
ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਵਿਸ਼ਵਾਸ ਹੈ ਜਿੱਥੇ ਸਾਡੀ ਆਵਾਜ਼ ਸੁਣੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ।ਇਕ ਸਵਾਲ ਦੇ ਜਵਾਬ...