
ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਜਲੰਧਰ, 21 ਜੂਨ : ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਅਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।
ਆਪਣੇ ਦੌਰੇ ਦੌਰਾਨ ਕੇਂਦਰੀ ਟੀਮ, ਜਿਸ ਵਿੱਚ ਵਿੱਤੀ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਤੇ ਜਲ ਸ਼ਕਤੀ ਅਭਿਆਨ ਲਈ ਕੇਂਦਰੀ ਨੋਡਲ ਅਫ਼ਸਰ ਵਿਵੇਕ ਗੁਪਤਾ ਅਤੇ ਕੇਂਦਰੀ ਜਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਤੇ ਤਕਨੀਕੀ ਅਫ਼ਸਰ ਸੰਜੀਵ ਕੁਮਾਰ ਸ਼ਾਮਲ ਸਨ, ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ।
ਕੇਂਦਰੀ ਟੀਮ ਨੇ ਬਿਆਸ ਪਿੰਡ ਵਿਖੇ ਨਹਿਰ ਨਾਲ ਪਿੰਡ ਦੇ ਛੱਪੜ ਦੀ ਲਿੰਕਿੰਗ, ਸ਼ਕਰਪੁਰ ਤੇ ਕਡਿਆਣਾ ਵਿਖੇ ਚੈੱਕ ਡੈਮ, ਪਿੰਡ ਅਲਾਵਲਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਿਕੰਦਰਪੁਰ ਤੇ ਜੰਡੂ ਸਿੰਘਾ ਵਿਖੇ ਥਾਪਰ ਮਾਡਲ ਤਲਾਬ, ਸੁਰਾਨੁੱਸੀ ਵਿਖੇ ਜੰਗਲਾਤ ਵਿਭਾਗ ਦੀ ਨਰਸਰੀ, ਪਿੰਡ ਉਦੇਸੀਆਂ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਜਾਈ ਸਬੰਧੀ ਪ੍ਰਾਜੈਕਟ, ਪਿੰਡ ਨੰਗਲ ਜੀਵਨ ਵ...