ਸੰਤ ਗੁਰੂ ਰਵਿਦਾਸ ਜੀ ਸਮਰਸਤਾ ਸੰਕਲਪ ਮੁਹਿੰਮ ਨਾਲ ਸੰਬੰਧਿਤ ਗਠਿਤ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 1 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸਾਰਿਆਂ ਦੇ ਹਨ ਅਤੇ ਅਸੀਂ ਸਾਰੇ ਸੰਤਾਂ ਦੇ ਹਾਂ। ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹਨ, ਸਗੋਂ ਪੂਰੇ ਸਮਾਜ ਅਤੇ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਇਸੇ ਭਾਵਨਾ ਦੇ ਅਨੁਰੂਪ ‘ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਅਭਿਆਨ’ ਲਈ ਗਠਿਤ ਕਮੇਟੀ ਵਿੱਚ ਵਿਰੋਧ ਧਿਰ ਦੇ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਮੁੱਖ ਮੰਤਰੀ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ‘ਸੰਤ ਸ਼ਿਰੋਮਣੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ’ 'ਤੇ ਪੇਸ਼ ਕੀਤੇ ਗਏ ਸਰਕਾਰੀ ਸੰਕਲਪ 'ਤੇ ਚਰਚਾ ਦੌਰਾਨ ਵਿਧਾਇਕ ਸ੍ਰੀ ਬੀ.ਬੀ. ਬਤਰਾ ਵੱਲੋਂ ਕਮੇਟੀ ਵਿੱਚ ਵਿਰੋਧੀ ਧਿਰ ਨੂੰ ਪ੍ਰਤੀਨਿਧਤਾ ਦਿੱਤੇ ਜਾਣ ਦਾ ਵਿਸ਼ਾ ਉਠਾਏ ਜਾਣ 'ਤੇ ਸਦਨ ਵਿੱਚ ਜਵਾਬ ਦੇ ਰਹੇ ਸਨ।
ਇਸ ਦੌਰਾਨ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨਾਲ ਜੁੜੇ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਹਾਨ ਸਦਨ ਵਿ...








