Sunday, November 8Malwa News
Shadow

Author: News Editor

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Hot News
ਚੰਡੀਗੜ੍ਹ, 8 ਸਤੰਬਰ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਨਾਨਕ ਦੇਵ ਬੀ.ਐੱਡ. ਕਾਲਜ, ਮਜਾਤਰੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਸਮਾਜ ਸੇਵੀ ਸੰਸਥਾ ’ਇਨਸਾਨੀਅਤ’ ਵੱਲੋਂ ਸਥਾਨਕ ਸਕੂਲਾਂ ਦੇ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ। ਇਸਦਾ ਮੁੱਖ ਉਦੇਸ਼ ਖੇਤਰ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਸਪੀਕਰ ਨੇ ਸੰਸਥਾ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਮਾਡਲ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ, ਜਸਵੀਰ ਸਿੰਘ ਗੜ੍ਹੀ ਨੇ ਵੀ ਮੌਜੂਦ ਰਹੇ। ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸਮਰਪਣ ਅਤੇ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਿਵਲ ਸੇਵਾ ਪ੍ਰੀਖਿਆਵਾਂ, ਪੇਸ਼ੇਵਰ ਕੋਰਸਾਂ ਆਦਿ ਵੱਡੇ ਟੀਚੇ ਨਿਰ...
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Hot News
ਚੰਡੀਗੜ੍ਹ, 8 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ,  ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਿੰਦਲ ਲਾਲ ਸੀ। ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਬੁਲਾਰੇ ਨੇ...
ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

Hot News
ਚੰਡੀਗੜ੍ਹ, 8 ਸਤੰਬਰ :ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਜਾਂਦੀ ਹੈ, ਜਿਸ ਕਾਰਨ ਸੱਟ ਦਾ ਪਤਾ ਲੱਗਣਾ ਮੁਸ਼ਕਲ ਹੋ ਜਾਂਦਾ ਹੈ। ਖ਼ੂਨ ਦਾ ਸੰਚਾਰ ਖ਼ਰਾਬ ਹੋਣ ਨਾਲ ਜ਼ਖ਼ਮ ਭਰਨ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈI ਇਸ ਨਾਲ  ਇਨਫੈਕਸ਼ਨ ਡੂੰਘੇ ਟਿਸ਼ੂਆਂ ਤੱਕ ਫੈਲ ਸਕਦਾ ਹੈ ਅਤੇ ਗੰਭੀਰ ਮਾਮਲਿਆਂ ਵਿੱਚ ਅੰਗ ਗਵਾਉਣ ਤੱਕ ਦਾ  ਖ਼ਤਰਾ ਵੀ ਪੈਦਾ ਹੋ ਜਾਂਦਾ ਹੈIਪੰਜਾਬ ਦੇ ਸੈਂਕੜੇ ਮਰੀਜ਼ਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਉਸ ਸਮੇਂ ਸੁਰੱਖਿਆ ਕਵਚ ਬਣੀ, ਜਦੋਂ ਡਾਇਬਿਟਿਕ ਫੁੱਟ ਦੀ ਸਮੱਸਿਆ ਸਿਹਤਯਾਬੀ ਲਈ ਗੰਭੀਰ ਚੁਣੌਤੀ ਬਣ ਗਈ ਹੈ । 47 ਸਾਲਾ ਹਰਚਰਨ ਸਿੰਘ ਐਡਵਾਂਸਡ ਡਾਇਬਿਟਿਕ ਫੁੱਟ ਦੀ ਬੀਮਾਰੀ ਨਾਲ ਜੂਝ ਰਹੇ ਸਨ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਉਨ੍ਹਾਂ ਦੀ ਸੱਟ ਦਾ ਪਤਾ ਲਗਣ ਦੀ ਸਮਰ...
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

Hot News
ਚੰਡੀਗੜ੍ਹ/ਮੋਹਾਲੀ, 8 ਸਤੰਬਰ: ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ, 2026 ਨੂੰ ਪਹਿਲੇ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਵਾਕ-ਇਨ ਖੂਨਦਾਨ ਮੁਹਿੰਮ ਸੰਸਥਾ ਦੇ ਸੈਕਟਰ-60, ਮੋਹਾਲੀ ਸਥਿਤ ਕੈਂਪਸ ਦੇ ਨਿਊ ਡਾਇਗਨੌਸਟਿਕ ਬਲਾਕ ਦੀ ਪਹਿਲੀ ਮੰਜ਼ਿਲ 'ਤੇ ਬਣੇ ਅਤਿ-ਆਧੁਨਿਕ ਬਲੱਡ ਸੈਂਟਰ ਵਿਖੇ ਚਲਾਈ ਜਾਵੇਗੀ। ਇਸ ਉਪਰਾਲੇ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਡਾ. ਵਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਕੀਤਾ ਖੂਨਦਾਨ ਤਿੰਨ ਕੀਮਤੀ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੁਟੀਨ ਪ੍ਰਕਿਰਿਆਵਾਂ, ਚੱਲ ਰਹੇ ਡਾਕਟਰੀ ਇਲਾਜਾਂ, ਗੁੰਝਲਦਾਰ ਹੈਪੇਟੋਬਿਲੀਅਰੀ ਸਰਜਰੀਆਂ ਅਤੇ ਸੰਸਥਾਨ ਦੇ ਸਫ਼ਲਤਾਪੂਰਵਕ ਸਥਾਪਿਤ ਲਿਵਰ ਟਰਾਂਸਪਲਾਂਟ ਪ੍ਰ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

Hot News
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ ਬੱਚੇ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬਾ ਭਰ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਭਿਖਿਆ, ਸ਼ੋਸ਼ਣ ਅਤੇ ਅਸੁਰੱਖਿਆ ਤੋਂ ਮੁਕਤ ਕਰਕੇ ਉਸ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨਾਲ ਭਰਪੂਰ ਜੀਵਨ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪਿਤ ਹੈ। ਇਸੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਰਾਹੀਂ ਪ੍ਰੋਜੈਕਟ ‘ਜੀਵਨਜੋਤ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਦਿਨ ਅਤੇ ਸ਼ਾਮ ਦੇ ਵੱਖ-ਵੱਖ ਸਮਿਆਂ ਵਿੱਚ 195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡਾਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ 39 ਬੱਚਿਆਂ ਨੂੰ ਬਾਲ ਭਿ...
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 8 ਸਤੰਬਰ: ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ ‘ਮੈਗਾ ਸ਼ਨੀਵਾਰ ਸਫਾਈ ਮੁਹਿੰਮਾਂ’ ਦਾ ਵੀ ਐਲਾਨ ਕੀਤਾ। ਇਹ ਵਿਸ਼ੇਸ਼ ਮੁਹਿੰਮ 29 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੌਰਾਨ 14 ਨਗਰ ਨਿਗਮਾਂ ਅਤੇ 152 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਗਿਆ। ਅੱਜ ਇੱਥੇ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ  ‘ਐਮ-ਸੇਵਾ’ ਐਪ ਰਾਹੀਂ ਹੁਣ ਤੱਕ 6459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5407 (83% ਤੋਂ ਵੱਧ) ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,‘‘ ਆਖਰੀ ਦਿਨ ਤ...
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 8 ਸਤੰਬਰ 2026- ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 22 ਕਰੋੜ ਰੁਪਏ ਦੇ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਦੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ ਵਿਰੁੱਧ ਪੰਜਾਬ ਕਰ ਵਿਭਾਗ ਵਿਭਾਗ ਦੇ ਇੰਟੈਲੀਜੈਂਸ-ਅਧਾਰਤ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ 'ਤੇ 9.50 ਕਰੋੜ ਰੁਪਏ ਦੀ ਨਕਦ ਬਰਾਮਦਗੀ ਹੋ ਚੁੱਕੀ ਹੈ, ਜੋ ਕਿ ਟੈਕਸ ਧੋਖਾਧੜੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਤਕਨਾਲੋਜੀ-ਸੰਚਾਲਿਤ ਅਤੇ ਜ਼ੀਰੋ-ਟਾਲਰੈਂਸ ਨੀਤੀ ਦੀ ਇੱਕ ਵੱਡੀ ਕਾਮਯਾਬੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਵਿਭਾਗ ਵੱਲੋਂ ਮੈਸਰਜ਼ ਜਗਤ ਮੈਟਲਜ਼ ਪ੍ਰਾਈਵੇਟ ਲਿਮਟਿਡ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਾਰੀਕੀ ਨਾਲ ਕੀਤੇ ਗਏ ਡੇਟਾ ਵਿਸ਼ਲੇਸ਼ਣ ਰਾਹੀਂ, ਸਾਡੇ ਟੈਕਸ ਅਧਿਕਾਰੀਆਂ ਨੇ ਪਾਇਆ ਕਿ ਇਸ ਕੰਪਨੀ ਨੇ ਲਗਭਗ 22.53 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਗਲਤ ਦਾਅਵਾ ਕੀਤਾ...
ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

Hot News
ਚੰਡੀਗੜ੍ਹ; 7 ਸਤੰਬਰ 2026: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਸਾਲ 2024 ਵਿੱਚ 9,577 ਸੀ, ਜੋ ਸਾਲ 2025 ਵਿੱਚ ਵਧ ਕੇ 25,290 ਹੋ ਗਈ, ਇਸ ਤਰ੍ਹਾਂ ਦਾਖ਼ਲਿਆਂ ਵਿੱਚ 164 ਫ਼ੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ। ਇਹ ਰੁਝਾਨ ਸਾਲ 2026 ਵਿੱਚ ਵੀ ਜਾਰੀ ਰਿਹਾ ਅਤੇ ਜੁਲਾਈ ਤੱਕ 14,000 ਤੋਂ ਵੱਧ ਲੋਕ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋ ਚੁੱਕੇ ਸਨ। ਜ਼ਿਕਰਯੋਗ ਹੈ ਕਿ ਦਾਖ਼ਲਿਆਂ ਵਿੱਚ ਇਹ ਵਾਧਾ ਮਾਰਚ 2025 ਵਿੱਚ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਦੇਖਣ ਨੂੰ ਮਿਲਿਆ ਹੈ। ਇਹ ਵਾਧਾ ਇਸ ਗੱਲ ਦਾ ਮਜ਼ਬੂਤ ਸੰਕੇਤ ਹੈ ਕਿ ਵੱਧ ਤੋਂ ਵੱਧ ਪਰਿਵਾਰ ਅਤੇ ਵਿਅਕਤੀ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਆਪਣੇ ਪਿਆਰਿਆਂ ਜਾਂ ਖ਼ੁਦ ਨੂੰ ਸਮਾਜਿਕ ਕਲੰਕ ਦੇ ਹ...
ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

Hot News
ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਸਕਦੀ ਹੈ, ਜਿਸ ਕਾਰਨ ਸੱਟ ਦਾ ਪਤਾ ਲੱਗਣਾ ਮੁਸ਼ਕਲ ਹੋ ਜਾਂਦਾ ਹੈ। ਖ਼ੂਨ ਦਾ ਸੰਚਾਰ ਖ਼ਰਾਬ ਹੋਣ ਨਾਲ ਜ਼ਖ਼ਮ ਭਰਨ ਦੀ ਪ੍ਰਕਿਰਿਆ ਹੌਲੀ ਹੋ ਸਕਦੀ ਹੈ, ਜਦਕਿ ਇਨਫੈਕਸ਼ਨ ਡੂੰਘੇ ਟਿਸ਼ੂਆਂ ਤੱਕ ਫੈਲ ਸਕਦਾ ਹੈ ਅਤੇ ਗੰਭੀਰ ਮਾਮਲਿਆਂ ਵਿੱਚ ਅੰਗ ਲਈ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਪੰਜਾਬ ਦੇ ਸੈਂਕੜੇ ਮਰੀਜ਼ਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਉਸ ਸਮੇਂ ਸੁਰੱਖਿਆ ਕਵਚ ਬਣੀ, ਜਦੋਂ ਡਾਇਬਿਟਿਕ ਫੁੱਟ ਦੀ ਸਮੱਸਿਆ ਵਧ ਕੇ ਸਿਹਤਯਾਬੀ ਲਈ ਗੰਭੀਰ ਚੁਣੌਤੀ ਬਣ ਗਈ। 47 ਸਾਲਾ ਹਰਚਰਨ ਸਿੰਘ ਐਡਵਾਂਸਡ ਡਾਇਬਿਟਿਕ ਫੁੱਟ ਦੀ ਬੀਮਾਰੀ ਨਾਲ ਜੂਝ ਰਹੇ ਸਨ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਉਨ੍ਹਾਂ ਦੀ ਸੱਟ ਦਾ ਪਤਾ ਲਗਾਉਣ ਦੀ ਸਮਰੱਥਾ ਘਟ...
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਜਲ ਸਪਲਾਈ, ਬਿਜਲੀ ਅਤੇ ਸੜਕ ਨਾਲ ਜੁੜੇ ਵਿਕਾਸ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਜਲ ਸਪਲਾਈ, ਬਿਜਲੀ ਅਤੇ ਸੜਕ ਨਾਲ ਜੁੜੇ ਵਿਕਾਸ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

Haryana
ਚੰਡੀਗੜ੍ਹ, 7 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ (HPWPC) ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਲ ਸਪਲਾਈ, ਬਿਜਲੀ ਅਤੇ ਸੜਕ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਦੇ ਸਾਹਮਣੇ ਕੁੱਲ 12 ਏਜੰਡੇ ਰੱਖੇ ਗਏ, ਜਿਨ੍ਹਾਂ ਦੀ ਕੁੱਲ ਅਨੁਮਾਨਿਤ ਲਾਗਤ 473.17 ਕਰੋੜ ਰੁਪਏ ਸੀ। ਇਨ੍ਹਾਂ ਵਿੱਚੋਂ 3 ਏਜੰਡੇ ਰੀ-ਟੈਂਡਰ ਕਰਨ ਤੋਂ ਬਾਅਦ ਬਾਕੀ 9 ਏਜੰਡਾ ਪ੍ਰਸਤਾਵਾਂ ਦਾ ਕੁੱਲ ਮੁੱਲ 297.46 ਕਰੋੜ ਰੁਪਏ ਰਿਹਾ। ਵੱਖ-ਵੱਖ ਬੋਲੀਕਾਰਾਂ ਨਾਲ ਵਿਸਤ੍ਰਿਤ ਗੱਲਬਾਤ ਤੋਂ ਬਾਅਦ ਇਨ੍ਹਾਂ ਕੰਮਾਂ ਦੀਆਂ ਦਰਾਂ ਮੁੜ ਤੈਅ ਕੀਤੀਆਂ ਗਈਆਂ, ਜਿਸ ਨਾਲ ਪ੍ਰਸਤਾਵਾਂ ਦਾ ਮੁੱਲ 283.20 ਕਰੋੜ ਰੁਪਏ ਤੈਅ ਹੋਇਆ ਅਤੇ ਲਗਭਗ 14.26 ਕ...