Saturday, August 8Malwa News
Shadow

Author: News Editor

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

Hot News
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 148ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 498 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 148ਵੇਂ ਦਿਨ ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਤੋਂ ਇਲਾਵਾ ਇੱਕ ਹਥਿਆਰ ਵੀ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,757 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

Hot News
ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਹੋਣਹਾਰ ਕੈਡਿਟਾਂ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ ਕੈਡਿਟਾਂ ਨੂੰ ਵੱਕਾਰੀ “ਅਚੀਵਰਜ਼ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਈ ਅਤੇ ਜੂਨ 2026 ਵਿੱਚ ਨੌਂ ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਜਦੋਂ ਕਿ ਪੰਜ ਕੈਡਿਟਾਂ ਨੇ ਹਾਲ ਹੀ ਵਿੱਚ ਐਨ.ਡੀ.ਏ.ਤੋਂ ਗ੍ਰੈਜੂਏਸ਼ਨ ਕੀਤੀ ਹੈ। ਸੈਕਟਰ 77 ਸਥਿਤ ਸੰਸਥਾ ਦੇ ਕੈਂਪਸ ਵਿਖੇ ਕਰਵਾਏ ਗਏ ਇਸ ਅਵਾਰਡ ਸਮਾਰੋਹ ਦੀ ਪ੍ਰਧਾਨਗੀ ਐਨ.ਡੀ.ਏ. ਦੇ ਸਾਬਕਾ ਕਮਾਂਡੈਂਟ ਅਤੇ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਗਵਰਨਿੰਗ ਬਾਡੀ ਦੇ ਪਹਿਲੇ ਮੈਂਬਰਾਂ ਵਿੱਚ ਸ਼ਾਮਲ ਏਅਰ ਮਾਰਸ਼ਲ ਟੀ.ਐਸ. ਰੰਧਾਵਾ, ਪੀ.ਵੀ.ਐਸ.ਐਮ., ਵੀ.ਐਮ. (ਸੇਵਾਮੁਕਤ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਸ ਸੰਸਥਾ ਨਾਲ ਜੁੜੇ ਵਿਅਕਤੀ ਵੀ ਮੌਜੂਦ ਸਨ। ...
ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

Hot News
ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰ...
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ।ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿਖੇ 'ਲੋਕ ਮਿਲਣੀ' ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਦਾ ਇਹ ਵੱਡਾ ਹੁੰਗਾਰਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਬਿਹਾਲਾ ਵਿਖੇ ਲੋਕ ਮਿਲਣੀ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾਇਸ ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ – ਜਸਵੀਰ ਸਿੰਘ ਗੜ੍ਹੀ

ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ – ਜਸਵੀਰ ਸਿੰਘ ਗੜ੍ਹੀ

Local
ਲੁਧਿਆਣਾ, 16 ਜੂਨ (000) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾ ਦਾ ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਵੀ ਜ਼ੋਰ ਦਿੱਤਾ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ, ਧਾਰਮਿਕ ਤੇ ਸਮਾਜ ਸੇਵੀ ਸ਼ਖਸ਼ੀਅਤ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲੇ (ਮੌਜੂਦਾ ਗੱਦੀ ਨਸ਼ੀਨ) ਦੀ ਸਰਪ੍ਰਸਤੀ ਹੇਠ ਰਕਬਾ ਧਾਮ, ਮੁੱਲਾਂਪੁਰ (ਲੁਧਿਆਣਾ) ਵਿਖੇ  ਅੱਜ ਸ੍ਰੀ ਸ੍ਰੀ 1008 ਬ੍ਰਹਮਲੀਨ ਸਤਿਗੁਰੂ ਲਾਲ ਦਾਸ ਜੀ ਮਹਾਰਾਜ ਭੂਰੀਵਾਲਿਆਂ ਜੀ ਦੇ ਅਵਤਾਰ ਦਿਵਸ ਮੌਕੇ ਨਤਮਸਤਕ ਹੋਏ। ਉਨ੍ਹਾਂ ਪੰਗਤ ਵਿੱਚ ਬੈਠ ਕੇ ਆਈਆਂ ਹੋਈਆਂ ਸੰਗਤਾਂ ਦੇ ਨਾਲ ਲੰਗਰ ਵੀ ਛੱਕਿਆ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦਾ ਸਮਾਗਮ ਵਿੱਚ ਪਹੁੰਚਣ ਤੇ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤ ਵਿੱਚ ਬੈਠ ਕੇ ਅਧਿਆਤਮਿਕ ਪ...
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

Local
ਧੂਰੀ, 16 ਜੂਨ: ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਟਰੇਡ ਵਿੰਗ ਦੇ ਮੈਂਬਰ ਬਸੰਤ ਲਾਲ, ਕੁਲਦੀਪ ਸਿੰਘ, ਬਿਲਾਲ ਖਾਨ, ਦੀਪਕ ਵਰਮਾ, ਅਮਨ ਖਾਨ, ਰਜਿੰਦਰ ਕੁਮਾਰ, ਜਗਤਾਰ ਸਿੰਘ, ਦਰਸ਼ਨ ਕੁਮਾਰ ਅਤੇ ਜਸਵੀਰ ਸਿੰਘ ਐਮਸੀ ਸਮੇਤ ਹੋਰ ਵਪਾਰੀ ਵੀ ਹਾਜ਼ਰ ਸਨ।...
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

Local
ਤਰਨ ਤਾਰਨ, 16 ਜੂਨ :       ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਅੱਜ   ਸਰਹੱਦੀ ਖੇਤਰਾਂ ਭੂਸੇ ਅਤੇ ਨੌਸ਼ਹਿਰਾ ਢੱਲਾ ਵਿਖੇ ਵੱਖ-ਵੱਖ ਫੂਡ ਆਊਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਖਰੜ ਲੈਬ ਵਿਚ ਭੇਜਣ ਲਈ ਬੇਸਨ ਬਰਫੀ ਅਤੇ ਸਰ੍ਹੋਂ ਦੇ ਤੇਲ ਦੇ 4 ਨਮੂਨੇ ਇਕੱਤਰ ਕੀਤੇ ਗਏ। ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ। ਸਾਰੇ ਐਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ। ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਅਤੇ...
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

Local
ਜਲੰਧਰ, 16 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ ਵੱਡੇ ਪੱਧਰ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  ਕੈਬਨ...
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

Hot News
ਚੰਡੀਗੜ੍ਹ,16 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਫਿਲੋਰ ਦੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਉਪਰੰਤ ਲੱਗੇ ਧਰਨੇ ਦਾ ਸੂ-ਮੋਟੋ-ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ 17 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਰਿਪੋਰਟ ਉਪ-ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ 19 ਜੂਨ 2026  ਨੂੰ ਪਿੰਡ ਮਿਓਂਵਾਲ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ।...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

Hot News
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨ...