
ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ
ਚੰਡੀਗੜ੍ਹ, 14 ਸਤੰਬਰ:- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਮੁਹਿੰਮ ਤੁਰੰਤ ਰਾਹਤ, ਜ਼ਰੂਰੀ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਸਾਰੇ ਕਾਰਜਾਂ ਦੇ ਪਾਰਦਰਸ਼ੀ ਅਮਲ 'ਤੇ ਕੇਂਦਰਿਤ ਹੋਵੇਗੀ।
ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ‘ਚ ਹੋਣ ਵਾਲੇ ਨੁਕਸਾਨ ਸਬੰਧੀ ਰਾਹਤ ਅਤੇ ਮੁੜ ਵਸੇਬਾ ਗਤੀਵਿਧੀਆਂ ਦੇ ਸਮਰਥਨ ਲਈ 100 ਕਰੋੜ ਰੁਪਏ ਦਾ ਸਮਰਪਿਤ ਫੰਡ ਕਾਇਮ ਕਰ ਰਹੀ ਹੈ। ਮੁੱਖ ਮੰਤਰੀ ਦੇ ਐਲਾਨ ਅਨੁਸਾਰ ਅਤਿ ਜ਼ਰੂਰੀ ਕੰਮ ਸ਼ੁਰੂ ਕਰਨ ਲਈ ਹਰੇਕ ਗ੍ਰਾਮ ਪੰਚਾਇਤ ਨੂੰ ਪਹਿਲਾਂ 1 ਲੱਖ ਰੁਪਏ ਜਾਰੀ ਕੀਤੇ ਜਾਣਗੇ ਤਾਂ ਜੋ ਉਹ ਪਿੰਡ ਦੀਆਂ ਗਲੀਆਂ ਤੋਂ ਮਿੱਟੀ ਅਤੇ ਮਲਬਾ ਹਟਾਉਣ ਅਤੇ ਮਰੇ ਹੋਏ ਪਸ਼ੂਆਂ ਦੇ ਸੁਰੱਖਿਅਤ ਨਿਪਟਾਰੇ ਵਰਗੇ ਕੰਮ ਜਲਦ...