Friday, September 19Malwa News
Shadow

Author: News Editor

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ  ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਕੀਤੀ ਉੱਚ ਪੱਧਰੀ ਮੀਟਿੰਗ ਮੌਕੇ ਕੀਤਾ। ਮਿਉਂਸੀਪਲ ਭਵਨ ਵਿਖੇ ਹੋਈ ਇਸ ਮੀਟਿੰਗ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਹਲਕਾ ਵਿਧਾਇਕ ਲੁਧਿਆਣਾ (ਪੱਛਮੀ) ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਰੀਵੀਊ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਮੀਟਿੰਗ ਵਿੱਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁੱਢਾ ਦਰਿਆ  ਨੂੰ ਸਾਫ ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਖ-ਵੱਖ ਪਹਿਲੂਆਂ ਤੇ ਵਿਸਤ੍ਰਿਤ ਚਰਚਾ ਕੀਤੀ ਗਈ ਕੈਬਨਿਟ ਮੰਤਰੀ ਡਾ ਰਵਜੋਤ ਸ...
ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

Hot News
ਚੰਡੀਗੜ੍ਹ, 13 ਨਵੰਬਰ: ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12.11.2024 ਰਾਹੀਂ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 14.11.2024 ਨੂੰ ਕੀਤੀ ਜਾਵੇਗੀ ਅਤੇ 18.11.2024 ਤੋਂ 25.11.2024  ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 03.12.2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 07.12.2024 ਤੱਕ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਮੌਜੂਦਾ ਵੋਟਰ ਸੂਚੀਆਂ 14.11.2024 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ...
ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ

ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ

Hot News
ਚੰਡੀਗੜ੍ਹ, 13 ਨਵੰਬਰ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ -1 ਵਿਖੇ ਤਾਇਨਾਤ ਸਕੱਤਰ/ਮੰਤਰੀ ਕਾਡਰ ਦੇ 3 ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸੋਧਿਆ ਤਨਖਾਹ) ਨਿਯਮ, 2021 ਵਿੱਚ ਦਰਸਾਈ ਗਈ ਅਨੁਸੂਚੀ ਦੇ ਲੈਵਲ 23 (83600-203100) ਅਧੀਨ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਪਦਉੱਨਤ ਕੀਤਾ ਗਿਆ ਹੈ। ਪਦਉੱਨਤ ਕੀਤੇ ਗਏ ਮੁਲਾਜ਼ਮਾਂ ਵਿੱਚ ਮਨਜੀਤ ਸਿੰਘ, ਪ੍ਰਵੀਨ ਲਤਾ ਅਤੇ ਹਰਬੰਸ ਸਿੰਘ ਸ਼ਾਮਲ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ ਹੈ।...
ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨੂੰ ਮਿਲਿਆ ਵੱਕਾਰੀ ਐਵਾਰਡ

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨੂੰ ਮਿਲਿਆ ਵੱਕਾਰੀ ਐਵਾਰਡ

Local
ਫਰੀਦਕੋਟ 13 ਨਵੰਬਰ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (BFUHS), ਫ਼ਰੀਦਕੋਟ ਵਿਖੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਰਿਸਰਚ ਦੇ ਪ੍ਰਿੰਸੀਪਲ ਡਾ. ਵਿਨੇ ਚਾਵਲਾ ਨੂੰ ਗਾਜ਼ੀਆਬਾਦ ਵਿੱਚ ਆਯੋਜਿਤ “ਨੈਸ਼ਨਲ ਫਾਰਮਾ ਸਮਿੱਟ 2024” ਵਿੱਚ ਵੱਕਾਰੀ ਸਨਮਾਨ "ਪ੍ਰੋਫੈਸਰ ਵਿਮੁਕਤ ਸ਼ਰਮਾ ਮੈਮੋਰੀਅਲ ਪ੍ਰਿੰਸੀਪਲ ਆਫ਼ ਦਾ ਈਅਰ ਅਵਾਰਡ" ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਦੇਸ਼ ਭਰ ਦੇ ਬਿਨੈਕਾਰਾਂ ਦੇ ਇੱਕ ਵੱਡੇ ਪੂਲ ਵਿੱਚੋਂ, ਉਹਨਾਂ ਦੀ ਬੇਮਿਸਾਲ ਲੀਡਰਸ਼ਿਪ ਅਤੇ ਫਾਰਮਾਸਿਊਟੀਕਲ ਸਿੱਖਿਆ ਦੀ ਤਰੱਕੀ ਲਈ ਸਮਰਪਣ ਦੇ ਸਨਮਾਨ ਵਿੱਚ ਪੇਸ਼ ਕੀਤਾ ਗਿਆ । ਡਾ. ਚਾਵਲਾ ਨੂੰ ਇਹ ਪੁਰਸਕਾਰ ਨਾਮਵਰ ਸ਼ਖ਼ਸੀਅਤਾਂ ਦੁਆਰਾ ਪ੍ਰਦਾਨ ਕੀਤਾ ਗਿਆ, ਜਿਨ੍ਹਾਂ ਵਿੱਚ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਐਜੂਕੇਸ਼ਨ ਰੈਗੂਲੇਸ਼ਨ ਕਮਿਸ਼ਨ ਦੇ ਚੇਅਰਮੈਨ ਡਾ: ਦੀਪੇਂਦਰ ਸਿੰਘ, ਸ਼ੋਭਿਤ ਯੂਨੀਵਰਸਿਟੀ, ਸਹਾਰਨਪੁਰ ਦੇ ਵਾਈਸ ਚਾਂਸਲਰ ਡਾ: ਰਣਜੀਤ ਸਿੰਘ ਅਤੇ ਫਾਰਮੇਸੀ ਦੇ ਖੇਤਰ ਦੇ ਅਨੁਭਵੀ, ਡਾਕਟਰ ਡੀਡੀ ਸੰਤਾਨੀ ਸ਼ਾਮਲ ਸਨ।ਇੱਕ ਪ੍ਰਮੁੱਖ ਰਾਸ਼ਟਰੀ ਸੰਸਥਾ PHARMA LOK ਦੁਆਰਾ ਆਯੋਜਿਤ...
ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਕੇਂਦਰ ਤੋਂ ਕੀਤੀ ਸਬਸਿਡੀ ਦੀ ਮੰਗ

ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਕੇਂਦਰ ਤੋਂ ਕੀਤੀ ਸਬਸਿਡੀ ਦੀ ਮੰਗ

Breaking News
ਨਵੀਂ ਦਿੱਲੀ, 13 ਨਵੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਕੋਈ ਆਵਾਜ਼ ਉਠਾਈ। ਉਨ੍ਹਾਂ ਨੇ ਮੰਗ ਕੀਤੀ ਕਿ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇ।ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ  ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦਿੱਤਾ ਕਿ ਬਾਇਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦ...
ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

Breaking News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਤੇ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਸੰਸਥਾ ਦੇ ਮੁਖੀ ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਵੱਲੋਂ ਕਰਵਾਏ ਪੰਜਾਬ ਵੀਜ਼ਨ 2047 ਮੌਕੇ "ਪੰਜਾਬ ਦਾ ਉਦਯੋਗ: ਵਾਧੇ ਲਈ ਵਿਚਾਰਾਂ" ਵਿਸ਼ੇ ਉੱਤੇ ਬੋਲਦਿਆ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅੱਪਡੇਟ ਕਰਕੇ ਵਪਾਰ ਪੱਖੀ ਬਣਾਇਆ ਜਾਵੇਗਾ ਤਾਂ ਜੋ ਸੂਬੇ ਦੇ ਉਦਯੋਗ ਵਿਕਾਸ ਦੀ ਹੋਰ ਗਤੀ ਫੜ੍ਹ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ...
ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

Punjab News
ਚੰਡੀਗੜ੍ਹ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 (ਸੋਮਵਾਰ) ਤੋਂ 26.11.2024 (ਮੰਗਲਵਾਰ) ਤੱਕ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 27.11.2024 (ਬੁੱਧਵਾਰ) ਨੂੰ ਹੋਵੇਗੀ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27.11.2024 (ਬੁੱਧਵਾਰ) ਤੋਂ 12.12.2024 (ਵੀਰਵਾਰ) ਤੱਕ (ਕੁੱਲ 15 ਦਿਨ) ਦਾ ਹੈ ਅਤੇ ਵਿਸ਼ੇਸ਼ ਮੁਹਿੰਮ ਦੀਆਂ ਤਰੀਕਾਂ 30.11.2024 (ਸ਼ਨੀਵਾਰ) ਅਤੇ 08.12.2024 (ਐਤਵਾਰ) ਦਿੱਤੀਆਂ ਗਈਆਂ ਹੈ।  ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ 24.12.2024 (ਮੰਗਲਵਾਰ) ਤੱਕ ਕੀਤੇ ਜਾਣਗੇ। ਮਾਪਦੰਡਾਂ ਦੀ...
ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

Breaking News
ਚੰਡੀਗੜ੍ਹ 9 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜਪੁਰ ਦੀ ਗਹਿਨ ਪੜਤਾਲ ਉਪਰੰਤ ਮੁਕੱਦਮਾ ਨੰਬਰ 30 ਮਿਤੀ 04.11.2024  ਨੂੰ ਆਈ.ਪੀ.ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਠੇਕੇਦਾਰ ਮਹਾਂਵੀਰ ਸਿੰਘ ਪ੍ਰਾਈਮਵਿਜ...
ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ – ਕੰਗ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ – ਕੰਗ

Punjab News
ਚੰਡੀਗੜ੍ਹ, 7 ਨਵੰਬਰ : ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ 'ਤੇ ਆਮ ਆਦਮੀ ਪਾਰਟੀ 'ਆਪ' ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਖ਼ਰੀਦਦੀ ਹੈ, ਫਿਰ ਕਰਨਾਟਕ ਦੀ ਐੱਫ.ਸੀ.ਆਈ ਡਿਵੀਜ਼ਨ ਨੇ ਸੈਂਪਲ ਫੇਲ ਕਿਸ ਤਰ੍ਹਾਂ ਕਰ ਦਿੱਤੇ? ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਰਨਾਟਕ ਨੇ ਪੰਜਾਬ ਦੇ ਚੌਲਾਂ ਨੂੰ ਲੈ ਕੇ ਜੋ ਕਿਹਾ ਹੈ, ਉਸ ਨੂੰ ਦੇਖਦਿਆਂ ਸਾਫ਼ ਜਾਪਦਾ ਹੈ ਕਿ ਪੰਜਾਬ ਖ਼ਿਲਾਫ਼ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਪੰਜਾਬ ਦਾ ਝੋਨਾ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਤੋਂ ਪਿੱਛੇ ਹੱਟ ਰਹੀ ਹੈ ਅਤੇ ਕਈ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ। ਇਹ ਸਭ ਸਿਰਫ਼ ਪੰਜਾਬ ਵਿੱਚੋਂ ਝੋਨਾ ਨਾ ਖ਼ਰੀਦਣ ਦੇ ਬਹਾਨੇ ਹਨ। ਅਸਲ ਵਿੱਚ ਇਹ ਸਭ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਕੰਗ ਨੇ ਸਾਬਕਾ ਮੁੱਖ ਮੰਤਰੀ ...
“ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ‘ਤੇ ਡਿਊਟੀ ‘ਤੇ ‘ਕਿਰਪਾਨ’ ਧਾਰਨ ਕਰਕੇ ਕੰਮ ਕਰਨ ਉੱਤੇ ਰੋਕ !”

“ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ‘ਤੇ ਡਿਊਟੀ ‘ਤੇ ‘ਕਿਰਪਾਨ’ ਧਾਰਨ ਕਰਕੇ ਕੰਮ ਕਰਨ ਉੱਤੇ ਰੋਕ !”

Punjab News
ਚੰਡੀਗੜ੍ਹ, 6 ਨਵੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਡਿਊਟੀ ’ਤੇ ਕਿਰਪਾਨ ਪਹਿਨਣ ਤੋਂ ਰੋਕੇ ਜਾਣ ਵਾਲੇ ਤਾਜ਼ਾ ਹੁਕਮਾਂ ਦੀ ਨਿਖੇਧੀ ਕੀਤੀ ਹੈ। ਝਿੰਜਰ ਨੇ ਕਿਹਾ, "ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ (ਬੀ.ਸੀ.ਏ.ਐਸ.) ਵੱਲੋਂ 30 ਅਕਤੂਬਰ ਨੂੰ ਸਿੱਖ ਕਰਮਚਾਰੀਆਂ ਨੂੰ ਡਿਊਟੀ 'ਤੇ ਕਿਰਪਾਨ ਪਾਕੇ ਜਾਣ 'ਤੇ ਰੋਕ ਲਗਾਉਣ ਦਾ ਤਾਜ਼ਾ ਨਿਰਦੇਸ਼, ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਪ੍ਰਭਾਵਿਤ ਕੀਤਾ ਹੈ।" "ਮੈਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ BCAS ਨੂੰ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਅਪੀਲ ਕਰਦਾ ਹਾਂ, ਕਿਉਂਕਿ 'ਕਿਰਪਾਨ' (ਸ੍ਰੀ ਸਾਹਿਬ) ਸਾਡੇ ਲਈ ਬਹੁਤ ਧਾਰਮਿਕ ਮਹੱਤਵ ਰੱਖਦੀ ਹੈ, ਇਹ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਨੂੰ ਦਿੱਤੇ 5 ਕੱਕਾਰਾਂ ਵਿੱਚੋਂ ਇੱਕ ਹੈ।" ਇਹ ਧਾਰਾ ਪਹਿਲਾਂ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਸਮੇਤ ਭਾਰਤੀ ਹਵਾਈ ਅੱਡਿਆਂ 'ਤੇ ਪਰੇਸ਼...