ਮਾਨ ਸਰਕਾਰ ਵਿੱਚ ਕਿਸਾਨਾਂ ਨੂੰ ਸਾਲਾਂ ਬਾਅਦ ਮਿਲਿਆ ਮੋਟਰਾਂ ਬੰਦ ਕਰਕੇ ਝੋਨਾ ਲਾਉਣ ਦਾ ਮੌਕਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਜੂਨ ( ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਸੂਬੇ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹਈਆ ਕਰਵਾਉਣ ਨਾਲ ਕਿਸਾਨਾਂ ਵਿੱਚ ਖੁਸ਼ੀ ਪਾ ਜਾ ਰਹੀ ਹੈ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨਾਂ ਦੱਸਿਆ ਕਿ ਝੋਨੇ ਲਾਉਣ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਮੋਟਰਾਂ ਬੰਦ ਕਰਕੇ ਝ...