Saturday, September 19Malwa News
Shadow

Author: News Editor

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

Breaking News
ਚੰਡੀਗੜ੍ਹ, 11 ਸਤੰਬਰ- ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿੱਚ ਰਾਜ ਦੇ ਨੋਡਲ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸਾਹਿਬਾਨ ਸ਼ਾਮਲ ਹੋਏ। ਇਸਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰ/ਮਿਊਂਸਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ (ਪੀ.ਸੀ.ਓਜ਼) ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਸ੍ਰੀ ਕੇ.ਏ.ਪੀ. ਸਿਨਹਾ ਨੇ ਨਿਰਧਾਰਤ ਕੰਮ ਨੂੰ ਪੂਰੀ ਲਗਨ ਅਤੇ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਲਈ ਪੀ.ਸੀ.ਓਜ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਫੀਲਡ ਟ੍ਰੇਨਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦਾ ਕੰਮ 15 ਸਤੰਬਰ, 2026 ਤੱਕ ਅਤੇ ਇਨਿਊਮਰੇਸ਼ਨ ਬਲਾਕਾਂ ਤੇ ਸੁਪਰਵਾਈਜ਼ਰਾਂ/ਇਨਿਊਮਰੇਟਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦਾ ਕੰਮ 30 ਸਤੰਬਰ, 2026 ਤੱਕ ਮੁਕੰਮਲ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਦੂਜੇ ਪੜਾਅ ਦੀਆਂ ਸਾਰੀਆ...
ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

Local
ਫ਼ਰੀਦਕੋਟ, 11 ਸਤੰਬਰ ()  ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2026 ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਸਨ, ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ, ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ, ਜ਼ਿਲ੍ਹਾ ਅਧਿਕਾਰੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਵਿਧਾਇਕ ਸੇਖੋਂ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ, ਪਬਲੀਸਿਟੀ ਕਮੇਟੀ, ਵੈਨਿਊ ਅਤੇ ਸਟੇਜ ਕਮੇਟੀ, ਸੁਰੱਖਿਆ, ਸਫਾਈ, ਸਿਹਤ ਸੇਵਾਵਾਂ, ਟ੍ਰੈਫ਼ਿਕ ਵਿਭਾਗ, ਪਾਰਕਿੰਗ,ਫਾਇਰ ਸੇਵਾਵਾਂ, ਐਂਬੂਲੈਂਸ ਅਤੇ ਹੋਰ ਲੋੜੀਂਦੇ ਸਹਿਯੋਗੀ ਵਿਭਾਗਾਂ ਨੂੰ ਤਿਆਰੀਆਂ ਨੂੰ ਮੁਕੰਮਲ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ ਭੂਮਿਕਾ ਜ਼ਿੰਮੇਵਾਰੀ ਨਾਲ ਨਿਭਾਏ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਤਿਆਰੀਆਂ ਨੂੰ ਹੋਰ ਜ਼ਮੀਨੀ ਪੱਧਰ ਤੇ ਲਿਆਉਣ ਦੀ ਹਦਾਇਤ ਦਿੰਦੇ ਹੋਏ ਕਿਹਾ ਕਿ ਇਹ ਮੇਲਾ ਸਿਰਫ਼ ਧਾਰਮਿਕ ਹੀ ਨਹੀਂ ਸਗੋਂ ਪੰਜ...
ਸਤਿਕਾਰ ਸਖੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ : ਡਾ. ਰਵਜੋਤ ਸਿੰਘ

ਸਤਿਕਾਰ ਸਖੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 11 ਸਤੰਬਰ: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦੇ ਸਨਮਾਨ ਲਈ ਅੱਜ ਇਥੇ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ।            ਡਾ. ਰਵਜੋਤ ਸਿੰਘ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਅਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾ...
ਖੇਡਾਂ ਵਤਨ ਪੰਜਾਬ ਦੀਆਂ-2026 ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਦੀ ਖੇਡ ਪ੍ਰਤਿਭਾ ਨੂੰ ਦੇ ਰਹੀ ਨਵੀਂ ਦਿਸ਼ਾ: ਜਸਵੀਰ ਸਿੰਘ ਗੜ੍ਹੀ

ਖੇਡਾਂ ਵਤਨ ਪੰਜਾਬ ਦੀਆਂ-2026 ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਦੀ ਖੇਡ ਪ੍ਰਤਿਭਾ ਨੂੰ ਦੇ ਰਹੀ ਨਵੀਂ ਦਿਸ਼ਾ: ਜਸਵੀਰ ਸਿੰਘ ਗੜ੍ਹੀ

Local
ਸ੍ਰੀ ਚਮਕੌਰ ਸਾਹਿਬ, 11 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਦੇ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਤੀਜੇ ਦਿਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖੇਡ ਸਟੇਡੀਅਮ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਇਨਾਮ ਪ੍ਰਦਾਨ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ, ਲਗਨ ਅਤੇ ਜੋਸ਼ ਨਾਲ ਖੇਡਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵਿਸ਼ਾਲ ਖੇਡ ਮੰਚ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸ ਨਾਲ ਨੌਜਵਾਨਾਂ ਵਿੱਚ ਅਨੁਸ਼ਾਸ...
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ

Local
ਸ਼੍ਰੀ ਅਨੰਦਪੁਰ ਸਾਹਿਬ 11 ਸਤੰਬਰ : ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਨਕਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ " ਖੇਡਾਂ ਵਤਨ ਪੰਜਾਬ ਦੀਆਂ " ਚੌਥਾ ਸੀਜਨ ਦੇ ਅੰਤਿਮ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਦੇ ਜੌਹਰ ਵੀ ਦਿਖਾਏ। ਅੰਤਿਮ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਰਣਜੀਤ ਸਿੰਘ ਓਲੰਪੀਅਨ, ਸਿੱਖਿਆ ਕੋਆਰਡੀਨੇਟ ਦਿਆ ਸਿੰਘ ਸੰਧੂ, ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਆਪ ਚੰਗਰ ਜੋਨ ਦੇ ਪ੍ਰਧਾਨ ਸੂਬੇਦਾਰ ਰਾਜਪਾਲ ਮੋਹੀਵਾਲ ਅਤੇ ਗੁੱਜਰ ਭਲਾਈ ਬੋਰਡ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਲਖੇੜ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਇਹਨਾਂ ਖੇਡਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਦੇ ਵੱਡੀ ਗਿਣਤੀ ਖਿਡਾਰੀ ਨੇ ਭਾਗ ਲਿਆ। ਉਨ੍ਹਾਂ ਜੇਤੂ ਟੀਮਾਂ ਅ...
ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਸਕੀਮਾਂ ਤੇ ਉਪਰਾਲਿਆਂ ਦੀ ਸਮੀਖਿਆ

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਸਕੀਮਾਂ ਤੇ ਉਪਰਾਲਿਆਂ ਦੀ ਸਮੀਖਿਆ

Hot News
ਜਲੰਧਰ, 11 ਸਤੰਬਰ : ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਸਕੀਮਾਂ ਅਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੈਂਬਰ, ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ‘ਨਮਸਤੇ’ ਪੋਰਟਲ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਮੁਫ਼ਤ ਸਫਾਈ ਕਿੱਟਾਂ ਤੇ ਹੋਰ ਬਣਦੀ ਸਹੂਲਤ ਦਿੱਤੀ ਜਾ ਸਕੇ। ਇਸ ਮੰਤਵ ਲਈ ਉਨ੍ਹਾਂ ਵਿਸ਼ੇਸ਼ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ। ਸ਼੍ਰੀ ਗਿੱਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਐਨ.ਐਸ.ਕੇ....
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

Hot News
ਚੰਡੀਗੜ੍ਹ, 11 ਸਤੰਬਰ: ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 17 ਸਤੰਬਰ, 2026 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਹ ਵੱਖ-ਵੱਖ ਪੱਧਰਾਂ 'ਤੇ ਪੈਂਡਿੰਗ ਪਏ ਨਵੇਂ ਅਤੇ ਰਿਨਿਊਅਲ (ਨਵੀਨੀਕਰਨ) ਦੇ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਮੁਕੰਮਲ ਕਰਨ ਦਾ ਇੱਕ ਆਖਰੀ ਮੌਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਕਿ ਪੈਸੇ ਦੀ ਘਾਟ ਜਾਂ ਸਰਕਾਰੀ ਕਾਰਵਾਈ 'ਚ ਦੇਰੀ ਕਰਕੇ ਕੋਈ ਵੀ ਲੋੜਵੰਦ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੀ ਐੱਸ.ਸੀ. ਵਿਦਿਆਰਥੀਆਂ ਨੂੰ ਪੜ੍ਹਾਈ ਜ਼ਰੀਏ ਅੱਗੇ ਵਧਾਉਣ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਸੁਪਨੇ ਪੂਰੇ ਕਰ...
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

Hot News
ਚੰਡੀਗੜ੍ਹ, 11 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ, ਮਾਨਸਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਵੱਲੋਂ ਨਵੀਂ ਕਚਹਿਰੀ ਰੋਡ, ਮਾਨਸਾ ਸਥਿਤ 'ਗਗੋਵਾਲ-ਵਾਲੀ ਗਲੀ' ਤੋਂ ਲੈ ਕੇ ਮਾਨਸਾ ਖੁਰਦ ਵਿਖੇ ਨਗਰ ਕੌਂਸਲ ਦੀ ਹੱਦ ਤੱਕ ਜਾਂਦੀ ਸੜਕ ਦੀ ਮੁਰੰਮਤ ਲਈ ਟੈਂਡਰ ਜਾਰੀ ਕੀਤਾ ਗਿਆ ਸੀ। ਕੌਂਸਲ ਵੱਲੋਂ ਵਰਕ ਆਰਡਰ ਜਾਰੀ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ ਸੀ। ਹਾਲਾ...
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

Hot News
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ। ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਵੰਡ ਕੈਂਪ ਲਗਾਏ ਜਾਣਗੇ, ਤਾਂ ਜੋ ਕਾਰਡ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਆਪਣੇ ਖੇਤਰ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ। ਲਾਭਪਾਤਰੀਆਂ ਨੂੰ ਕੈਂਪਾਂ ਸਬੰਧੀ ਪਹਿਲਾਂ ਹੀ ਸੂਚਿਤ ਕੀਤਾ ਜਾਵੇਗ...
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

Hot News
ਚੰਡੀਗੜ੍ਹ/ਪਠਾਨਕੋਟ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।   ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਵਾਲਾ ਬ੍ਰੈਂਡ-ਨਿਊ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼...