
ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ
ਚੰਡੀਗੜ੍ਹ, 18 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।
ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਤੇ ਆਗਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ‘ਚ ਸੁਣਨ ਉਪਰੰਤ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਸਾਰਥਕ ਹੱਲ ਕੀਤਾ ਜਾਵੇਗਾ।
ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ...