
ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ।
ਸ. ਹਰਜੋਤ ਸਿੰਘ ਬੈਂਸ, ਜੋ ਯੂਨੀਵਰਸਿਟੀ ਦੇ ਗ਼ੈਰ-ਸਰਕਾਰੀ ਸੈਨੇਟ ਮੈਂਬਰ ਵੀ ਹਨ, ਨੇ ਆਪਣੇ ਪੱਤਰ ਰਾਹੀਂ ਵਾਈਸ ਚਾਂਸਲਰ ਤੋਂ ਹਲਫ਼ਨਾਮੇ ਦੀਆਂ ਸ਼ਰਤਾਂ ਦਾ ਫੈਸਲਾ ਕਰਨ ਵਿੱਚ ਅਪਣਾਈ ਗਈ ਪ੍ਰਕਿਰਿਆ ਬਾਰੇ ਪੁੱਛਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਫੈਸਲੇ ਨੂੰ ਸੈਨੇਟ ਜਾਂ ਸਿੰਡੀਕੇਟ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ?
ਸ. ਬੈਂਸ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਹਲਫ਼ਨਾਮਾ ਲਾਜ਼ਮੀ ਕਰਨ ਵਾਲੀ ਸ਼ਰਤ ਕਾਰਨ ਬਹੁਤ ਵਿਦਿਆਰਥੀ ਫ਼ਿਕਰਮੰਦ ਹਨ। ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨਾਂ ਲਈ ਪਹਿਲਾਂ ਤੋਂ ਇਜਾਜ਼ਤ ਲੈਣ, ਇਸ ਨੂੰ ਸਿਰਫ਼ ਖਾਸ ਸਥਾਨਾਂ ਤੱਕ ਸੀਮਤ ਕ...