
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਤਬਾਦਲਾ ਨੀਤੀ 2008, 2016 ਅਤੇ 2021 ਵਿੱਚ ਲਿਆਂਦੀ ਗਈ ਸੀ। ਹਾਲਾਂਕਿ ਇੰਡਸਟਰੀਅਲ ਐਸੋਸੀਏਸ਼ਨਾਂ ਨੇ 2021 ਵਿੱਚ ਲਿਆਂਦੀ ਨੀਤੀ ਦੀਆਂ ਕੁੱਝ ਪਾਬੰਦੀਆਂ ਵਾਲੀਆਂ ਸ਼ਰਤਾਂ ਉੱਤੇ ਇਤਰਾਜ਼ ਉਠਾਇਆ ਸੀ। ਇਸ ਦੇ ਜਵਾਬ ਵਿੱਚ ਇਕ ਕਮੇਟੀ ਨੇ ਸਨਅਤਕਾਰਾਂ ਦੀਆਂ ਬੇਨਤੀਆਂ ਦੀ ਸਮੀਖਿਆ ਕੀਤੀ ਅਤੇ ਫ੍ਰੀ ਹੋਲਡ ਪਲਾਟਾਂ ਉੱਤੇ ਲਾਗੂ ਹੋਣ ਵਾਲੀਆਂ ਤਬਦੀਲੀਆਂ ਤਜਵੀਜ਼ ਕੀਤੀਆਂ। ਸੋਧੀ ਨੀਤੀ ਮੁਤਾਬਕ ਸਨਅਤੀ ਪਲਾਟ ਦੀ ਰਾਖਵੀਂ ਕੀਮਤ ਦਾ 12.5 ਫੀਸਦੀ ਤਬਾਦਲਾ ਖ਼ਰਚਾ ਲਾਗੂ ਹੋਵੇਗਾ।
ਲੀਜ਼ਹੋਲਡ ਸਨਅਤੀ ਪਲਾਟਾਂ/ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱ...