Friday, September 19Malwa News
Shadow

Author: News Editor

प्रदेश को शिक्षा के क्षेत्र में अग्रणी राज्य बनाने के लिए सरकार प्रतिबद्ध:-मुख्यमंत्री श्री नायब सिंह सैनी

प्रदेश को शिक्षा के क्षेत्र में अग्रणी राज्य बनाने के लिए सरकार प्रतिबद्ध:-मुख्यमंत्री श्री नायब सिंह सैनी

Haryana, Hindi
चंडीगढ़, 14 सितंबर : हरियाणा के मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी के भारत को वर्ष 2047 तक विकसित राष्ट्र बनाने के सपने को साकार करने के लिए प्रदेश में शिक्षा व्यवस्था को सुदृढ़ किया गया है। प्रदेश सरकार हरियाणा को शिक्षा के क्षेत्र में अग्रणी राज्य बनाने के लिए प्रतिबद्ध है। नई राष्ट्रीय शिक्षा नीति को प्रदेश में वर्ष 2025 तक पूरी तरह लागू करने का लक्ष्य रखा गया है। सरकार द्वारा प्रदेश में नई 10 आईएमटी स्थापित की जाएंगी, जिन से प्रदेश के लाखों युवाओं को रोजगार के अवसर मिलेंगे। सरकार द्वारा गत साढ़े दस वर्ष के दौरान बिना पर्ची-बिना खर्ची के एक लाख 80 हजार युवाओं को मेरिट के आधार पर सरकारी रोजगार दिया गया है।             मुख्यमंत्री श्री नायब...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਤੇ ਗੁੱਦੜ ਭੈਣੀ ਵਿਖੇ ਪਹੁੰਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦਿੱਤੀ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਤੇ ਗੁੱਦੜ ਭੈਣੀ ਵਿਖੇ ਪਹੁੰਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦਿੱਤੀ

Local
ਫਾਜ਼ਿਲਕਾ 14 ਸੰਤਬਰ- ਫਾਜ਼ਿਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਤੇ ਗੁੱਦੜ ਭੈਣੀ ਵਿਖੇ ਪਹੁੰਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦਿੱਤੀ|  ਉਨ੍ਹਾਂ ਕਿਹਾ ਕਿ ਹੜ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਲਗਾਤਾਰ ਵਚਨਬੱਧ ਹੈ| ਇਸ ਲਈ ਉਹ ਲਗਾਤਾਰ ਪਿੰਡਾਂ ਵਿੱਚ ਜਾ ਕੇ ਉਨਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ|   ਫਾਜਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਆਖਿਆ ਕਿ ਜਿਨਾਂ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ, ਲੋਕਾਂ ਦੇ ਮਕਾਨਾਂ ਤੇ ਪਸ਼ੂ ਪਾਲਕਾਂ ਦੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਜਰੂਰ ਮੁਆਵਜ਼ਾ ਦਿਤਾ ਜਾਵੇਗਾ। ਉਨਾ ਕਿਹਾ ਕਿ ਸਰਕਾਰ ਉਹਨਾਂ ਦੇ ਨੁਕਸਾਨ ਦੀ ਹਰ ਹਿਲੇ ਭਰਪਾਈ ਕਰੇਗੀ|   ਸ੍ਰੀ ਸਵਨਾ ਨੇ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਤੇ ਲੋਕ ਆਪਣੇ ਘਰਾਂ ਨੂੰ ਮੁੜ ਰਹੇ ਹਨ, ਫਿਰ ਵੀ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਉਨਾਂ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਫੀਡ ਮੁਹਈਆ ਕਰਵਾਈ ਜਾ ਰਹੀ ਹੈ| ਉਨਾ ਲੋਕਾਂ ਨਾਲ ਗੱਲਬਾ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਣੀ ਨਾਲ ਹੋਏ ਨੁਕਸਾਨ ਤੋਂ ਬਾਅਦ ਸਫਾਈ ਮੁਹਿੰਮ ਲਈ ਕੀਤੀਆਂ ਗਈਆਂ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਣੀ ਨਾਲ ਹੋਏ ਨੁਕਸਾਨ ਤੋਂ ਬਾਅਦ ਸਫਾਈ ਮੁਹਿੰਮ ਲਈ ਕੀਤੀਆਂ ਗਈਆਂ ਮੀਟਿੰਗਾਂ

Local
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ-         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਰੀ ਬਰਸਾਤਾਂ ਦੇ ਕਾਰਨ ਹੋਏ ਨੁਕਸਾਨ ਤੋਂ ਬਾਅਦ ਪਿੰਡਾਂ ਦੀ ਸਫ਼ਾਈ ਸਬੰਧੀ ਬਲਾਕ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਵਾਲਾ, ਮਿੱਡਾ ਤੇ ਡੱਬਵਾਲੀ ਢਾਬ ਅਤੇ ਮਲੋਟ ਦੇ ਪਿੰਡ ਬਾਮ ਤੇ ਸ਼ੇਰਗੜ੍ਹ ਅਤੇ ਹਲਕਾ ਗਿੱਦੜਬਾਹਾ ਦੇ ਪਿੰਡ ਮੱਲਣ, ਕੋਟਲੀ, ਭਲਾਈਆਣਾ, ਕੋਠੇ ਅਮਰਗੜ੍ਹ ਤੇ ਕੋਠੇ ਬਾਰੇਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ।         ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਰੀ ਬਾਰਿਸ਼ ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਾਫੀ ਮਾਤਰਾ ਵਿੱਚ ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਕਾਫੀ ਪਾਣੀ ਖੜਾ ਹੋਣ ਕਰਕੇ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੇਂਡੂ ਖੇਤਰ ਵਿੱਚ ਮੱਛਰ ਮੱਖੀਆਂ ਪੈਦਾ ਹੋਣ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ।         ਉਨ੍ਹਾਂ ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੌਜਮ ਵਿਖੇ ਸੜਕ ਦੇ ਕੰਢਿਆ ਦੀ ਸਫਾਈ ਕਰਵਾ ਕੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ 

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੌਜਮ ਵਿਖੇ ਸੜਕ ਦੇ ਕੰਢਿਆ ਦੀ ਸਫਾਈ ਕਰਵਾ ਕੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ 

Local
ਫਾਜ਼ਿਲਕਾ 14 ਸੰਤਬਰ   ਹੜਾਂ ਤੋਂ ਬਾਅਦ ਸਰਹੱਦੀ ਪਿੰਡਾਂ ਦੇ ਸੁਧਾਰ ਤੇ ਵਿਕਾਸ ਲਈ ਪੰਜਾਬ ਸਰਕਾਰ ਯਤਨਸ਼ੀਲ ਤੇ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੌਜਮ ਵਿਖੇ ਸੜਕ ਦੇ ਕੰਢਿਆ ਦੀ ਸਫਾਈ ਕਰਵਾ ਕੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ |   ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਇਸ ਕੁਦਰਤੀ ਆਪਦਾ ਨੇ ਸਾਰਿਆਂ ਦਾ ਜੀਵਨ ਅਸਤ ਵਿਅਸਤ ਕਰਕੇ ਰੱਖ ਦਿੱਤਾ ਹੁਣ ਇਕ ਵਾਰ ਫਿਰ ਤੋਂ ਸਰਹੱਦੀ ਪਿੰਡਾਂ ਨੂੰ ਸਵਾਰਨ ਤੇ ਲੀਹ ਤੇ ਲਿਆਉਣ ਦੀ ਲੋੜ ਹੈ ਜਿਸ ਸਦਕਾ ਸੜਕਾਂ ਦੀ ਸਾਫ ਸਫਾਈ ਕਰਵਾਈ ਜਾ ਰਹੀ ਹੈ, ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਅਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ | ਉਨ੍ਹਾਂ ਆਖਿਆ ਕੀ ਹੁਣ ਪਾਣੀ ਤੋਂ ਬਾਅਦ ਕਈ ਬਿਮਾਰੀਆਂ ਦਾ ਫੈਲਣ ਦਾ ਵੀ ਖਤਰਾ ਹੋਵੇਗਾ ਇਸ ਲਈ ਪਹਿਲਾਂ ਤੋਂ ਹੀ ਪਿੰਡ ਵਾਸੀ ਸੁਚੇਤ ਰਹਿਣ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ |   ਉਨਾਂ ਕਿਹਾ ਕਿ ਪੌਦੇ ਲਗਾਉਣ ਦਾ ਮਕਸਦ ਹੈ ਕਿ ਸਾਡਾ ਵਾਤਾਵਰਨ ਸ਼ੁੱਧ ਅਤੇ ਬਿਮਾਰੀਆਂ ਮੁਕਤ ਬਣਿਆ...
ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਦੌਰਾਨ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਗਿਆ ਜਾਇਜ਼ਾ 

ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਦੌਰਾਨ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਗਿਆ ਜਾਇਜ਼ਾ 

Local
ਸਹਿਣਾ, 14 ਸਤੰਬਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਕੀਤਾ ਗਿਆ । ਇਜਲਾਸ ਦੌਰਾਨ ਭਾਰੀ ਮੀਂਹ ਕਾਰਨ, ਖਰਾਬ ਮੌਸਮ, ਪਾਣੀ ਚੜਨ ਕਰਕੇ ਨੁਕਸਾਨੇ ਗਏ ਘਰਾਂ, ਫਸਲਾ ਆਦਿ ਦੀ ਪ੍ਰਸ਼ਾਸਨ ਵੱਲੋਂ ਸਾਰੀ ਜਾਣਕਾਰੀ ਇਕੱਠੀ ਕੀਤੀ ਗਈ ਤਾਂ ਕਿ ਫਾਰਮ ਭਰਾ ਕੇ ਬਣਦਾ ਮੁਆਵਜਾ ਲੋੜਵੰਦਾ ਨੂੰ ਜਲਦੀ ਦਿੱਤਾ ਜਾਵੇ। ਇਸ ਮੌਕੇ ਲੋਕਾਂ ਦੇ ਘਰਾਂ, ਖੇਤਾਂ ਅਤੇ ਸਰਕਾਰੀ ਇਮਾਰਤਾਂ ਨੂੰ ਪਹੁੰਚੇ ਨੁਕਸਾਨ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਪ੍ਰਭਾਵਿਤ ਥਾਂਵਾਂ ਦੀ ਲਿਸਟ ਬਣਾਈ ਗਈ। ਇਸ ਤੋਂ ਇਲਾਵਾ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ 'ਚ ਪਟਵਾਰੀਆਂ ਵੱਲੋਂ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਨੁਕਸਾਨ ਦੇ ਮੁਆਵਜ਼ੇ ਸਬੰਧੀ ਕਾਰਵਾਈ ਕੀਤੀ ਜਾ ਸਕੇ।  ਇਸ ਮੌਕੇ ਸਰਪੰਚ ਕਰਨਦੀਪ ਸਿੰਘ, ਨਿਰਭੈ ਸਿੰਘ ਬਬਲੀ, ਹਾਕਮ ਸਿੰਘ ,ਪੰਚਾਇਤ ਸੈਕਟਰੀ ਰਿਸ਼ਵ ਵਾਲੀਆ, ਗੁਰਤੇਜ ਸਿੰਘ ,, ਬਬਲਾ ਸਰਪੰਚ ਕਾਹਨੇ ਕੇ ਹਾਜ਼ਰ ਸਨ।...
‘ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ ਪੰਜਾਬ ਪੁਲਿਸ ਵੱਲੋਂ 433 ਥਾਵਾਂ ‘ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ ਪੰਜਾਬ ਪੁਲਿਸ ਵੱਲੋਂ 433 ਥਾਵਾਂ ‘ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 14 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 433 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 197 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,519 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 22.2 ਕਿਲੋਗ੍ਰਾਮ ਹੈਰੋਇਨ, 11 ਕਿਲੋ ਗਾਂਜਾ, 2125 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹ...
ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

Hot News
ਚੰਡੀਗੜ੍ਹ, 14 ਸਤੰਬਰ:- ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ। ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿ...
ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

Hot News
ਚੰਡੀਗੜ੍ਹ, 14 ਸਤੰਬਰ:- ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ ਸਮੁੱਚੇ ਮੈਡੀਕਲ ਭਾਈਚਾਰੇ ਦੀ ਵਿਆਪਕ ਲਾਮਬੰਦੀ ਦੇ ਹੁਕਮ ਜਾਰੀ ਕਰਦਿਆਂ ਸਾਰੇ ਉਪਲਬਧ ਸਰੋਤਾਂ ਨੂੰ ਕੰਮ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮਬੀਬੀਐਸ ਇੰਟਰਨਜ਼ ਸਮੇਤ ਵੱਖ-ਵੱਖ ਸਿਹਤ ਪੇਸ਼ੇਵਰ ਐਤਵਾਰ ਤੋਂ 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 'ਵਿਸ਼ੇਸ਼ ਸਿਹਤ ਮੁਹਿੰਮ' ਦੀ ਅਗਵਾਈ ਕਰਨਗੇ। ਕੈਬਨਿਟ ਮੰਤਰੀ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸੰਭਵ ਮੈਡੀਕਲ ਪੇਸ਼ੇਵਰ ਨੂੰ ਸਿਹਤ ਕੈਂਪਾਂ ਅਤੇ ਡੋਰ ਟੂ ਡੋਰ ਟੀਮਾਂ ਵਿੱਚ ਸ਼ਾਮਲ ਕਰਦਿਆਂ ਇਹ ਯਕੀਨੀ ਬਣਾਉਣ ਕਿ ਕੋਈ ਵੀ ਪਿੰਡ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਤੋਂ ਵਾਂਝਾ ਨਾ ਰਹੇ ਤਾਂ ਜੋ ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਦੱਸਣਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿ...
ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

Hot News
ਚੰਡੀਗੜ੍ਹ/ ਸੁਨਾਮ, 14 ਸਤੰਬਰ- ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਅਤੇ ਵਿਲੱਖਣ ਢਾਂਚਾਗਤ ਵਿਕਾਸ ਨੂੰ ਰੂਪਮਾਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ, ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਚੀਮਾ ਮੰਡੀ ਵਿਖੇ ਖੇਡ ਕੰਪਲੈਕਸ ਨਾਲ ਲੈਸ ਅਤਿ ਆਧੁਨਿਕ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਵਿਲੱਖਣ ਪ੍ਰੋਜੈਕਟ ਦੀ ਤਰਤੀਬ ਵੀ ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ੀ ਸੋਚ ਤੇ ਯੋਜਨਾ ਨਾਲ ਹੀ ਹੋਂਦ ਵਿੱਚ ਆਈ ਹੈ। ਇਹ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ, ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ 5.06 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਅਤਿ-ਆਧੁਨਿਕ ਬੱਸ ਸਟੈਂਡ, 16.555 ਵਰਗ ਫੁੱਟ ਦੇ ਵਿਸ਼ਾਲ ਖੇਤਰ ਵਿੱਚ ਫੈਲਿਆ ਹੋਇਆ ਹੈ, ਜੋ ਬੁਨਿਆਦੀ ਢਾਂਚੇ ਨੂੰ ਇੱਕ ਜੀਵੰਤ ਕਮਿਊਨਿਟੀ ਹੱਬ ਵਜੋਂ ਮੁੜ ਪਰਿਭਾਸ਼ਤ ਕਰਦਾ ਹੈ, ਜੋ ਸਿਰਫ਼ ਇੱਕ ਆਵਾਜਾਈ ਸਹੂਲਤ ਤੋਂ ਪਰੇ ਹੈ। ਸ਼੍ਰੀ ਅਰੋੜਾ ਨੇ ਕਿਹਾ, "ਖੇਡ ਸਹੂਲਤਾਂ ਨਾਲ ਲਾਸ ਇਹ ਆਪਣੀ ਕਿਸਮ ਦਾ ਪਹਿਲਾ ਬੱਸ ਸਟੈਂਡ ਮਾਡਲ ਵਜੋਂ ਜਨਤਾ ਨੂੰ ਇਸ ਦੀ ਵੱਧ...
ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਡਰੱਗ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ...