Sunday, September 21Malwa News
Shadow

Author: News Editor

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

Punjab Politics
ਚੰਡੀਗੜ੍ਹ, 11 ਜੁਲਾਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਤਰੱਕੀ ਅਤੇ ਸੁਵਿਧਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਤਾ। ਡਾ. ਬਲਜੀਤ ਕੌਰ ਨੇ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCLDFC) ਦੇ ਡਾਇਰੈਕਟਰ ਸ੍ਰੀ ਰਵਿੰਦਰ ਹੰਸ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕਰਦਿਆਂ ਹੁਕਮ ਦਿੱਤੇ ਕਿ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲੋੜਵੰਦ ਵਿਅਕਤੀ ਤੱਕ ਪਹੁੰਚਾਇਆ ਜਾਵੇ। ਡਾਇਰੈਕਟਰ ਰਵਿੰਦਰ ਹੰਸ ਨੇ ਮੀਟਿੰਗ ਦੌਰਾਨ ਨਿਗਮ ਦੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸੁਝਾਅ ਦਿੱਤਾ ਗਿਆ ਕਿ ਹਰ...
ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

Punjab Politics
ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਦੀਆਂ ਰਿਹਾਇਸ਼ਾਂ ਦਾ ਨਿਰੀਖਣ ਕੀਤਾ। ਇਸ ਮੁਹਿੰਮ ਦੌਰਾਨ ਡੈਜ਼ਰਟ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਪੰਛੀਆਂ ਲਈ ਪਾਣੀ ਦੇ ਕੰਟੇਨਰਾਂ ਆਦਿ ਵਿੱਚ ਮੱਛਰ ਦੇ ਲਾਰਵੇ ਦੀ ਮੌਜੂਦਗੀ ਦਾ ਪਤਾ ਲੱਗਿਆ, ਜਿਸ ਤੋਂ ਇਸਦੇ ਤੁਰੰਤ ਰੋਕਥਾਮ ਦੀ ਲੋੜ ਮਹਿਸੂਸ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਮੱਛਰਾਂ ਦੇ ਪ੍ਰਜਨਨ ਸਰੋਤਾਂ ਨੂੰ ਖਤਮ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਡੇਂਗੂ ਕਰਕੇ ਬਲੀਡਿੰਗ (ਹੈਮੋਰਹੈਜਿਕ) ਦੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਹ ਬਹੁਤ ਹੀ ਘਾਤਕ ਬਣ ਸਕਦਾ ਹੈ, ਜਿਸ ਨਾਲ ਸਿਹਤ ਸੰਬਧੀ ਗੰਭੀਰ ਪੇਚੀਦਗੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਮੂਹਿਕ ਯਤਨ ਇਸਦੇ ਫੈਲਾਅ ਨੂੰ ਰੋਕ ਸਕਦੇ ਹਨ। ਉਨ੍ਹਾਂ ਨੇ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਲਈ ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ, ਮੰਤਰੀਆਂ, ਵਿਰੋਧੀ ਧਿਰ ਦੇ ਨੇ...
ਯੁੱਧ ਨਸ਼ਿਆਂ ਵਿਰੁੱਧ’ ਦੇ 132ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 132ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਬਰਾਮਦ

Punjab News
ਚੰਡੀਗੜ੍ਹ, 11 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 132ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ ਅਤੇ 1 ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 132 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,495 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ...
ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

Punjab Politics
ਚੰਡੀਗੜ੍ਹ, 11 ਜੁਲਾਈ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਅੱਜ ਪੰਜਾਬ ਵਿਧਾਨ ਸਭਾ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿੱਲ, 2025 ਪੇਸ਼ ਕਰਦਿਆਂ ਸ. ਬੈਂਸ ਨੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕਰਦਿਆਂ ਸਰਕਾਰੀ ਕਾਲਜਾਂ ਦੇ ਦਾਖਲੇ ਵਿੱਚ ਹੋਏ 85 ਫ਼ੀਸਦ ਵਾਧੇ ਦਾ ਹਵਾਲਾ ਦਿੱਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ 2022 ਵਿੱਚ 7 ਲੱਖ ਦੇ ਮੁਕਾਬਲੇ ਪਿਛਲੇ ਅਕਾਦਮਿਕ ਸੈਸ਼ਨ ਵਿੱਚ 9 ਲੱਖ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵ...
“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

Punjab Politics
ਚੰਡੀਗੜ੍ਹ , 11 ਜੁਲਾਈ : ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025' ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮਨੁੱਖ ਅਤੇ ਜਾਨਵਰਾਂ ਦਾ ਰਿਸ਼ਤਾ ਬਹੁਤ ਹੀ ਪੁਰਾਤਨ ਅਤੇ ਗੂੜਾ ਹੈ। ਮਨੁੱਖ ਜੰਗਲਾਂ ਵਿਚੋ ਉਭਰ ਕੇ, ਆਪਣੇ ਬੁੱਧੀ ਤੇ ਸੰਚਾਰ ਦੇ ਸਾਧਨਾਂ ਰਾਹੀਂ ਅੱਜ ਤੱਕ ਤਰੱਕੀ ਕੀਤੀ ਹੈ, ਪਰ ਦੁੱਖ ਦੀ ਗੱਲ ਹੈ ਕਿ ਵਿਕਾਸ ਦੇ ਇਸ ਦੌਰ ਵਿੱਚ ਮਨੁੱਖ ਪਸ਼ੂ ਪੰਛੀਆਂ ਨਾਲ ਜ਼ੁਰਮ ਅਤੇ ਬਦਸਲੂਕੀ ਵੀ ਕਰਨ ਲੱਗ ਪਿਆ। ਉਨ੍ਹਾਂ ਕਿਹਾ ਕਿ ਮਨੁੱਖ ਜਿੱਥੇ ਆਪਣੀ ਸਮਝਦਾਰੀ ਨਾਲ ਰਾਜ ਕਰਦਾ ਗਿਆ, ਉੱਥੇ ਆਪਣੇ ਸਵਾਰਥ ਦੀ ਪੁਸ਼ਟੀ ਲਈ ਪਸ਼ੂਆਂ ਉੱਤੇ ਵੀ ਹਕ ਜਤਾਉਣ ਲੱਗ ਗਿਆ। ਮੰਤਰੀ ਨੇ ਇੱਕ ਕਥਾ ਜ਼ਰੀਏ ਇਹ ਦਰਸਾਇਆ ਕਿ ਅਸਲ ਵਿੱਚ ਸਭ ਤੋਂ ਵਧ ਤਾਕਤਵਰ ਜੀਵ ਮਨੁੱਖ ਬਣ ਗਿਆ, ਜੋ ਜਾਨਵਰਾਂ ਦੀ ਭਲਾਈ ਜਾ...
ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

Punjab Development
ਚੰਡੀਗੜ੍ਹ, 11 ਜੁਲਾਈ ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਵਿੱਚ ਸੋਧ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਾਗ਼ਬਾਨੀ ਸੇਵਾਵਾਂ ਵਿੱਚ ਲੋੜੀਂਦਾ ਸੁਧਾਰ ਦਾ ਸੁਝਾਅ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਕੀਤਾ ਗਿਆ ਹੈ ਜੋ ਕਿ ਬਾਗਬਾਨੀ ਖੇਤਰ ਦੇ ਅਧਿਕਾਰੀਆਂ ਲਈ ਬਿਹਤਰ ਸੇਵਾ ਸ਼ਰਤਾਂ ਦੀ ਲਗਾਤਾਰ ਵਕਾਲਤ ਕਰਦੇ ਰਹੇ ਹਨ। ਨੋਟੀਫਿਕੇਸ਼ਨ ਦੀ ਸ਼ਲਾਘਾ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਸੋਧ ਸਾਡੇ ਅਧਿਕਾਰੀਆਂ ਨੂੰ ਵਧੇਰੇ ਸਮਰੱਥ ਬਣਾਉਣ ਲਈ ਇੱਕ ਵੱਡਾ ਕਦਮ ਹੈ। ਉਹਨਾਂ ਅੱਗੇ ਕਿਹਾ ਕਿ , "ਮੈਂ ਇਸ ਸੋਧ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ। ਉਨ੍ਹਾ ਕਿਹਾ ਕਿ ਸਰਕਾਰੀ ਨਿਯਮਾਂ ਵਿੱਚ ਇਹ ਸੁਧਾਰ ਬਾਗਬਾਨੀ ਖੇਤਰ ਵਿੱਚ ਬਿਹਤਰ ਸੇਵਾ ਪ੍ਰਦਾਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ 2 ਜੁਲਾਈ...
ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

Hot News
ਚੰਡੀਗੜ੍ਹ, 11 ਜੁਲਾਈ: ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਾ ਡਟ ਕੇ ਪਹਿਰਾ ਦੇਵੇਗੀ। ਉਹ ਪੰਜਾਬ ਵਿਧਾਨ ਸਭਾ ਵਿੱਚ ਜਲ ਸਰੋਤ ਮੰਤਰੀ ਵੱਲੋਂ ਸੂਬੇ ਵਿੱਚ ਬੀ.ਬੀ.ਐਮ.ਬੀ. ਅਦਾਰਿਆਂ 'ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਵਿਰੁੱਧ ਪੇਸ਼ ਕੀਤੇ ਗਏ ਅਧਿਕਾਰਤ ਮਤੇ ਬਾਰੇ ਸਦਨ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਦਾ ਜੀਵਨ ਕਿਸਾਨਾਂ, ਉਨ੍ਹਾਂ ਦੇ ਖੇਤਾਂ ਅਤੇ ਪਾਣੀ ਦੁਆਲੇ ਘੁੰਮਦਾ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਸੰਕੀਰਨ ਸੋਚ ਅਤੇ ਦੂਰਅੰਦੇਸ਼ ਸੋਚ ਰੱਖਣ ਨਾਲੋਂ ਚੋਣਾਂ ਸਬੰਧੀ ਲਾਭਾਂ ਨੂੰ ਜ਼ਿਆਦਾ ਤਰਜੀਹ ਦੇਣ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਦਾ ਮਹੱਤਵਪੂਰਨ ਯੋਗਦਾਨ ਹੈ ਅਤੇ ਸੂਬੇ ਦੀ ਲਗਭਗ 70 ਫ਼ੀਸਦ ਆਬਾ...
ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ ਸਰਕਾਰੀ ਮਤਾ ਪੇਸ਼  ਕੀਤਾ ਗਿਆ। ਮਤਾ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਬੀ.ਬੀ.ਐਮ.ਬੀ. ਦੀਆਂ ਅਹਿਮ ਸਥਾਪਨਾਵਾਂ ਦੀ ਇੱਕ ਸੂਚੀ ਭੇਜੀ ਸੀ, ਜੋ ਅਜੇ ਤੱਕ ਸੀ.ਆਈ.ਐਸ.ਐਫ ਦੀ ਸੁਰੱਖਿਆ ਹੇਠ ਨਹੀਂ ਸਨ ਅਤੇ ਬੀ.ਬੀ.ਐਮ.ਬੀ ਨੂੰ ਸਮੂਹ ਸੀ.ਆਈ.ਐਸ.ਐਫ ਸੁਰੱਖਿਆ ਕਵਰ ਦੀ ਲੋੜ ਬਾਰੇ ਜ਼ੋਰ ਦੇ ਕੇ ਕਿਹਾ ਸੀ ਕਿ ਸਾਰੇ ਅਹਿਮ ਬੀ.ਬੀ.ਐਮ.ਬੀ. ਸਥਾਨਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੇ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਮਸਲੇ ਨੂੰ ਮੁੜ ਵਿਚਾਰਿਆ ਅਤੇ ਮਿਤੀ 27 ਮਈ, 2025 ਅਤੇ 4 ਜੁਲਾਈ, 2025 ਨੂੰ ਬੀ.ਬੀ.ਐਮ.ਬੀ. ਨੂੰ ਭੇਜੇ ਪੱਤਰਾਂ ਰਾਹੀਂ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਖਿਲਾਫ਼ ਆਪਣੀਆਂ ਸਖ਼ਤ ਅਪੱਤੀਆਂ ਦਰਜ ਕਰਵਾਈਆਂ ਹਨ। ਉਨ੍ਹਾਂ...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

Hot News
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ। ਅਪਡੇਟ ਕੀਤੀਆਂ ਵੋਟਰ ਸੂਚ...
ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਕਈ ਪ੍ਰਗਤੀਸ਼ੀਲ ਸੋਧਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਸੋਧਾਂ (ਪੰਜਾਬ ਲੇਬਰ ਵੈਲਫੇਅਰ ਫੰਡ ਬਿੱਲ, 2025 ਅਤੇ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਬਿੱਲ 2025) ਦਾ ਉਦੇਸ਼ ਕਾਰੋਬਾਰੀ ਸਹੂਲਤਾਂ ਅਤੇ ਕਰਮਚਾਰੀਆਂ ਦੀ ਭਲਾਈ ਦਰਮਿਆਨ ਸੰਤੁਲਨ ਬਣਾਉਣਾ ਹੈ। ਮੁੱਖ ਨੁਕਤੇ ਇਸ ਪ੍ਰਕਾਰ ਹਨ: 1. ਛੋਟੇ ਕਾਰੋਬਾਰਾਂ 'ਤੇ ਨਿਯਮਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨਾ। ਇਸ ਤਹਿਤ 20 ਕਰਮਚਾਰੀਆਂ ਤੱਕ ਰੁਜ਼ਗਾਰ ਦੇਣ ਵਾਲੇ ਸਾਰੇ ਅਦਾਰਿਆਂ ਨੂੰ ਐਕਟ ਦੇ ਸਾਰੇ ਉਪਬੰਧਾਂ ਤੋਂ ਛੋਟ ਦਿੱਤੀ ਜਾਵੇਗੀ। ਹਾਲਾਂਕਿ, ਅਜਿਹੇ ਸਾਰੇ ਅਦਾਰਿਆਂ ਨੂੰ ਐਕਟ ਦੇ ਲਾਗੂ ਹੋਣ ਜ...