ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ ਅਤਿ-ਆਧੁਨਿਕ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲਜੀਤ ਸਿੰਘ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਪਿੰਡ ਸਿੰਘੋਕੀ, ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਨਿਸੋਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਪਿਸਤੌਲਾਂ ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦੇ ਮੋਟਰਸਾਈਕਲ ਜਿਸ ਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਕੀਤੀ...








