
ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 11 ਲੱਖ 84 ਹਜ਼ਾਰ 385, ਔਰਤਾਂ 1 ਕਰੋੜ 96 ਹਜ਼ਾਰ 664, ਤੀਜਾ ਲਿੰਗ 751, ਐਨ.ਆਰ.ਆਈ 1610, ਦਿਵਿਆਂਗ ਵੋਟਰ 1 ਲੱਖ 55 ਹਜ਼ਾਰ 578 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 793 ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰ...