
ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ‘ਤੇ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ – ਰਮਨ ਬਹਿਲ
ਗੁਰਦਾਸਪੁਰ, 23 ਜੂਨ ( ) - ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਰਿਕਾਰਡ ਜਿੱਤ ਦਰਜ ਕਰਕੇ ਇੱਕ ਵਾਰ ਫਿਰ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ। ਆਮ ਆਦਮੀ ਪਾਰਟੀ ਦੀ ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਉੱਪਰ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ ਹੈ।
ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਨਿਵਾਸ ਸਥਾਨ 'ਤੇ ਪਾਰਟੀ ਵਰਕਰਾਂ ਨਾਲ ਜਿੱਤ ਦੀਆਂ ਖ਼ੁਸ਼ੀਆਂ ਮਨਾਉਣ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਇਹ ਚੋਣ ਜਿੱਤਣ ਨਾਲ ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ 2027 ਵਿੱਚ ਆਪ ਫਾਈਨਲ ਜਿੱਤ ਕੇ ਇੱਕ ਵਾਰ ਫਿਰ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਕੇ ਉਨ੍ਹਾਂ ...