
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ
ਗੁਰਦਾਸਪੁਰ, 14 ਜੁਲਾਈ ( ) - ਜ਼ਿਲ੍ਹਾ ਗੁਰਦਾਸਪੁਰ ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਕੋਸ਼ਿਸ਼ਾਂ ਅਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ 'ਤੇ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਮੇਂ ਸਿਰ ਕਿਸਾਨ ਖੇਤੀ ਮਸ਼ੀਨਰੀ ਦੀ ਖ਼ਰੀਦ ਕਰ ਸਕਣ। ਇਸ ਦੇ ਨਾਲ ਹੀ ਵਿਭਾਗ ਵੱਲੋਂ ਖ਼ਰੀਦੀ ਗਈ ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਵੀ ਕੀਤੀ ਜਾ ਰਹੀ ਹੈ ਅਤੇ ਵੈਰੀਫਿਕੇਸ਼ਨ ਤੋਂ ਬਾਅਦ ਸਬਸਿਡੀ ਦੀ ਰਕਮ ਲਾਭਪਾਤਰੀਆਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਮਿੱ...