
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਵਿਧਾਨ ਸਭਾ ਵਿੱਚ ਪ੍ਰਤੀਨਿਧਤਾ ਕਰ ਰਹੇ ਆਗੂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਜਦੋਂ ਆਪਣੀ ਭਾਵੁਕਤਾ ਭਰਪੂਰ ਤਕਰੀਰ ਕੀਤੀ ਤਾਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਦੇ ਕੋਨੇ ਕੋਨੇ ਨੂੰ ਜੱਗ ਜਾਹਰ ਕੀਤਾ, ਜਿਸ ਨਾਲ ਇਲਾਕਾ ਵਾਸੀਆਂ ਦਾ ਮਾਣ ਵਧਿਆ ਹੈ।
ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਰਾਮ ਕੁਮਾਰ ਮੁਕਾਰੀ ਸੈਕਟਰੀ, ਦੀਪਕ ਸੋਨੀ ਮੀਡੀਆ ਕੋਆਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਇੰ.ਜਸਪ੍ਰੀਤ ਜੇ.ਪੀ, ਦਰਸ਼ਨ ਸਿੰਘ ਅਟਾਰੀ, ਜਗੀਰ ਭਾਓਵਾਲ, ਕੇਸਰ ਸੰਧੂ, ਜੁ...