
ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ
ਚੰਡੀਗੜ੍ਹ, 21 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ।
ਸ. ਮੁੰਡੀਆ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ਉਤੇ ਹੀ ਜਵਾਬ ਦਿੱਤੇ ਗਏ ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ। ਉਨ੍ਹਾਂ ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੇ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾ...