
ਖੰਨਾ ਤੇ ਅੰਮ੍ਰਿਤਸਰ ‘ਚ ਚੱਲਿਆ ਬੁਲਡੋਜ਼ਰ
ਚੰਡੀਗੜ੍ਹ, 6 ਮਾਰਚ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਜੇ.ਸੀ.ਬੀ. ਮਸ਼ੀਨਾਂ ਦੀ ਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੁਆਰਾ ਬਣਾਏ ਗਏ ਦੋ ਮੰਜ਼ਿਲਾ ਘਰਾਂ ਅਤੇ ਦੁਕਾਨਾਂ ਨੂੰ ਢਾਹ ਦਿੱਤਾ। ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਜ਼ਰੀਏ ਨਸ਼ਾ ਤਸਕਰੀ ਵਿਰੁੱਧ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ। ਢਾਹੀਆਂ ਗਈਆਂ ਜਾਇਦਾਦਾਂ ਦੋ ਨਾਮੀ ਨਸ਼ਾ ਤਸਕਰਾਂ ਗੁਰਮੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸੋਨੂੰ ਦੀਆਂ ਸਨ। ਦੱਸਣਯੋਗ ਹੈ ਕਿ ਗੁਰਮੀਤ ਸਿੰਘ ਵਿਰੁੱਧ ਤਿੰਨ ਕੇਸ ਦਰਜ ਕੀਤੇ ਗਏ ਹਨ, ਜਿਸ ਤੋਂ 325 ਗ੍ਰਾਮ ਸਮੈਕ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੰਦੀਪ ਸਿੰਘ ਵਿਰੁੱਧ ਚਾਰ ਕੇਸ ਦਰਜ ਹਨ, ਜਿਨ੍ਹਾਂ...