
ਸਤਕਾਰ ਕੌਰ ਪਿਛੋਂ ਇਕ ਹੋਰ ਕਾਂਗਰਸ ਪ੍ਰਧਾਨ ਪਾਸੋਂ ਫੜ੍ਹੀ ਗਈ ਹੈਰੋਇਨ
ਚੰਡੀਗੜ੍ਹ 28 ਅਕਤੂਬਰ : ਪਿਛਲੇ ਦਿਨੀਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਨਸ਼ਾ ਵੇਚਦਿਆਂ ਫੜ੍ਹੇ ਜਾਣ ਪਿਛੋਂ ਅੱਜ ਇਕ ਹੋਰ ਹੈਰਾਨੀਜਨਕ ਤੱਥ ਸਾਹਮਣੇ ਆਇਆ ਹੈ ਕਿ ਕੱਲ੍ਹ ਪੁਲੀਸ ਵਲੋਂ 105 ਕਿੱਲੋ ਹੈਰੋਇਨ ਸਮੇਤ ਫੜ੍ਹਿਆ ਗਿਆ ਨਵਜੋਤ ਸਿੰਘ ਕਾਂਗਰਸ ਪਾਰਟੀ ਦਾ ਸਰਕਲ ਪ੍ਰਧਾਨ ਸੀ। ਅੱਜ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਫੜ੍ਹਿਆ ਗਿਆ ਨਸ਼ਾ ਸਮਗਲਰ ਨਵਜੋਤ ਸਿੰਘ ਕਾਂਗਰਸ ਪਾਰਟੀ ਦਾ ਬਾਬਾ ਬਕਾਲਾ ਸਰਕਲ ਦਾ ਸਰਕਲ ਪ੍ਰਧਾਨ ਹੈ।
ਤਰੁਨਪ੍ਰੀਤ ਸਿੰਘ ਸੋਂਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁਹਾਲੀ ਤੋਂ ਫੜ੍ਹੀ ਗਈ ਕਾਂਗਰਸ ਪਾਰਟੀ ਦੀ ਸਾਬਕਾ ਵਿਧਇਕ ਸਤਕਾਰ ਕੌਰ ਵੀ ਬਾਅਦ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸਾਲ 2022 ਵਿਚ ਕਾਂਗਰਸ ਪਾਰਟੀ ਨੇ ਸਤਿਕਾਰ ਕੌਰ ਨੂੰ ਟਿਕਟ ਨਾ ਦਿੱਤੀ ਤਾਂ ਉਸ ਵੇਲੇ ਸਤਕਾਰ ਕੌਰ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਸੀ। ਇਸ ਲਈ ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਅਤੇ ਭਾਜਪਾ ਆਗੂ ਹੀ ਪੰਜਾਬ ਵਿਚ ਨਸ਼ਿਆਂ ਦਾ ...