
ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ
ਧੂਰੀ (ਸੰਗਰੂਰ), 20 ਜੁਲਾਈ: ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ।
ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰਾਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ...