12 ਤੋਂ 18 ਸਾਲ ਦੀ ਉਮਰ ਦੀਆਂ ਕਿਸ਼ੋਰ ਲੜਕੀਆਂ ਲਈ ਵਿਆਪਕ ਜਾਗਰੂਕਤਾ ਅਤੇ ਸਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੀ ਸਿਹਤ, ਸੁਰੱਖਿਆ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਬੰਧੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੀ ਪ੍ਰਧਾਨਗੀ ਹੇਠ ਲੁਧਿਆਣਾ ਪੁਲਿਸ ਲਾਈਨਜ਼ ਦੇ ਕਾਨਫਰੰਸ ਹਾਲ ਵਿਖੇ ਵਿਭਾਗਾਂ ਅਤੇ ਏਜੰਸੀਆਂ ਦਰਮਿਆਨ ਸਾਂਝੇ ਪ੍ਰੋਗਰਾਮ ਦੀ ਸ਼ੁਰੂਆਤ ਸਬੰਧੀ ਤਿਆਰੀਆਂ ਵਜੋਂ ਇੱਕ ਤਾਲਮੇਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬਿਹਤਰ ਪਹੁੰਚ ਲਈ ਕਾਰਵਾਈਯੋਗ ਮਾਡਿਊਲ ਤਿਆਰ ਲਈ ਮੁੱਖ ਪ੍ਰਸ਼ਾਸਕੀ, ਮੈਡੀਕਲ, ਵਿਦਿਅਕ ਅਤੇ ਸਮਾਜਿਕ ਭਾਈਵਾਲ ਵਿਭਾਗ ਇੱਕ ਮੰਚ ‘ਤੇ ਇਕੱਠੇ ਹੋਏ। ਮੀਟਿੰਗ ਦੌਰਾਨ ਉਨ੍ਹਾਂ ਇਲਾਕਿਆਂ ਦੀ ਪਛਾਣ ਕਰਨ ਅਤੇ ਲੋੜੀਂਦੀ ਕਰਵਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਜਿੱਥੇ ਲੋਕ ਸਮਾਜਿਕ-ਆਰਥਿਕ ਪੱਖੋਂ ਕਮਜ਼ੋਰ ਹਨ ਅਤੇ ਜਿੱਥੇ ਨੌਜਵਾਨ ਕੁੜੀਆਂ ਵਿਰੁੱਧ ਅਪਰਾਧਾ...
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

Breaking News
ਚੰਡੀਗੜ੍ਹ; 18 ਸਤੰਬਰ- ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਮੁਲਾਜ਼ਮਾਂ ਦੀ ਭਲਾਈ ਅਤੇ ਸਨਮਾਨ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਿਆ। ਮੁੱਖ ਮੰਤਰੀ ਨੇ ਜਾਇਜ਼ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਨੁਮਾਇੰਦਿਆਂ ਨਾਲ ਲਾਜ਼ਮੀ ਮਾਸਿਕ ਮੀਟਿੰਗਾਂ ਕਰਨ ਅਤੇ ਮਹਿਲਾ ਕਰਮਚਾਰੀਆਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਕਿਰਿਆ ਰਾਹੀਂ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰ...
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਬਾਰੇ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਨਹਿਰੀ ਸਿੰਜਾਈ ਹੇਠ ਰਕਬਾ 88 ਫੀਸਦੀ ਤੱਕ ਵਧਾਉਣ, 14,000 ਕਿਲੋਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਉਣ (ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਦਾ ਟੀਚਾ) ਅਤੇ ਇਸ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਹੋਏ ਸੁਧਾਰ ਬਾਰੇ ਚਾਨਣਾ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੀ.ਏ.ਯੂ. ਦੇ ਬੀਜ ਖੋਜ ਕੇਂਦਰ ਨੂੰ ਮਜ਼ਬੂਤ ਕਰ ਰਹੀ ਹੈ, ਬਾਗਬਾਨੀ ਵਿੱਚ 1,300 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ ਅਤੇ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕੇਂਦਰ ਨੂੰ ਬਦਲਵੀਆਂ ਫ਼ਸਲਾਂ ਲਈ ਲਾਹੇਵ...
ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

Hot News
ਚੰਡੀਗੜ੍ਹ/ਪਠਾਨਕੋਟ, ਸਤੰਬਰ 18: ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਇੱਥੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ। ਇਸ ਮੌਕੇ ਡੀ.ਐੱਸ.ਓ.-ਕਮ-ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਜੀਤ ਸਿੰਘ ਦੀ ਅਗਵਾਈ ਹੇਠ ਏ.ਡੀ.ਐੱਸ.ਓ. ਸ੍ਰੀ ਧੀਰਜ ਡੋਗਰਾ ਅਤੇ ਜ਼ਿਲ੍ਹਾ ਪਠਾਨਕੋਟ ਦੇ ਡੀ.ਡਬਲਿਊ.ਐੱਸ.ਐੱਸ. ਦੇ ਸੋਸ਼ਲ ਸਟਾਫ਼ ਵੱਲੋਂ ਹਾਜ਼ਰ ਇਕੱਠ ਨੂੰ ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ‘ਸਵੱਛਤਾ ਹੀ ਸੇਵਾ-2026’ ਮੁਹਿੰਮ 17 ਸਤੰਬਰ ਤੋਂ ਸ਼ੁਰੂ ਹੋਈ ਹੈ ਅਤੇ 2 ਅਕਤੂਬਰ 2026 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ...