
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ
ਚੰਡੀਗੜ੍ਹ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।
ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।
ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵ...