
ਯੋਗਮਈ ਹੋਇਆ ਜਲੰਧਰ, 21000 ਤੋਂ ਜ਼ਿਆਦਾ ਰਿਕਾਰਡ ਇਕੱ
ਜਲੰਧਰ, 19 ਜੂਨ : ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇੱਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ।ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ।ਪੀ.ਏ.ਪੀ. ਗਰਾਊਂਡ ਵਿਖੇ ਰਾਜ ਪੱਧਰੀ 'ਸੀ.ਐਮ. ਦੀ ਯੋਗਸ਼ਾਲਾ' ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵਿਸ਼ਾਲ ਸਮਾਗਮ ਵਿੱਚ ਹਰ ਵਰਗ ਦੇ ਲੋਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਂਦੇ ਦੇਖਣਾ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ 'ਸੀ.ਐਮ. ਦੀ ਯੋਗਸ਼ਾਲਾ' ਸਿਹਤਮੰਦ ਅਤੇ ਵਧੇਰੇ ਊਰਜਾਵਾਨ ਪੰਜਾਬ ਦੇ ਨਿਰਮਾਣ ਦੀ ਦ...