Sunday, November 8Malwa News
Shadow

Author: News Editor

ਸੱਪਾਂ ਨੂੰ ਘਰ ਤੋਂ ਦੂਰ ਰੱਖਣ ਲਈ ਕਈ ਪੌਦੇ ਹੋ ਸਕਦੇ ਨੇ ਮਦਦਗਾਰ, ਅੱਜ ਹੀ ਲਗਾ ਲਓ

ਸੱਪਾਂ ਨੂੰ ਘਰ ਤੋਂ ਦੂਰ ਰੱਖਣ ਲਈ ਕਈ ਪੌਦੇ ਹੋ ਸਕਦੇ ਨੇ ਮਦਦਗਾਰ, ਅੱਜ ਹੀ ਲਗਾ ਲਓ

Health
ਮਾਨਸੂਨ ਦੇ ਮੌਸਮ ਵਿੱਚ ਠੰਢੀ ਹਵਾ ਮਨ ਨੂੰ ਸ਼ਾਂਤ ਕਰਦੀ ਹੈ ਪਰ ਇਸਦੇ ਨਾਲ ਹੀ ਬੈਚੇਨੀ ਵੀ ਪੈਂਦਾ ਕਰਦੀ ਹੈ। ਜਦੋਂ ਮੀਂਹ ਦਾ ਪਾਣੀ ਸ਼ਹਿਰ ਵਿੱਚ ਭਰ ਜਾਂਦਾ ਹੈ, ਤਾਂ ਘਰਾਂ ਵਿੱਚ ਸੱਪਾਂ ਦਾ ਆਉਣਾ ਇੱਕ ਆਮ ਖਤਰਾ ਬਣ ਜਾਂਦਾ ਹੈ। ਸੱਪ ਸੁਰੱਖਿਅਤ ਅਤੇ ਸੁੱਕੀ ਜਗ੍ਹਾਂ ਦੀ ਭਾਲ ਵਿੱਚ ਬਾਹਰ ਨਿਕਲਦੇ ਹਨ ਅਤੇ ਹਮੇਸ਼ਾ ਅਣਜਾਣੇ ਵਿੱਚ ਸਾਡੇ ਘਰਾਂ ਵਿੱਚ ਆ ਜਾਂਦੇ ਹਨ। ਘਰਾਂ ਦੇ ਵਿਹੜੇ, ਬਾਗਾਂ ਅਤੇ ਪਾਰਕ ਵਿੱਚ ਹਮੇਸ਼ਾ ਸੱਪ ਦੇਖੇ ਜਾਂਦੇ ਹਨ। ਇਹ ਇੱਕ ਅਜਿਹੀ ਜਗ੍ਹਾਂ ਹੈ ਜਿੱਥੇ ਬੱਚੇ ਖੇਡਦੇ ਹਨ। ਇਸ ਮੌਸਮ ਵਿੱਚ ਅਚਾਨਕ ਸੱਪ ਦੇ ਸਾਹਮਣੇ ਆ ਜਾਣ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ। ਸੱਪਾਂ ਅਤੇ ਹੋਰਨਾਂ ਕੀੜਿਆਂ ਨੂੰ ਘਰ ਤੋਂ ਦੂਰ ਰੱਖਣ ਲਈ ਜ਼ਿਆਦਾਤਰ ਲੋਕ ਕੈਮੀਕਲ ਸਪ੍ਰੇ ਦਾ ਇਸਤੇਮਾਲ ਕਰਦੇ ਹਨ ਪਰ ਮਾਹਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੈਮੀਕਲਾਂ ਨਾਲ ਬੱਚਿਆਂ ਅਤੇ ਪਾਲਤੂ ਜਾਨਵਰਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੀ ਬਜਾਏ ਅਸੀਂ ਆਪਣੇ ਘਰ ਦੇ ਬਾਗਾਂ ਵਿੱਚ ਕੁਝ ਖਾਸ ਤਰ੍ਹਾਂ ਦੇ ਪੌਦੇ ਲਗਾ ਕੇ ਸੱਪਾਂ ਨੂੰ ਕੁਦਰਤੀ ਤੌਰ 'ਤੇ ਦੂਰ ਰੱਖ ਸਕਦੇ ਹਾਂ। ਆਓ ਜਾਣਦੇ ਹਾਂ ਇਨ੍ਹਾਂ ਪੌਦਿਆਂ ਬਾਰੇ....
ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਦਾ ਨਹੀਂ ਨਿਯੁਕਤ ਕੀਤਾ ਹਲਕਾ ਇੰਚਾਰਜ, ਵਿਧਾਇਕ ਨੇ ਕਿਹਾ- ਇਹ ਸਿਰਫ਼ ਅਫ਼ਵਾਹਾਂ

ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਦਾ ਨਹੀਂ ਨਿਯੁਕਤ ਕੀਤਾ ਹਲਕਾ ਇੰਚਾਰਜ, ਵਿਧਾਇਕ ਨੇ ਕਿਹਾ- ਇਹ ਸਿਰਫ਼ ਅਫ਼ਵਾਹਾਂ

Entertainment
ਚੰਡੀਗੜ੍ਹ: ਸੋਸ਼ਲ ਮੀਡੀਆ ਉੱਤੇ ਇੱਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਪੱਤਰ ਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਖੰਡਨ ਕੀਤਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ। ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਜਾਣਕਾਰੀ ਕੀਤੀ ਸਾਂਝੀ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ "ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੀ ਸੰਗਤ ਨੂੰ ਇੱਕ ਜਾਣਕਾਰੀ ਦੇਣਾ ਚਾਹੁੰਦਾ ਹਾਂ ਕਿ ਇੱਕ ਪੱਤਰ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋ ਰਿਹਾ ਹੈ ਜੋ ਆਮ ਆਦਮੀ ਪਾਰਟੀ ਦੇ ਪੱਤਰਾਂ ਵਰਗਾ ਹੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅਦਾਕਾਰ ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਖਬਰ ਅਤੇ ਪੱਤਰ ਬਿੱਲਕੁਲ ਝੂਠਾ ਹੈ। ਮੇਰੀ ਹਾਈਕਮਾਨ ਨਾਲ ਗੱ...
ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਅਭਿਆਨ ਤਹਿਤ 29 ਅਗਸਤ ਤੋਂ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਅਭਿਆਨ ਤਹਿਤ 29 ਅਗਸਤ ਤੋਂ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Hot News
ਫ਼ਰੀਦਕੋਟ 28 ਅਗਸਤ:  ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਜ਼ਿਲ੍ਹੇ ਵਿੱਚ 29 ਅਗਸਤ ਤੋਂ 8 ਸਤੰਬਰ ਤੱਕ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ,ਕੋਟਕਪੂਰਾ ਅਤੇ ਜੈਤੋ ਵਿਖੇ ਇਹ ਮੁਹਿੰਮ ਸਵੇਰੇ 8ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਕਸਬਿਆਂ ਦੇ ਮੁੱਖ ਬਾਜ਼ਾਰਾਂ, ਸੜਕਾਂ, ਚੌਕਾਂ, ਜਨਤਕ ਥਾਵਾਂ ਅਤੇ ਹੋਰ ਸਥਾਨਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਫ਼-ਸੁਥਰੇ ਸ਼ਹਿਰ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰ...
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ ਵਿਰੋਧੀ ਪਾਰਟੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਦੇ ਰਹੀਆਂ ਹਨ, ਉਹ ਹੁਣ ਇਨ੍ਹਾਂ ਲੋਕਾਂ ਨੂੰ ਤਕਲੀਫ ਦੇ ਰਹੀਆਂ ਹਨ ਜੋ ਖੁਦ ਦਹਾਕਿਆਂ ਤੱਕ ਸੱਤਾ ਵਿੱਚ ਰਹੇ। ਮੋਹਾਲੀ ਦੇ ਪਿੰਡ ਬੜਮਾਜਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਸਰਕਾਰਾਂ ਵਾਰ-ਵਾਰ ਬਦਲੀਆਂ, ਪਰ ਪੰਜਾਬ ਦੇ ਲੋਕਾਂ ਦੀ ਤਕਦੀਰ ਨਹੀਂ ਬਦਲੀ, ਜਦਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਦਾ ਪੈਸਾ ਹੁਣ ਸਿੱਧਾ ਲੋਕਾਂ ਦੇ ਭਲੇ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਵਾਪਸੀ ਤੋਂ ਬਾਅਦ ਕਲਿਆਣਕਾਰੀ ਸਕੀਮਾਂ ਨੂੰ ਬੰਦ ਕਰਨ ਦੀਆਂ ਵਿਰੋਧੀਆਂ ਦੀਆਂ ਧਮਕੀਆਂ ਸਫ਼ਲ ਨਹੀਂ ਹੋਣਗੀਆਂ, ਕਿਉਂਕਿ ਪੰਜਾਬ ਦੇ ਲੋਕ ਨਾ ਤਾਂ ਉਨ੍ਹਾਂ ਨੂੰ ਦੂਜਾ ਮੌਕਾ ਦੇਣਗੇ ਅਤੇ ਨਾ ਹੀ ...
ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ, 28 ਅਗਸਤ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ। ਪੰਨੂ ਨੇ ਯਾਦ ਕਰਵਾਇਆ ਕਿ 1984 ਦੇ ਸਿੱਖ ਕਤਲੇਆਮ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸ ਦਾ ਪ੍ਰਤੀਕਰਮ ਸਭ ਨੇ ਦੇਖਿਆ ਸੀ। ਕਾਂਗਰਸ ਆਗੂ ਦੀਪਿੰਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ "ਆਈਡੀਅਲ" ਤੱਕ ਕਹਿ ਦਿੱਤਾ ਸੀ, ਹਾਲਾਂਕਿ ਬਾਅਦ ਵਿੱਚ ਉਹ ਆਪਣੀ ਗੱਲ ਤੋਂ ਮੁੱਕਰਦੇ ਨਜ਼ਰ ਆਏ। ਉਸ ਵੇਲੇ ਭਾਰਤੀ ਜਨਤਾ ਪਾਰਟੀ ਨੇ ਵੀ ਦੀਪਿੰਦਰ ਹੁੱਡਾ ਅਤੇ ਕਾਂਗਰਸ ਦੀ ਜ਼ੋਰਦਾਰ ਆਲੋਚਨਾ ਕੀਤੀ ਸੀ। ਪਰ ਪੰਨੂ ਨੇ ਕਿਹਾ ਕਿ ਹੁਣ ਬੀਜੇਪੀ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੱਜਣ ਕੁਮਾਰ ਦੇ ਅੰਤਿਮ ਭੋਗ ਦੇ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੇ ਤਿੰਨ-ਤਿੰਨ ਮੈਂਬਰ ਪਾਰਲੀ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵਲੋਂ ਐਮ.ਜੀ.ਐਨ. ਕਾਲਜ ਦਾ ਦੌਰਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵਲੋਂ ਐਮ.ਜੀ.ਐਨ. ਕਾਲਜ ਦਾ ਦੌਰਾ

Hot News
ਜਲੰਧਰ, 28 ਅਗਸਤ - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਸਥਾਨਕ ਐਮ.ਜੀ.ਐਨ.ਕਾਲਜ ਜਲੰਧਰ ਦਾ ਦੌਰਾ ਕੀਤਾ ਗਿਆ ਜਿਥੋਂ ਉਹਨਾਂ ਨੇ ਸਾਲ 1989-1990 ਵਿੱਚ ਬੀ.ਐਡ ਕੀਤੀ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੂਹ ਸਟਾਫ਼ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਨਿੱਘਾ ਸਵਾਗਤ ਕੀਤਾ ਗਿਆ।  ਇਸ ਮੌਕੇ ਐਮ.ਜੀ.ਐਨ. ਦੇ ਸਟਾਫ਼ ਨਾਲ ਰੂਬਰੂ ਹੁੰਦਿਆਂ ਉਹਨਾ ਨੇ ਦੱਸਿਆ ਕਿ ਅੱਜ ਕਾਲਜ ਵਿਖੇ ਆ ਕੇ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਇਨਾਮ ਵਿਜੇਤਾ ਸੂਚੀ ਵਿੱਚ ਆਪਣਾ ਨਾਮ ਦੇਖਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਾਲਜ ਸਟਾਫ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਮ.ਜੀ.ਐਨ.ਕਾਲਜ ਨੂੰ ਸੂਬੇ ਵਿੱਚ ਵਿੱਦਿਆ ਦੇ ਮੰਦਿਰ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ ਤਾਂ ਕਿ ਉਹ ਖੁਸ਼ਹਾਲ ਤੇ ਵਿਕਸਿਤ ਸੂਬੇ ਦੇ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ।    ਕੈਬਨਿਟ ਮੰਤਰੀ ਹਰਭ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

Breaking News
*ਬਾਬਾ ਬਕਾਲਾ, 28 ਅਗਸਤ: * ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ 'ਸਨਮਾਨ ਰਾਸ਼ੀ' ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ੍ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ 'ਸਤਿਕਾਰ ਸਖੀਆਂ' ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' 'ਤੇ ਲਿਖਿਆ: "ਬਾਬਾ ਬਕਾਲਾ ਸਾਹਿਬ ਤੋਂ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਰੱਖੜੀ 'ਤੇ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰਦ...
ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

Local
ਬਰਨਾਲਾ, 28 ਅਗਸਤ-             ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਓਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ।         ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਨੇ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਓਹਨਾਂ ਅੱਜ ਬਰਨਾਲਾ ਪੁੱਜ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੇ ਮਸਲੇ ਸੁਣੇ ਹਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਹੈ।    ਓਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ/ਠੇਕੇ 'ਤੇ ਲਿਆਉਣ ਬਾਰੇ ਚੱਲ ਰਹੀ ਪ੍ਰਕਿਰਿਆ ਤੋਂ ਇਲਾਵਾ ਅਨੂਸੂਚਿਤ ਜਾਤੀਆਂ ਦੇ ਨਾਲ ਸਬੰਧਤ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਗਤੀ, ਆਵਾਸ ਯੋਜਨਾ ਦੀ ਪ੍ਰਗਤੀ ਤ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

Local
ਕੋਟਕਪੂਰਾ, 28 ਅਗਸਤ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਡਾਕਟਰ ਰਾਜਪਾਲ ਢੁੱਡੀ ਦੇ ਘਰ ਵਿਜਟ ਕੀਤਾ। ਉਨ੍ਹਾਂ ਨੇ  ਡਾਕਟਰ ਰਾਜਪਾਲ ਢੁੱਡੀ ਦੇ ਪਿਤਾ ਸ.ਬੁੱਗਰ ਸਿੰਘ ਸੰਘਾ ਜੋ ਕਿ ਬਿਮਾਰ ਸਨ, ਉਨ੍ਹਾਂ ਦੀ ਸਿਹਤ ਬਾਰੇ  ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਲੋਕਾਂ ਦੇ ਸੁੱਖ ਦੁੱਖ ਵਿਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਪਿੰਡ ਢਾਬ ਗੁਰੂ ਕੀ ਬਲਾਕ ਕੋਟਕਪੂਰਾ ਵਿਖੇ ਸੁਰਜੀਤ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ।  ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।...
ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

Local
ਮਾਲੇਰਕੋਟਲਾ, 28 ਅਗਸਤ:                      ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸਿੱਧੀ ਸੁਣਵਾਈ ਰਾਹੀਂ ਨਿਪਟਾਰੇ ਲਈ ਭਲਕੇ 29 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ‘ਓਪਨ ਹੀਅਰਿੰਗ ਸਿਟਿੰਗ ਕੈਂਪ’ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ।                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਹਮਣੇ ਰੱਖਣ ਲਈ ਇੱਕ ਸੁਵਿਧਾਜਨਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਤੋਂ ਇ...