ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ
ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ ਕੁੱਲ 14,782 ਮਾਮਲੇ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚ ਦੀਵਾਨੀ ਮਾਮਲੇ, ਫੌਜਦਾਰੀ ਸਮਝੌਤਾਯੋਗ ਮਾਮਲੇ, ਐਨ.ਆਈ. ਐਕਟ ਦੇ ਮਾਮਲੇ, ਬੈਂਕ ਰਿਕਵਰੀ ਮਾਮਲੇ, ਜ਼ਮੀਨ ਪ੍ਰਾਪਤੀ ਨਾਲ ਸਬੰਧਤ ਮਾਮਲੇ, ਵਿਆਹ-ਸਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵੇ, ਐਲ.ਏ.ਸੀ. ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨਾਂ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਮਾਮ...







