
ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ-ਮਨਜਿੰਦਰ ਸਿੰਘ ਲਾਲਪੁਰਾ
ਖਡੂਰ ਸਾਹਿਬ /ਤਰਨ ਤਾਰਨ, 20 ਜੁਲਾਈ :
ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।
ਇਸ ਪ੍ਰੋਗਰਾਮ ਵਿੱਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਅਤੁਲ ਸੋਨੀ ਡੀ ਐਸ ਪੀ ਗੋਇੰਦਵਾਲ ਸਾਹਿਬ, ਐਸ ਐਚ ਓ ਸਦਰ ਅਵਤਾਰ ਸਿੰਘ ਸੋਨਾ, ਚੇਅਰਮੈਨ ਮੰਡੀ ਬੋਰਡ ਨੌਸ਼ਹਿਰਾ ਪੰਨੂਆ ਹਰਜੀਤ ਸਿੰਘ ਸੰਧੂ, ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ।
ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ...