ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ – ਹਰਮੀਤ ਸਿੰਘ ਸੰਧੂ
ਤਰਨ ਤਾਰਨ, 6 ਜੂਨ: ਅੱਜ ਤਰਨ ਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ।
ਇਸ ਮੌਕੇ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ...








