Sunday, September 21Malwa News
Shadow

Author: News Editor

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ "ਇੱਕ ਜ਼ਿਲ੍ਹਾ ਇੱਕ ਉਤਪਾਦ" ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ।  ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯ...
हरियाणा में माध्यमिक शिक्षा विभाग की 3 सेवाएं राइट टू सर्विस एक्ट के दायरे में

हरियाणा में माध्यमिक शिक्षा विभाग की 3 सेवाएं राइट टू सर्विस एक्ट के दायरे में

Haryana, Hindi
चंडीगढ़, 16 जुलाई--हरियाणा सरकार ने माध्यमिक शिक्षा विभाग की 3 सेवाओं जबकि उद्योग तथा वाणिज्य विभाग की एक सेवा को सेवा का अधिकार अधिनियम, 2014 के दायरे में लाते हुए इनकी समय-सीमा निर्धारित की है। मुख्य सचिव श्री अनुराग रस्तोगी द्वारा जारी की गई अधिसूचना के अनुसार, अब आठवीं या दसवीं या 12वीं कक्षा तक छात्रावास के साथ या उसके बिना अपेक्षित दस्तावेज पूरे करने पर निजी विद्यालय खोलने की अनुमति के लिए 15 दिन जबकि निजी विद्यालय को मान्यता प्रदान करने के लिए 45 दिन की समय-सीमा निर्धारित की गई है। इसके अलावा, आठवीं या दसवीं या 12वीं कक्षा तक हरियाणा विद्यालय शिक्षा बोर्ड, भिवानी के अलावा केन्द्रीय माध्यमिक शिक्षा बोर्ड, नई दिल्ली अथवा अन्य विद्यालय शिक्षा बोर्ड से सम्बद्धता लिए अनापत्ति प्रमाण पत्र अपेक्षित दस्तावेज पूरे करने के 30 दिन के अन्दर जारी किया जाएगा।इसी प्रकार, उद्योग तथा वाणिज्य विभाग क...
ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਜੁਲਾਈ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸ਼ਾਨਦਾਰ ਸਹਿਮਤੀ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੂਬੇ ਦੀ ਲੋਕਾਂ ਦੀ ਭਲਾਈ ਅਤੇ ਤਰੱਕੀ ਪ੍ਰਤੀ ਅਣਥੱਕ ਯਤਨਾਂ ਨੂੰ ਦਿੱਤਾ। ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਦੋ ਕਾਰਜਕਾਲਾਂ ਦੌਰਾਨ ਉਨ੍ਹਾਂ ਨੇ ਪਹਿਲਾਂ ਕਦੇ ਵੀ ਕਿਸੇ ਸੈਸ਼ਨ ਦੌਰਾਨ ਸਾਰੇ ਵਿਧਾਨਕ ਮਾਮਲਿਆਂ 'ਤੇ ਪੂਰੀ ਸਰਬਸੰਮਤੀ ਹੁੰਦੀ ਨਹੀਂ ਦੇਖੀ। ਉਨ੍ਹਾਂ ਕਿਹਾ ਕਿ ਇਹ 'ਆਪ' ਸਰਕਾਰ ਦੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਵੱਲ ਲੈ ਜਾਣ ਲਈ ਵਰਤੀ ਗਈ ਸਾਵਧਾਨੀ, ਯੋਜਨਾਬੱਧਤਾ ਅਤੇ ਇਮਾਨਦਾਰ ਪਹੁੰਚ ਦਾ ਸੰਕੇਤ ਹੈ। ਵਿੱਤ ਮੰਤਰੀ ਚੀਮਾ ...
ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

Breaking News
ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾਂ ਆਖਿਆ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰ...
ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

Breaking News
ਚੰਡੀਗੜ੍ਹ, 16 ਜੁਲਾਈ: ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਬੋਰਡ ਆਫ਼ ਗਵਰਨਰਜ਼ ਦੀ 22ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਦੁਬਾਰਾ ਕਾਰਜਸ਼ੀ...
ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 16 ਜੁਲਾਈ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ  (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ। ਡਾ. ਬਲਜੀਤ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ...
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਤਰਮਾਲਾ, ਭੁੱਲਰਵਾਲਾ ਅਤੇ ਘੁਮਿਆਰਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ। ਸ. ਖੁੱਡੀਆਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹ...
ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

Local
ਬਟਾਲਾ, 16 ਜੁਲਾਈ (    ) ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸ, ਕਲੇਰ, ਤਾਰਾ, ਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈ, ਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਤਹ...
ਬੱਲੂਆਣਾ ਸਰਕਾਰੀ ਸਕੂਲ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਪੋਸਟਰ ਅਤੇ ਭਾਸ਼ਣ ਮੁਕਾਬਲਾ ਕਰਵਾਇਆ

ਬੱਲੂਆਣਾ ਸਰਕਾਰੀ ਸਕੂਲ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਪੋਸਟਰ ਅਤੇ ਭਾਸ਼ਣ ਮੁਕਾਬਲਾ ਕਰਵਾਇਆ

Local
ਅਬੋਹਰ 16 ਜੁਲਾਈ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਸੀਆਈਐਫਟੀ ਅਬੋਹਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ 'ਤੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ 100 ਤੋਂ ਵੱਧ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਦੇ ਨੁਕਸਾਨ ਅਤੇ ਇਸਦੇ ਵਿਕਲਪਕ ਹੱਲਾਂ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਰੰਗੀਨ ਪੋਸਟਰਾਂ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਕੇਵੀਕੇ ਦੇ ਖੇਤੀਬਾੜੀ ਮਾਹਿਰ ਡਾ. ਕਿਸ਼ਨ ਪਟੇਲ, ਸ਼੍ਰੀ ਰਾਜੇਸ਼ ਕੁਮਾਰ, ਡਾ. ਪ੍ਰਕਾਸ਼ ਗੁਰਜਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀ ਬਾਬੂ ਸਿੰਘ ਧਾਲੀਵਾਲ, ਸ਼੍ਰੀ ਚੰਦਰਸ਼ੇਖਰ, ਸ਼੍ਰੀ ਸੁਕਨ ਵੇਦ, ਸ਼੍ਰੀ ਗੁਰਜੀਤ ਸਿੰਘ,&nb...
ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਹਟਾਈ

ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਹਟਾਈ

Local
ਫਰੀਦਕੋਟ 16 ਜੁਲਾਈ () ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਦਫਤਰ ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਵੱਲੋਂ 20 ਜੂਨ 2025 ਨੂੰ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਨਵੇਂ ਹੁਕਮ ਜਾਰੀ ਕਰਕੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਵਾਪਸ ਲੈ ਲਿਆ ਹੈ।