Saturday, September 20Malwa News
Shadow

Author: News Editor

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 126 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 20,594 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...
ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

Breaking News
ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ 'ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ 'ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰ...
ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ। ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ। ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

Hot News
ਚੰਡੀਗੜ੍ਹ, 27 ਜੂਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਹ ਬਹੁਤ ਮਿਹਨਤੀ, ਸਮਰਪਿਤ ਅਤੇ ਮਦਦਗਾਰ ਵਿਅਕਤੀ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਆਪਣੇ ਹਲਕੇ ਲਈ ਮਹਾਨ ਸੇਵਾਵਾਂ ਨਿਭਾਈਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ। ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਤਾਕਤ ਦੇਵੇ।...
ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

Hot News
ਚੰਡੀਗੜ੍ਹ 27 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜ...
ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ ਬੁਜ਼ੁਰਗ ਸਾਡਾ ਮਾਣ” ਸਿਰਲੇਖ ਹੇਠ ਇੱਕ ਵਿਸ਼ੇਸ਼ ਸਰਵੇਖਣ ਕੀਤਾ ਗਿਆ। ਅੱਜ ਇਹ ਖੁਲਾਸਾ ਕਰਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵਿਆਪਕ ਸਰਵੇਖਣ ਰਾਹੀਂ, 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਦੇ ਨਾਲ ਲਗਭਗ 252 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਰਕਮ ਵਿੱਚੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ 166 ਕਰੋੜ ਰੁਪਏ ਦੀ ਵੱਡੀ ਰਕਮ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਬਾਕੀ 86 ਕਰੋੜ ਰੁਪਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਕਿ...
ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

Hot News
ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 33 ਸ਼ੱਕੀਆਂ ਦੀ ਪਛਾਣ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਆਪ੍ਰੇਸ਼ਨ ਸੀਐਸਈਏਐਮ-4 ਦੇ ਨਾਮ ਹੇਠ ਗ੍ਰਹਿ ਮੰਤਰਾਲੇ ਦੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਤੋਂ ਪ੍ਰਾਪਤ ਕਾਰਵਾਈਯੋਗ ਸਾਈਬਰ ਟਿਪ-ਲਾਈਨਜ਼ ਦੇ ਆਧਾਰ ‘ਤੇ 18 ਜ਼ਿਲ੍ਹਿਆਂ ਅਤੇ ਤਿੰਨ ਕਮਿਸ਼ਨਰੇਟਾਂ ਵਿੱਚ 40 ਥਾਵਾਂ 'ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਸੀ ਕਿ ਸੀਐਸਈਏਐਮ ਸਮੱਗਰੀ ਨੂੰ ਦੇਖਣਾ, ਰੱਖਣਾ ਅਤੇ ਇਸਦੀ ਰਿਪੋਰਟ ਨਾ...
ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 118 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,473 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...
ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

Breaking News
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ...
ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

Local
ਹੁਸ਼ਿਆਰਪੁਰ, 27 ਜੂਨ :        ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੁਰਹੀਰਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ।        ਇਸ ਦੌਰਾਨ ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਅਤੇ ਪੈਰਾਲੀਗਲ ਵਲੰਟੀਅਰ ਬਲਵੀਰ ਸਿੰਘ ਵੱਲੋਂ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ, ਉਪ ਮੰਡਲ ਅਦਾਲਤਾਂ, ਜ਼ਿਲ੍ਹਾ ਅਦਾਲਤਾਂ, ਮਾਨਯੋਗ ਹਾਈਕੋਰਟ ਜਾਂ ਮਾਨਯੋਗ ਸੁਪਰੀਮ ਕੋਰਟ ਪੱਧਰ ‘ਤੇ ਦੀਵਾਨੀ, ਫ਼ੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿਚ ਚਾਰਾਜੋਈ ਲਈ ਵਕੀਲ ਦੀਆਂ ਸੇਵਾਵਾਂ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦ...