Wednesday, August 5Malwa News
Shadow

Author: News Editor

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

Hot News
ਚੰਡੀਗੜ੍ਹ/ਅੰਮ੍ਰਿਤਸਰ 29 ਜੁਲਾਈ, 2026: ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਪਿਛਲੇ ਲਗਭਗ ਸੱਤ ਮਹੀਨਿਆਂ ਦੌਰਾਨ ਸਰਹੱਦੀ ਜ਼ਿਲ੍ਹੇ ਨੇ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ, ਸੰਗਠਿਤ ਅਪਰਾਧ ਅਤੇ ਸੜਕੀ ਅਪਰਾਧਾਂ ਦੇ ਖ਼ਿਲਾਫ਼ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਇਸ ਖੇਤਰ ਵਿੱਚ ਜਨਤਕ ਸੁਰੱਖਿਆ ਹੋਰ ਮਜ਼ਬੂਤ ਹੋਈ ਹੈ। ਇਸ ਸਾਲ ਜਨਵਰੀ ਤੋਂ ਹੁਣ ਤੱਕ ਕਮਿਸ਼ਨਰੇਟ ਪੁਲਿਸ ਨੇ 111.5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ, ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਹਨ ਅਤੇ ਵੱਖ-ਵੱਖ ਕਾਰਵਾਈਆਂ ਦੌਰਾਨ 2,000 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਵੀ ਪਰਦਾਫ਼ਾਸ਼ ਕੀਤਾ ਹੈ, ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ...
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

Hot News
ਚੰਡੀਗੜ੍ਹ, 29 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ 'ਮੇਰੀ ਰਸੋਈ' ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ 'ਤੇ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ...
ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀ

Hot News
ਚੰਡੀਗੜ੍ਹ, 29 ਜੁਲਾਈ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ। ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ...
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

Breaking News
*ਚੰਡੀਗੜ੍ਹ/ਘਨੌਰ, 29 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ। ਬਰਿੰਦਰ ਗੋਇਲ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ‘ਤੇ ਸਿੰਚਾਈ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ। ਬ...
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

Hot News
ਹੁਸ਼ਿਆਰਪੁਰ, 29 ਜੁਲਾਈ: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੂਲ ਧਮਾਈ, ਗੜ੍ਹਸ਼ੰਕਰ, ਚੌਹਾਲ, ਮੰਗੂਵਾਲ ਨਾਰੀ ਅਤੇ ਅੱਜੋਵਾਲ, ਆਂਗਣਵਾੜੀ ਕੇਂਦਰ ਚੌਹਾਲ, ਮੰਗੂਵਾਲ ਨਾਰੀ ਅਤੇ ਧਮਾਈ, ਨਾਲ ਹੀ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਵਿਖੇ ਵੀ ਚੈਕਿੰਗ ਕਰਕੇ ਰਿਕਾਰਡ ਦੇਖਿਆ। ਉਨ੍ਹਾਂ ਦੱਸਿਆ ਕਿ ਨਿਰੀਖਣ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਯੋਜਨਾ ਤੋਂ ਕੀਤੀ ਗਈ। ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਭੋਜਨ ਦੇ ਮਿਆਰ ਨੂੰ ਹੋਰ ਵਧੀਆ ਕਰਨ ਦੇ ਨਿਰਦੇਸ਼ ਦਿੱਤੇ।  ੳੇੁਨ੍ਹਾਂ ਨੇ ਕਿਹਾ ਕਿ ਕਈ ਜਗ੍ਹਾ ਰਸੋਈਆਂ ਨੂੰ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾੳੇੁਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕਈ ਸਕੂਲਾਂ ਦੇ ਪਖਾਨਿਆਂ ਦੀ ਸੁਚੱਜੇ ਢੰਗ ਨਾਲ ਨਿਰੰਤਰ  ਸਫ...
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਜੁਲਾਈ 2026 ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ। ਇਹਨਾਂ ਹਾਲੀਆ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਭਰ ਦੇ ਸਾਰੇ ਯੋਗ ਬਕਾਇਆਦਾਰ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਦੀ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਓ.ਟੀ.ਐੱਸ. ਸਕੀਮ ਤਹਿਤ ਆਪਣੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਨਿਪਟਾਉਣ, ਨਹੀਂ ਤਾਂ ਜਾਇਦਾਦ ਕੁਰਕੀ ਅਤੇ ਜਨਤਕ ਨਿਲਾਮੀ ਵਰਗੀ ਸਖ਼ਤ ਵਸੂਲੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਵਸੂਲੀ ਦੇ ਸਫ਼ਲ ਮਾਮਲਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪਟਿਆਲਾ ਜ਼ਿਲ੍ਹੇ ਵਿੱਚ ...
ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਜੁਲਾਈ 2026 ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ-ਸਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ। ਸਿੱਖਿਆ ਖੇਤਰ ਦੀਆਂ ਯੂਨੀਅਨਾਂ ਨਾਲ ਹੋਈਆਂ ਬੈਠਕਾਂ ਦੌਰਾਨ, ਜਿਨ੍ਹਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਲ ਹੋਏ, 3704 ਅਧਿਆਪਕ ਯੂਨੀਅਨ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 9 ਜੁਲਾਈ ਨੂੰ ਗਠਿਤ ਕੀਤੀ ਉੱਚ ਪੱਧਰੀ ਕਮੇਟੀ—ਜਿਸ ਵਿੱਚ ਵਿੱਤ ਵਿਭਾਗ, ਪ੍ਰਸੋਨਲ ਵਿਭਾਗ, ਸਕੂਲ ਸਿੱਖਿਆ ਵਿਭਾਗ, ਐਡਵੋਕੇਟ ਜਨਰਲ ਦੇ ...
ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ

Punjab Politics
ਚੰਡੀਗੜ੍ਹ 28 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਗਲਤ ਜਾਣਕਾਰੀ, ਅਫਵਾਹਾਂ ਅਤੇ ਨਿੱਜੀ ਹਮਲਿਆਂ ਰਾਹੀਂ ਨਿਸ਼ਾਨਾ ਬਣਾਉਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖਿਲਾਫ ਇਕ ਵੀ ਅਸਲੀ ਮੁੱਦਾ ਲੱਭਣ 'ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਨੇ ਵਿਰੋਧੀ ਧਿਰ ਦੀ ਇਸ ਨਾਕਾਮੀ ਨੂੰ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ, 80% ਤੋਂ ਵੱਧ ਰਾਜ ਵਿੱਚ ਨਹਿਰੀ ਸਿੰਚਾਈ ਦਾ ਵਿਸਥਾਰ, 68,228 ਸਰਕਾਰੀ ਕਰਮਚਾਰੀਆਂ ਦੀ ਪਾਰਦਰਸ਼ੀ ਭਰਤੀ, ਲੱਖਾਂ ਔਰਤਾਂ ਨੂੰ ਵਿੱਤੀ ਸਹਾਇਤਾ, ਬਿਹਤਰ ਸਿਹਤ ਸੰਭਾਲ ਸੁਵਿਧਾਵਾਂ ਅਤੇ ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਸ਼ਾਮਲ ਹੈ। ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਇੱਕ ਖੁਸ਼ਹਾਲ ਅਤੇ ਜੀਵੰਤ...
ਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

Punjab Politics
**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ 'ਤੇ ਕੀਤਾ। ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖੰਨਾ ਰਜਵਾਹਾ, ਬੀੜ ਕਿਸ਼ਨ, ਲਲਹੇੜੀ, ਬਰਧਲ, ਕੋਟਲਾ ਅਤੇ ਨਰਾਇਣਗੜ੍ਹ ਮਾਈਨਰ ਸਮੇਤ 68.32 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ 50.02 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਇਸ ਤੋਂ ਇਲਾਵਾ 23.40 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ 'ਤੇ 20.50 ਕਰੋੜ ਰੁਪਏ ਖਰਚ ਕਰਕੇ ਕਰੀਬ 30 ਪਿੰਡ...
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ। ਸੈਕਟਰ 66-ਏ, ਮੋਹਾਲੀ ਵਿਖੇ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ। ...