Friday, September 19Malwa News
Shadow

Author: News Editor

ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 92 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14,944 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਤੰਬਾਕੂ ਦੇ ਸਿਹਤ ਪ੍ਰਤੀ ਨੁਕਸਾਨ ਤੋਂ ਜਾਗਰੂਕ ਹੋਣਾ ਜਰੂਰੀ – ਸਿਵਿਲ ਸਰਜਨ

ਤੰਬਾਕੂ ਦੇ ਸਿਹਤ ਪ੍ਰਤੀ ਨੁਕਸਾਨ ਤੋਂ ਜਾਗਰੂਕ ਹੋਣਾ ਜਰੂਰੀ – ਸਿਵਿਲ ਸਰਜਨ

Local
ਮੋਗਾ, 31 ਮਈ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਮੋਗਾ ਪਰਦੀਪ ਕੁਮਾਰ ਮੋਹਿੰਦਰਾ ਦੀ ਅਗਵਾਈ ਵਿਚ ਜਿਲਾ ਮੋਗਾ ਵਿਖੇ ਇਸ ਸਾਲ ਦਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ ਇਸ ਮੌਕੇ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਲੋਕਾ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।''ਇਸ ਮੌਕੇ ਉਨਾਂ ਕਿਹਾ ਕਿ ਅੱਜ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ "ਤੰਬਾਕੂ ਦੀ ਵਰਤੋਂ ਤੇ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਅਤੇ ਕੋਟਪਾ ਐਕਟ ਨੂੰ ਇੰਨ ਬਿੰਨ ਲਾਗੂ ਕਰਨ ਲਈ ਗਤਿਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਐੱਸ ਐਮ ਓ ਡਾਕਟਰ ਗਗਨਦੀਪ ਸਿੰਘ ਸਿੱਧੂ ਮੋਗਾ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਰਤੋਂ ਤੇ ਰੋਕ ਲਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ। ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ਜਿਸ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਬਾਰੇ ਵਿਸ਼ੇਸ਼ ਜਨਤਕ ਸਥਾਨ, ਹੋਟਲ, ਰੈਸਟੋਰੈਂਟ ਅਤੇ ਤੰਬਾਕੂ ਦੇ ਵਿਕਰੀ ਵ...
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

Breaking News
ਚੰਡੀਗੜ੍ਹ, 31 ਮਈ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਪੀ.ਐਸ.ਆਈ.ਈ.ਸੀ. ਅਧੀਨ ਆਉਂਦੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਵਿਧੀ ਲਈ ਉਦਯੋਗਪਤੀਆਂ ਅਤੇ ਜਾਇਦਾਦ ਮਾਲਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਹੱਲ ਕਰਨਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ ਹਿੱਸੇਦਾਰਾਂ ਦੀਆਂ ਜ਼ਮੀਨ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਅਤੇ ਪ੍ਰੋਜੈਕਟ ਦੇ ਵਿਸਥਾਰ ਦਾ ਸਮੱਰਥਨ ਕਰਨ ਲਈ ਨਾਲ ਲੱਗਦੇ ਪਲਾਟਾਂ ਨੂੰ ਮਿਲਾਉਣ ਜਾਂ ਵੰਡਣ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦਾ ਹੱਲ ਕਰੇਗਾ। ਸੌਂਦ ਨੇ ਦੱਸਿਆ ਕਿ ਇਹ ਨੀਤੀ ਪੀ.ਐਸ.ਆਈ.ਈ.ਸੀ. ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਲਾਟਾਂ ਦੇ ਕਲੱਬਿਗ ਜਾਂ ਡ...
ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

Breaking News
ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਪਹਿਲੀ ਵਾਰ ਇਹ ਪੀਟੀਐਮ ਕਰਵਾਈ ਗਈ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ, ਜਿਨ੍ਹਾਂ ਵਿੱਚ ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ਸ਼ਾਮਲ ਹਨ, ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਸਿੱਖਿਆ ਮੰਤਰੀ ਨੇ ਕਿਹਾ ਕਿ 17 ਲੱਖ ਤੋਂ ਵੱਧ ਮਾਪਿਆਂ ਨੇ ਅੱਜ ਪੀਟੀਐਮ ਵਿੱਚ ਸ਼ਿਰਕਤ ਕੀਤੀ, ਜਿਸ ਦੌਰਾਨ ਉਨ੍ਹਾਂ ਵਿੱਚ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱਚੇ ਵਿਕਾਸ ਬ...
‘ਆਪ’ ਦਾ ਨਵਾਂ ਸੰਗਠਨ: ਹਰ ਪਿੰਡ, ਹਰ ਪਰਿਵਾਰ ਤੱਕ ਜਵਾਬਦੇਹੀ ਅਤੇ ਜਨਤਕ ਸੰਚਾਰ ਦੀ ਪਹੁੰਚ

‘ਆਪ’ ਦਾ ਨਵਾਂ ਸੰਗਠਨ: ਹਰ ਪਿੰਡ, ਹਰ ਪਰਿਵਾਰ ਤੱਕ ਜਵਾਬਦੇਹੀ ਅਤੇ ਜਨਤਕ ਸੰਚਾਰ ਦੀ ਪਹੁੰਚ

Punjab Politics
ਚੰਡੀਗੜ੍ਹ, 31 ਮਈ : ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸੰਗਠਨ ਢਾਂਚੇ ਵਿੱਚ ਹੁਣ ਤੱਕ ਦਾ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਬਦਲਾਅ ਕਰਦੇ ਹੋਏ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਰਖ ਤੋਂ ਬਾਅਦ, ਹੁਣ ਆਪਣੀ ਟੀਮ ਨੂੰ ਪੰਜਾਬ ਵਿੱਚ ਜਨਤਕ ਸੇਵਾ ਲਈ ਤਾਇਨਾਤ ਕਰ ਦਿੱਤਾ ਹੈ। ਮਨੀਸ਼ ਸਿਸੋਦੀਆ ਨੇ ਰਾਜਨੀਤੀ ਦੇ ਪੁਰਾਣੇ ਸਮੀਕਰਨਾਂ ਨੂੰ ਬਦਲ ਕੇ ਪਾਰਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਬਦਲਾਅ ਲਿਆਂਦਾ ਹੈ। ਇਸ ਬਦਲਾਅ ਵਿੱਚ, ਪਾਰਟੀ ਨੇ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਸਰਕਾਰ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਪਣੇ ਜ਼ਮੀਨੀ ਪੱਧਰ ਦੇ ਆਗੂਆਂ ਅਤੇ ਵਿਧਾਇਕਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪ ਕੇ ਮਿਸ਼ਨ 2027 ਦੀ ਸ਼ੁਰੂਆਤ ਵੀ ਕਰ ਦਿੱਤੀ ਹੈ। ਇਸ ਵਿਆਪਕ ਬਦਲਾਅ ਲਈ, ਮਨੀਸ਼ ਸਿਸੋਦੀਆ ਪਿਛਲੇ ਕੁਝ ਦਿਨਾਂ ਤੋਂ ਨਾ ਸਿਰਫ਼ ਸੰਗਠਨ ਦੀ ਨਬਜ਼ ਨੂੰ ਜਾਣਨ ਲਈ ਜ਼ਮੀਨ 'ਤੇ ਹਨ, ਸਗੋਂ ਇਸ ਨੂੰ ਇੱਕ ਨਵੀਂ ਪਛਾਣ ਵੀ ਦਿੱਤੀ ਹੈ। ਪਿਛਲੇ ਦੋ ਮਹੀਨਿਆਂ ਵਿੱਚ ਮਨੀਸ਼ ਸਿਸੋਦੀਆ ਨੇ ਹਰ ਪਿੰਡ ਅਤੇ ਹਰ ਸ਼ਹਿਰ ਵਿੱਚ ਜਾ ਕੇ ਜਨਤਾ...
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

Hot News
ਚੰਡੀਗੜ੍ਹ, 31 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ ਹਨ। ਇਸ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਜਾਂਦਾ ਹੈ, ਜਿਸ ਨਾਲ ਪਾਰਦਰਸ਼ਤਾ ਆਈ ਹੈ ਅਤੇ ਸਾਰਿਆਂ ਨੂੰ ਮੁਕਾਬਲੇ ਦੇ ਬਰਾਬਰ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਦਸੰਬਰ 2024 ਤੋਂ ਮਈ 2025 ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 720 ਪਲਾਟਾਂ ਦੀ ਈ-ਨਿਲਾਮੀ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਮੰਡੀ ਬੋਰਡ ਨੇ 324 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਈ-ਨਿਲਾਮੀ ਨੂੰ ਵਪਾਰੀਆਂ ਵੱਲੋਂ ਭਰਵਾਂ ...
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ: ‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ: ‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ

Punjab Politics
ਚੰਡੀਗੜ੍ਹ, 31 ਮਈ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਸਾਜ਼ਿਸ਼ਾਂ ਦਾ ਸਮਰਥਨ ਕਰਨ ਵਾਲੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ 'ਤੇ ਭਾਜਪਾ ਦੀ ਭਾਸ਼ਾ ਬੋਲਣ ਅਤੇ ਭਾਜਪਾ 'ਤੇ ਪੰਜਾਬ ਦੀ ਸੱਭਿਆਚਾਰਕ ਅਤੇ ਸੰਵਿਧਾਨਕ ਵਿਰਾਸਤ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਕੰਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਵਿੱਦਿਅਕ ਸੰਸਥਾ ਨਹੀਂ ਹੈ ਬਲਕਿ ਇਹ ਪੰਜਾਬ ਦੇ ਇਤਿਹਾਸਕ, ਸਭਿਆਚਾਰਕ ਅਤੇ ਭਾਵਨਾਤਮਕ ਵਿਰਾਸਤ ਦਾ ਪ੍ਰਤੀਕ ਹੈ। ਬਂਟਵਾਰੇ ਤੋਂ ਬਹੁਤ ਪਹਿਲਾਂ ਸਥਾਪਿਤ, ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਕਦਰਾਂ ਕੀਮਤਾਂ ਦੀ ਰੂਹ ਨੂੰ ਦਰਸਾਉਂਦੀ ਹੈ। ਹਰਿਆਣਾ ਦਾ ਨਾਂ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਅਨੁਚਿਤ ਅਤੇ ਗੈਰ-ਸੰਵਿਧਾਨਕ ਹਨ। ਅਜਿਹਾ ਕਰਨਾ ਪੰਜਾਬ ਦਾ ਅਪਮਾਨ ਹੈ।ਇਤਿਹਾਸਕ ਤੱਥਾਂ 'ਤੇ ਚਾਨਣਾ ਪਾਉਂਦਿਆਂ, ਕੰਗ ਨੇ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੇ 1973 ਵਿੱਚ ...
ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

Breaking News
ਚੰਡੀਗੜ੍ਹ, 31 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ, ਜਿਸ ਤਹਿਤ ਅਗਲੇ 60 ਦਿਨਾਂ ਵਿੱਚ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਿਆਂ, ਖੁਫੀਆ ਵਿਭਾਗ ਅਤੇ ਏ.ਐਨ.ਟੀ.ਐਫ. ਤੋਂ ਪ੍ਰਾਪਤ ਜਾਣਕਾਰੀ ਨਾਲ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੀਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਡੀਜੀਪੀ ਨੇ ਕਿਹਾ, "ਜ਼ਮਾਨਤ 'ਤੇ ਰਿਹਾਅ ਹੋਏ ਵਿਅਕਤੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ, ਅਸੀਂ ਪਿੰਡ ਦੇ ਬਜ਼ੁਰਗਾਂ ਅਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖਣ ਦੀ ਇੱਕ ਪ੍ਰਣਾਲੀ ਤਿਆਰ ਕੀਤੀ ਹੈ।" ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਦੀ ਜ਼ਮਾਨਤ ਰੱਦ ਕਰਨ ‘ਤੇ ਵੀ ਧਿਆਨ ਕੇਂਦਰਿਤ ਰ...
ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ

ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ

Hot News
ਚੰਡੀਗੜ੍ਹ, 31 ਮਈ : ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜੰਗਲਾਤ ਵਿਭਾਗ ਦੇ 378 ਅਸਥਾਈ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਕਈ ਸਾਲਾਂ ਤੋਂ, ਇਹ ਕਰਮਚਾਰੀ ਘੱਟ ਤਨਖ਼ਾਹਾਂ 'ਤੇ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਕੰਮ ਕਰ ਰਹੇ ਸਨ। ਅੱਜ ਦਾ ਫ਼ੈਸਲਾ ਉਨ੍ਹਾਂ ਸਾਰੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ ਅਤੇ ਰਾਹਤ ਭਰਿਆ ਹੈ। ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਜੋ ਰੋਜ਼ਾਨਾ ਦਿਹਾੜੀ 'ਤੇ ਕੰਮ ਕਰ ਰਹੇ ਸਨ। ਅੱਜ ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ। ਮੰਤਰੀ ਕਟਾਰੂਚੱਕ ਨੇ ਇਸ ਲਈ ਰਵਾਇਤੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਰੁਜ਼ਗਾਰ ਵਿਰੋਧੀ ਅਤੇ ਕਰਮਚਾਰੀ ਵਿਰੋਧੀ ਰਵੱਈਏ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਸਥਾਈ ਨਹੀਂ ਕੀਤੀਆਂ ਜਾ ਸਕੀਆਂ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਅੱਜ ਅਸੀਂ...
ਪੰਜਾਬ ਦਾ ਪਹਿਲਾ 3 ਟੈਸਲਾ ਐਮ.ਆਰ.ਆਈ. ਮੈਗਨੈਟਮ ਵੀਆਈਡੀਏ ਫਰੀਦਕੋਟ ਪਹੁੰਚਿਆ

ਪੰਜਾਬ ਦਾ ਪਹਿਲਾ 3 ਟੈਸਲਾ ਐਮ.ਆਰ.ਆਈ. ਮੈਗਨੈਟਮ ਵੀਆਈਡੀਏ ਫਰੀਦਕੋਟ ਪਹੁੰਚਿਆ

Local
ਫਰੀਦਕੋਟ, 31 ਮਈ : ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਦਿਆਂ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫਰੀਦਕੋਟ ਨੂੰ ਪੰਜਾਬ ਦਾ ਪਹਿਲਾ 3 ਟੈਸਲਾ ਐਮ.ਆਰ.ਆਈ. ਮੈਗਨੈਟਮ ਵੀਆਈਡੀਏ (64 ਚੈਨਲ) ਪ੍ਰਾਪਤ ਹੋਇਆ ਹੈ। ਇਹ ਮਸ਼ੀਨ ਸੀਮਨਸ, ਜਰਮਨੀ ਤੋਂ ਆਈ ਹੈ ਅਤੇ ਇਹ ਪੰਜਾਬ ਵਿਚ ਆਪਣੀ ਕਿਸਮ ਦੀ ਪਹਿਲੀ ਉੱਨਤ ਮਸ਼ੀਨ ਹੈ। ਇਹ ਪ੍ਰੋਜੈਕਟ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਦੀ ਅਗਵਾਈ ਅਤੇ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਸੰਭਵ ਹੋਇਆ ਹੈ।ਇਹ ਐਮ.ਆਰ.ਆਈ. ਮਸ਼ੀਨ ਮਲਵਾ ਖੇਤਰ ਦੇ ਲੱਖਾਂ ਮਰੀਜ਼ਾਂ ਲਈ ਇਕ ਵੱਡਾ ਤੋਹਫਾ ਹੈ। ਇਸ ਵਿੱਚ ਪੂਰੇ ਸਰੀਰ ਦੀ ਉੱਚ-ਗੁਣਵੱਤਾ ਸਕੈਨਿੰਗ, ਓਂਕੋਲੋਜੀ (ਕੈਂਸਰ) ਸੂਟ, ਕਾਰਡੀਓਲੋਜੀ ਸੂਟ, ਲਿਵਰ ਲੈਬ, ਬਚਿਆਂ ਅਤੇ ਥੈਲੇਸੀਮੀਆ ਮਰੀਜ਼ਾਂ ਲਈ ਵਿਸ਼ੇਸ਼ ਡਾਇਗਨੋਸਟਿਕ ਪ੍ਰੋਟੋਕਾਲ ਸ਼ਾਮਲ ਹਨ।29.85 ਕਰੋੜ ਰੁਪਏ ਦੀ ਲਾਗਤ, 5 ਸਾਲ ਦੀ ਵਾਰੰਟੀਇਸ ਮਸ਼ੀਨ ਦੀ ਲਾਗਤ 29.85 ਕਰੋੜ ਰੁਪਏ ਹੈ ਅਤੇ ਇਹ 5 ਸਾਲ ਦੀ ਵਾਰੰਟੀ ਨਾਲ ਆਈ ਹੈ। ਜਲਦ ਹੀ ਇਸਦੀ ਇੰਸਟ...