Friday, September 19Malwa News
Shadow

Author: News Editor

ਪੰਜਾਬ ਦੀਆਂ ਦੋ ਧੀਆਂ ਦੀ ਹੋਈ ਏਅਰ ਫੋਰਸ ਐਕਡਮੀ ਲਈ ਚੋਣ

ਪੰਜਾਬ ਦੀਆਂ ਦੋ ਧੀਆਂ ਦੀ ਹੋਈ ਏਅਰ ਫੋਰਸ ਐਕਡਮੀ ਲਈ ਚੋਣ

Hot News
ਚੰਡੀਗੜ੍ਹ, 26 ਨਵੰਬਰ : ਪੰਜਾਬ ਸਰਕਾਰ ਵਲੋਂ ਲੜਕੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਨਾਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ ਹੋ ਗਈ।ਦੋ ਮਹਿਲਾ ਕੈਡਿਆਂ ਚਰਨਪ੍ਰੀਤ ਕੌਰ ਅਤੇ ਮਹਿਕ ਦੀ ਚੋਣ ਨਾਲ ਬਾਕੀ ਲੜਕੀਆਂ ਵਿਚ ਵੀ ਉਤਸ਼ਾਹ ਪੈਦਾ ਹੋਇਆ ਹੈ। ਚਰਨਪ੍ਰੀਤ ਕੌਰ ਕੁਰਾਲੀ ਦੀ ਰਹਿਣ ਵਾਲੀ ਹੈ ਉਸਦੇ ਪਿਤਾ ਹਰਮਿੰਦਰ ਸਿੰਘ ਇਕ ਪ੍ਰਾਈਵੇਟ ਕੰਪਨੀ ਵਿਚ ਡਰਾਈਵਰ ਦੀ ਨੌਕਰੀ ਕਰ ਰਹੇ ਹਨ। ਇਸੇ ਤਰਾਂ ਦੂਜੀ ਕੈਡਿਟ ਮਹਿਕ ਵੀ ਮੋਹਾਲੀ ਦੇ ਇਕ ਸਧਾਰਨ ਪਰਿਵਾਰ ਦੀ ਪੜਕੀ ਹੈ ਅਤੇ ਉਸਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਵੀ ਸਰਕਾਰੀ ਅਧਿਆਪਕ ਹਨ।ਪੰਜਾਬ ਦੇ ਰੋਜ਼ਗਾਰ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਹੋਰ ਲੜਕੀਆਂ ਨੂੰ ਵੀ ਪ੍ਰੇਰਨਾ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸੰਸਥਾ ਵਿਚ ਲੜਕੀਆਂ ਲਈ ਪ੍ਰੈਪਰੇਟਰੀ ਵਿੰਗ ਨੂੰ ਪ੍ਰਵਾਨਗੀ ਦਿੱਤੀ ਸੀ। ਇਥੋਂ ਸਿਖਲਾਈ ਹਾਸਲ ਕਰਕੇ ਲੜਕੀਆਂ ਵ...
ਭਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਸਿਵਲ ਸਰਜਨ ਦਫਤਰ ਦਾ ਕਲਰਕ ਗ੍ਰਿਫਤਾਰ

ਭਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਸਿਵਲ ਸਰਜਨ ਦਫਤਰ ਦਾ ਕਲਰਕ ਗ੍ਰਿਫਤਾਰ

Hot News
ਚੰਡੀਗੜ੍ਹ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਭਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਾਬੂ ਕਰਨ ਦੇ ਸਿਲਸਲੇ ਵਿਚ ਅੱਜ ਜਿਲਾ ਹੁਸ਼ਿਆਰ ਦੇ ਸਿਵਲ ਸਰਜਨ ਦਫਤਰ ਦੇ ਕਲਕਰ ਜਸਵਿੰਦਰ ਸਿੰਘ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਇਸ ਕਾਰਵਾਈ ਅਧੀਨ ਕਲਰਕ ਖਿਲਾਫ ਸ਼ਿਕਾਇਤਾਂ ਆਉਣ ਪਿਛੋਂ ਜਸਵਿੰਦਰ ਸਿੰਘ ਵਲੋਂ ਖਰੀਦੀ ਗਈ ਜਾਇਦਾਦ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਨੇ ਆਪਣੇ ਆਮਦਨ ਦੇ ਸਰੋਤਾਂ ਤੋਂ ਕਈ ਗੁਣਾਂ ਵੱਧ ਜਾਇਦਾਦ ਬਣਾਈ ਹੈ। ਇਸ ਲਈ ਵਿਜੀਲੈਂਸ ਨੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਕੇਸ ਦਰਜ ਕਰਕੇ ਅੱਜ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।...
ਬਜੁਰਗਾਂ ਨੂੰ 2500 ਪੈਨਸ਼ਨ ਦਾ ਐਲਾਨ

ਬਜੁਰਗਾਂ ਨੂੰ 2500 ਪੈਨਸ਼ਨ ਦਾ ਐਲਾਨ

Breaking News, Hot News
ਨਵੀਂ ਦਿੱਲੀ , 25 ਨਵੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਜ਼ੁਰਗਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 60 ਤੋਂ ਲੈ ਕੇ 69 ਸਾਲ ਤੱਕ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਮੇਸ਼ਾਂ ਆਮ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇਗੀ। ਦਿੱਲੀ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਵਿਰੋਧੀ ਪਾਰਟੀਆਂ ਨੂੰ ਝਟਕੇ ਦੇਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।...
ਹਮੇਸ਼ਾਂ ਤੰਦਰੁਸਤ ਰਹਿਣ ਲਈ ਆਂਵਲਾ ਜਰੂਰ ਖਾਓ

ਹਮੇਸ਼ਾਂ ਤੰਦਰੁਸਤ ਰਹਿਣ ਲਈ ਆਂਵਲਾ ਜਰੂਰ ਖਾਓ

Health
ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। ਸਰਦੀਆਂ ਦੇ ਫਲ-ਸਬਜ਼ੀਆਂ ਨਾਲ ਭਰੀਆਂ ਸਬਜ਼ੀ ਮੰਡੀਆਂ ਦਾ ਨਜ਼ਾਰਾ ਦੇਖਣ ਯੋਗ ਹੈ। ਕੁਦਰਤ ਭਾਵੇਂ ਸਾਰਾ ਸਾਲ ਹੀ ਪੋਸ਼ਕ ਤੱਤਾਂ ਨਾਲ ਭਰਪੂਰ ਚੀਜ਼ਾਂ ਦਿੰਦੀ ਹੈ, ਪਰ ਸਰਦੀਆਂ ਵਿੱਚ ਉਹ ਖਾਸ ਮਿਹਰਬਾਨ ਹੈ।ਆਂਵਲੇ ਦੇ ਰੁੱਖ ਦਾ ਇਤਿਹਾਸ ਭਾਰਤੀ ਸੱਭਿਆਚਾਰ ਅਤੇ ਪੌਰਾਣਿਕ ਕਥਾਵਾਂ ਨਾਲ ਵੀ ਜੁੜਿਆ ਹੋਇਆ ਹੈ। ਮੰਨਿਆ ਜਾਂਦਾ ਹੈ ਕਿ ਇੱਕ ਵਾਰ ਜਦੋਂ ਬ੍ਰਹਮਾ ਜੀ ਵਿਸ਼ਨੂੰ ਭਗਵਾਨ ਦੇ ਧਿਆਨ ਵਿੱਚ ਲੀਨ ਸਨ, ਉਦੋਂ ਉਨ੍ਹਾਂ ਦੀਆਂ ਅੱਖਾਂ ਵਿੱਚੋਂ ਹੰਝੂ ਵਹਿਣ ਲੱਗੇ। ਜਦੋਂ ਇਹ ਹੰਝੂ ਧਰਤੀ 'ਤੇ ਡਿੱਗੇ ਤਾਂ ਉਸ ਤੋਂ ਆਂਵਲੇ ਦਾ ਰੁੱਖ ਉੱਗ ਆਇਆ। ਆਂਵਲਾ ਇੱਥੋਂ ਹੀ ਧਰਤੀ 'ਤੇ ਹੋਂਦ ਵਿੱਚ ਆਇਆ।ਪੌਰਾਣਿਕ ਕਾਲ ਵਿੱਚ ਮੰਨਿਆ ਜਾਂਦਾ ਸੀ ਕਿ ਅੰਮ੍ਰਿਤ ਵਿੱਚ ਸਾਰੇ ਰਸ ਸਮਾਏ ਹੁੰਦੇ ਹਨ। ਇਸ ਲਈ ਇਹ ਅਮਰਤਾ ਪ੍ਰਦਾਨ ਕਰ ਸਕਦਾ ਹੈ। ਜਦਕਿ ਆਂਵਲੇ ਅਤੇ ਹਰੜ (ਹਰ) ਵਿੱਚ ਪੰਜ ਰਸ ਹੁੰਦੇ ਹਨ। ਇਸ ਲਈ ਇਨ੍ਹਾਂ ਨੂੰ ਇਸ ਮਾਮਲੇ ਵਿੱਚ ਅੰਮ੍ਰਿਤ ਤੋਂ ਬਾਅਦ ਦੂਜੇ ਸਥਾਨ 'ਤੇ ਰੱਖਿਆ ਗਿਆ ਹੈ।ਆਯੁਰਵੇਦ ਵਿੱਚ ਆਂਵਲੇ ਦੇ ਰਸ ਨੂੰ ਅਜਿਹਾ ਰਸਾਇਣ ਮੰਨਿਆ ਜਾਂਦਾ ਹੈ, ਜੋ ਬੁਢਾਪੇ ਨੂੰ ਰੋਕ ਸਕਦਾ ਹ...
ਬਲਵੰਤ ਸਿੰਘ ਰਾਜੋਆਣਾ ਆਇਆ ਜੇਲ ਤੋਂ ਬਾਹਰ

ਬਲਵੰਤ ਸਿੰਘ ਰਾਜੋਆਣਾ ਆਇਆ ਜੇਲ ਤੋਂ ਬਾਹਰ

Breaking News, Hot News
ਲੁਧਿਆਣਾ, 20 ਨਵੰਬਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਜੇਲ੍ਹ ਤੋਂ ਬਾਹਰ ਆ ਗਏ ਅਤੇ ਉਹ ਜਿਲਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਆਪਣੇ ਭਾਈ ਦੇ ਪਾਠ ਦੇ ਭੋਗ ਵਿਚ ਸ਼ਾਮਲ ਹੋਏ।ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਤੋਂ ਬਾਅਦ ਭਾਈ ਰਾਜੋਆਣਾ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕਰਕੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਦੀ ਸਜ਼ਾ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਅਰਜੀ 'ਤੇ ਅਜੇ ਸੁਣਵਾਈ ਚੱਲ ਰਹੀ ਹੈ।ਪਿਛਲੀ 14 ਨਵੰਬਰ ਨੂੰ ਭਾਈ ਰਾਜੋਆਣਾ ਦੇ ਭਾਈ ਕੁਲਵੰਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਅੱਜ ਉਸਦਾ ਭੋਗ ਸੀ। ਇਸ ਲਈ ਭਾਈ ਰਾਜੋਆਣਾ ਨੇ ਆਪਣੇ ਭਰਾ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਅਦਾਲਤ ਨੇ ਭਾਈ ਰਾਜੋਆਣਾ ਨੂੰ ਪੈਰੋਲ ਦੇ ਦਿੱਤੀ ਅਤੇ ਅੱਜ ਉਹ ਆਪਣੇ ਭਾਈ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ। ਅਦਾਲਤ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ।...
ਅਬੋਹਰ ਦੇ ਟੋਨੀ ਸੰਧੂ ਨੇ ਅਮਰੀਕਾ ਵਿਚ ਗੱਡੇ ਝੰਡੇ

ਅਬੋਹਰ ਦੇ ਟੋਨੀ ਸੰਧੂ ਨੇ ਅਮਰੀਕਾ ਵਿਚ ਗੱਡੇ ਝੰਡੇ

Global News
ਫਰਿਜ਼ਨੋ (ਯੂ ਐਸ ਏ) 18 ਨਵੰਬਰ : ਅਮਰੀਕਾ ਦੇ ਸ਼ਹਿਰ ਲਾਸਵਿੰਗ ਵਿਖੇ ਕਰਵਾਈ ਗਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਪੰਜਾਬੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਅਤੇ ਤਿੰਨ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ।ਆਈ ਬੀ.ਐਫ. ਦੇ ਏਸ਼ੀਆ ਪ੍ਰਧਾਨ ਹਰਵਿੰਦਰ ਸਿੰਘ ਸਲੀਣਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਦੁਨੀਆਂ ਭਰ ਦੇ ਦੇਸ਼ਾਂ ਤੋਂ ਖਿਡਾਰੀਆਂ ਨੇ ਭਾਗ ਲਿਆ। ਇਸੇ ਤਰਾਂ ਹੀ ਉਹ ਵੀ ਆਪਣੀ ਟੀਮ ਲੈ ਕੇ ਇਸ ਚੈਂਪੀਅਨਸ਼ਿਪ ਵਿਚ ਪਹੁੰਚੇ ਸਨ। ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਅਬੋਹਰ ਦੇ ਜੰਮਪਲ ਅਮਨਪ੍ਰਕਾਸ਼ ਟੋਨੀ ਸੰਧੂ ਨੇ 90 ਕਿੱਲੋ ਭਾਰ ਵਰਗ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ। ਇਸ ਪੰਜਾਬੀ ਸਪੂਤ ਨੇ ਤਿੰਨ ਗੋਲਡ ਮੈਡਲ ਜਿੱਤ ਕੇ ਇਤਿਹਾਸ ਸਿਰਜਿਆ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਜਿੱਤ ਨਾਲ ਟੋਨੀ ਸੰਧੂ ਅਗਲੇ ਸਾਲ 2025 ਵਿਚ ਹੋ ਰਹੀਆਂ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਗਿਆ ਹੈ।ਹਰਵਿੰਦਰ ਸਿੰਘ ਸਲੀਣਾ ਨੇ ਦੱਸਿਆ ਕਿ ਖੇਡਾਂ ਮਨੁੱਖ ਲਈ ਬੇਹੱਦ ਜਰੂਰੀ ਨੇ ਅਤੇ ਪੰਜਾਬੀਆਂ ਦੀ ਖੇਡਾਂ ਵਿਚ ਵੱਖਰੀ ਪਹਿਚਾਣ ਹੈ। ਪਹਿਲਾਂ ਵੀ ਪੰਜਾ...
ਮਾਨ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਕਿਹਾ- ਤੁਸੀਂ 2022 ਵਿੱਚ ਖੁੰਝ ਗਏ, ਪਰ ਹੁਣ ਤੁਹਾਡੇ ਕੋਲ ਬਦਲਾਅ ਲਿਆਉਣ ਦਾ ਮੌਕਾ ਹੈ

ਮਾਨ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਕਿਹਾ- ਤੁਸੀਂ 2022 ਵਿੱਚ ਖੁੰਝ ਗਏ, ਪਰ ਹੁਣ ਤੁਹਾਡੇ ਕੋਲ ਬਦਲਾਅ ਲਿਆਉਣ ਦਾ ਮੌਕਾ ਹੈ

Breaking News, Punjab News
ਗਿੱਦੜਬਾਹਾ, 13 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਤਿੰਨ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਉਹ ਉਨ੍ਹਾਂ ਦਾ ਆਪਣਾ ਹੈ, ਉਸ ਨੇ ਦੋ ਵਾਰ ਹਾਰ ਕੇ ਵੀ ਤੁਹਾਡਾ ਸਾਥ ਨਹੀਂ ਛੱਡਿਆ। ਉਹ ਜਿੱਤਣ ਤੋਂ ਬਾਅਦ ਵੀ ਤੁਹਾਨੂੰ ਨਹੀਂ ਛੱਡੇਗਾ।  ਮੁੱਖ ਮੰਤਰੀ ਭਗਵੰਤ ਮਾਨ ਨੇ ਭਲਾਈਆਣਾ, ਧੌਲ਼ਾ ਅਤੇ ਗਿੱਦੜਬਾਹਾ ਸ਼ਹਿਰ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਹਲਕਾ ਛੱਡਣ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਕੁਝ ਨਾ ਕਰਨ ਤੇ ਵੀ ਹਮਲਾ ਕੀਤਾ । ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ, ‘ਆਪ’ ਵਿਧਾਇਕ, ਚੇਅਰਮੈਨ ਅਤੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਡਿੰਪੀ ਢਿੱਲੋਂ ਵੀ ਮੌਜੂਦ ਸਨ। 'ਆਪ' ਆਗੂ ਅਤੇ ਕਲਾਕਾਰ ਕਰਮਜੀਤ ਸਿੰਘ ਅਨਮੋਲ ਨੇ ਵੀ ਗਿੱਦੜਬਾਹਾ ਦੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ...
ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਂਦਾ ਹੈ: ਭਗਵੰਤ ਮਾਨ

ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਂਦਾ ਹੈ: ਭਗਵੰਤ ਮਾਨ

Breaking News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ ਹੈ ਜਿਸ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਵਿੱਤਰ ਧਰਤੀ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਦੀ ਨਾਕਾਰਤਮਕ ਅਤੇ ਉਦਾਸੀਨ ਪਹੁੰਚ ਕਾਰਨ ਵਿਕਾਸ ਦੀ ਰਫ਼ਤਾਰ ਪੱਖੋਂ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਅੰਨਦਾਤੇ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫਤਿਆਂ ਬਾ...
ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

Breaking News
ਚੰਡੀਗੜ੍ਹ, 13 ਨਵੰਬਰ- ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਯਤਨਾਂ ਦੀ ਸ਼ਲਾਘਾ ਕੀਤੀ ਹੈ। ਪਰਾਲੀ ਸਾੜਨ ‘ਤੇ ਰੋਕ ਸਬੰਧੀ ਯਤਨਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਰਾਜੇਸ਼ ਵਰਮਾ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਯਤਨਾਂ, ਵਿਸ਼ੇਸ਼ ਕਰਕੇ ਜਿਹੜੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾ ਕੇ ਜ਼ੀਰੋ ਕਰਨ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ੍ਰੀ ਰਾਜੇਸ਼ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹ...
ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

Punjab News
ਚੰਡੀਗੜ੍ਹ, 13 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ। ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ  ਕਣਕ ਤੇ ਝੋਨੇ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉੁੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ। ਸ. ਸੰਧਵਾਂ ਨੇ ਝੋਨੇ ਥੱਲੇ ਰਕਬਾ ਘਟਾਉਣ...