Sunday, September 21Malwa News
Shadow

Author: News Editor

153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

Punjab News
ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ 'ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ  ਰੂਟਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ...
ਬੋਨ ਮੈਰੋ ਐਸਪੀਰੇਸ਼ਨ ਅਤੇ ਬਾਇਓਪਸੀ ‘ਤੇ ਵਰਕਸ਼ਾਪ

ਬੋਨ ਮੈਰੋ ਐਸਪੀਰੇਸ਼ਨ ਅਤੇ ਬਾਇਓਪਸੀ ‘ਤੇ ਵਰਕਸ਼ਾਪ

Local
ਫ਼ਰੀਦਕੋਟ, 30 ਅਕਤੂਬਰ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਪੈਥੋਲੋਜੀ ਵਿਭਾਗ ਵੱਲੋਂ ਬੋਨ ਮੈਰੋ ਐਸਪੀਰੇਸ਼ਨ ਅਤੇ ਬਾਇਓਪਸੀ ਸਬੰਧੀ ਇੱਕ ਵਿਸ਼ੇਸ਼ ਵਰਕਸ਼ਾਪ-ਕਮ-ਸੀ.ਐਮ.ਈ. ਦਾ ਆਯੋਜਨ ਕੀਤਾ ਗਿਆ। ਇਸ ਇਵੈਂਟ ਵਿੱਚ ਦੁਨੀਆ ਭਰ ਦੇ ਮੰਨੇ-ਪ੍ਰਮੰਨੇ ਬੁਲਾਰਿਆਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਨੇ ਹੈਮੈਟੋਲੋਜੀ ਵਿੱਚ ਆਧੁਨਿਕ ਤਰੱਕੀ ਬਾਰੇ ਡੂੰਘਾਈ ਨਾਲ ਵਿਚਾਰ ਪ੍ਰਦਾਨ ਕੀਤੇ।ਪ੍ਰਸਿੱਧ ਮਾਹਿਰ, ਜਿਨ੍ਹਾਂ ਵਿੱਚ ਡਾ. ਤੇਜਿੰਦਰ ਸਿੰਘ, ਮਲਟੀਪਲ ਹੇਮਾਟੋਲੋਜੀ ਸੰਦਰਭ ਪੁਸਤਕਾਂ ਦੇ ਨਿਪੁੰਨ ਲੇਖਕ, ਡਾ. ਮਨੁਪਦੇਸ਼ ਸਿੰਘ, ਪ੍ਰੋਫੈਸਰ, ਹੈਮਾਟੋਲੋਜੀ, ਪੀਜੀਆਈ ਚੰਡੀਗੜ੍ਹ, ਡਾ. ਨਵੀਨ ਕੱਕੜ, ਫਾਲੋ ਸਾਇਟੋਮੈਟਰੀ ਮਾਹਿਰ, ਡਾ ਜੋਤਿੰਦਰ ਪੂਨੀਆ, ਅਮਰੀਕਾ-ਅਧਾਰਤ ਹੈਮਾਟੋਲੋਜਿਸਟ, ਡਾ: ਬੀ.ਐਸ. ਸ਼ਾਹ ਅਤੇ ਡਾ: ਕੁਲਦੀਪ ਕੌਲ ਨੇ ਬੋਨ ਮੈਰੋ ਡਾਇਗਨੌਸਟਿਕਸ ਬਾਰੇ ਭਾਗੀਦਾਰਾਂ ਦੀ ਸਮਝ ਨੂੰ ਵਧਾਉਂਦੇ ਹੋਏ ਹਾਜ਼ਰੀਨ ਨਾਲ ਆਪਣੇ ਗਿਆਨ ਅਤੇ ਸੂਝ ਸਾਂਝੀ ਕੀਤੀ।ਵਰਕਸ਼ਾਪ ਦਾ ਉਦਘਾਟਨ ਡਾ: ਨੀਤੂ ਕੁੱਕੜ, ਮੈਡੀਕਲ ਸੁਪਰਡੈਂਟ ਅਤੇ ਕਾਰਜਕਾਰੀ ਪਿ੍ੰਸੀਪਲ, ਪ੍ਰੋ: ਅਤੇ ਹੈੱਡ ਡਾ: ਸਰਿਤਾ ਅਤੇ ਸੀਨੀਅਰ ਪ੍ਰੋਫ਼ੈਸ...
ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 29 ਅਕਤੂਬਰ, ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾ...
ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ

ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ

Breaking News
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 11 ਲੱਖ 84 ਹਜ਼ਾਰ 385, ਔਰਤਾਂ 1 ਕਰੋੜ 96 ਹਜ਼ਾਰ 664, ਤੀਜਾ ਲਿੰਗ 751, ਐਨ.ਆਰ.ਆਈ 1610, ਦਿਵਿਆਂਗ ਵੋਟਰ 1 ਲੱਖ 55 ਹਜ਼ਾਰ 578 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 793 ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰ...
ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ – ਹਰਚੰਦ ਸਿੰਘ ਬਰਸਟ

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ – ਹਰਚੰਦ ਸਿੰਘ ਬਰਸਟ

Punjab News
 ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ।  ਕੇਂਦਰ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਹੀਂ ਸੁਣ ਰਿਹਾ ਅਤੇ ਪੰਜਾਬ ਦੀਆਂ ਮੰਡੀਆਂ ਵਿੱਚ ਪਿਆ ਲੱਖਾਂ ਟਨ ਅਨਾਜ ਚੁੱਕਣ ਤੋਂ ਇਨਕਾਰ ਕਰ ਰਿਹਾ ਹੈ।  ਇਸ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲੇ ਦੀ ਹੈ। ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ।  ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ।  ਇਹ ਅਤਿ ਨਿੰਦਣਯੋਗ ਹੈ। ਬਰਸਟ ...
ਭਾਜਪਾ ਪੰਜਾਬ ਨਾਲ ਧੱਕਾ ਕਰ ਰਹੀ ਹੈ, ਹਰ ਪੰਜਾਬੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ-ਅਮਨ ਅਰੋੜਾ

ਭਾਜਪਾ ਪੰਜਾਬ ਨਾਲ ਧੱਕਾ ਕਰ ਰਹੀ ਹੈ, ਹਰ ਪੰਜਾਬੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ-ਅਮਨ ਅਰੋੜਾ

Hot News
 ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲਾਖੋਰੀ ਵਾਲੀ ਹੈ।  ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਨਵਾਂ ਅਨਾਜ ਸਟੋਰ ਕਰਨ ਲਈ ਗੁਦਾਮਾਂ ਵਿੱਚ ਥਾਂ ਨਹੀਂ ਹੈ ਅਤੇ ਸ਼ੈਲਰ ਮਾਲਕਾਂ ਕੋਲ ਵੀ ਇੰਨੀ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ।  ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੱਸਿਆ ਦੇ ਹੱਲ ਲਈ ਅਣਥੱਕ ਮਿਹਨਤ ਕੀਤੀ ਹੈ ਪਰ ਕੇਂ...
ਚਾਹੁੰਦੀ ਕੀ ਹੈ ਭਾਜਪਾ, ਕਿ ਮੁੱਖ ਮੰਤਰੀ ਗੋਦਾਮ ਖਾਲੀ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਪੈਰ ਫੜ ਲੈਣ? – ਮਲਵਿੰਦਰ ਕੰਗ

ਚਾਹੁੰਦੀ ਕੀ ਹੈ ਭਾਜਪਾ, ਕਿ ਮੁੱਖ ਮੰਤਰੀ ਗੋਦਾਮ ਖਾਲੀ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਪੈਰ ਫੜ ਲੈਣ? – ਮਲਵਿੰਦਰ ਕੰਗ

Hot News
ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਸਪਲਾਈ ਮੰਤਰਾਲੇ ਦੀ ਇਹ ਰੁਟੀਨ ਪ੍ਰਕਿਰਿਆ ਹੈ ਕਿ ਐਫਸੀਆਈ ਹਰ ਸਾਲ ਮੰਡੀਆਂ ਵਿੱਚ ਅਨਾਜ ਆਉਣ ਤੋਂ ਪਹਿਲਾਂ ਆਪਣੇ ਗੁਦਾਮਾਂ ਵਿੱਚੋਂ ਪੁਰਾਣਾ ਅਨਾਜ ਚੁੱਕ ਲੈਂਦੀ ਹੈ ਤਾਂ ਜੋ ਅਨਾਜ ਦੀ ਢੋਆ-ਢੁਆਈ ਲਈ ਥਾਂ ਖਾਲੀ ਰਹੇ। ਇਹ ਕੰਮ ਸਿਰਫ਼ ਇੱਕ-ਦੋ ਸਾਲਾਂ ਤੋਂ ਨਹੀਂ ਚੱਲ ਰਿਹਾ, ਸਗੋਂ ਦਹਾਕਿਆਂ ਤੋਂ ਇਹੀ ਸਿਲਸਿਲਾ ਚੱਲ ਰਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ 'ਆਪ' ਆਗੂ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ਼ਮਿੰਦਰ ਖੀਂਡਾ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਇਸ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਜਾਣਬੁੱਝ ਕੇ ਗੁਦਾਮ ਖਾਲੀ ਨਹੀਂ ਕਰਵਾਏ। ਹੁਣ ਜਦੋਂ ਵਿਵਾਦ ਵਧ ਗਿਆ ਹੈ ਅਤੇ ਕੇਂਦਰ ਸਰਕਾਰ ਫਸਦੀ ਜਾ ਰਹੀ ਹੈ ਤਾਂ ਇਹ ਆਪਣੇ ਮੰਤਰੀ ਰਵਨੀਤ ਬਿੱਟੂ ਰਾਹੀਂ ...
ਹਰਜਿੰਦਰ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

ਹਰਜਿੰਦਰ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

Hot News
ਸ੍ਰੀ ਅੰਮ੍ਰਿਤਸਰ ਸਾਹਿਬ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਅਤੇ ਉਹ ਮੁੜ ਪ੍ਰਧਾਨ ਚੁਣੇ ਗਏ। ਇਸ ਚੋਣ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾਂ ਪਈਆਂ ਜਦਕਿ ਉਨ੍ਹਾਂ ਦੀ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਕੇਵਲ 33 ਵੋਟਾਂ ਹੀ ਹਾਸਲ ਹੋਈਆਂ। ਇਸ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਵਾਦਾਂ ਵਿਚ ਘਿਰੇ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੀ ਚੋਣ ਨੂੰ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿੱਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 12 ਵਜੇ ਅਰਦਾਸ ਕਰਨ ਪਿਛੋਂ ਵੋਟਿੰਗ ਹੋਈ। ਇਸ ਦੌਰਾਨ ਹਰਜਿੰਦਰ ਸਿੰਘ ਨੂੰ 107 ਵੋਟਾਂ ਮਿਲੀਆਂ ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾ ਮਿਲੀਆਂ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਮੈਂਬਰ ਹਨ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਹਿਯੋਗ ਪ੍ਰਾਪਤ ਹੈ। ...
ਸਤਕਾਰ ਕੌਰ ਪਿਛੋਂ ਇਕ ਹੋਰ ਕਾਂਗਰਸ ਪ੍ਰਧਾਨ ਪਾਸੋਂ ਫੜ੍ਹੀ ਗਈ ਹੈਰੋਇਨ

ਸਤਕਾਰ ਕੌਰ ਪਿਛੋਂ ਇਕ ਹੋਰ ਕਾਂਗਰਸ ਪ੍ਰਧਾਨ ਪਾਸੋਂ ਫੜ੍ਹੀ ਗਈ ਹੈਰੋਇਨ

Breaking News
ਚੰਡੀਗੜ੍ਹ 28 ਅਕਤੂਬਰ : ਪਿਛਲੇ ਦਿਨੀਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਨਸ਼ਾ ਵੇਚਦਿਆਂ ਫੜ੍ਹੇ ਜਾਣ ਪਿਛੋਂ ਅੱਜ ਇਕ ਹੋਰ ਹੈਰਾਨੀਜਨਕ ਤੱਥ ਸਾਹਮਣੇ ਆਇਆ ਹੈ ਕਿ ਕੱਲ੍ਹ ਪੁਲੀਸ ਵਲੋਂ 105 ਕਿੱਲੋ ਹੈਰੋਇਨ ਸਮੇਤ ਫੜ੍ਹਿਆ ਗਿਆ ਨਵਜੋਤ ਸਿੰਘ ਕਾਂਗਰਸ ਪਾਰਟੀ ਦਾ ਸਰਕਲ ਪ੍ਰਧਾਨ ਸੀ। ਅੱਜ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਫੜ੍ਹਿਆ ਗਿਆ ਨਸ਼ਾ ਸਮਗਲਰ ਨਵਜੋਤ ਸਿੰਘ ਕਾਂਗਰਸ ਪਾਰਟੀ ਦਾ ਬਾਬਾ ਬਕਾਲਾ ਸਰਕਲ ਦਾ ਸਰਕਲ ਪ੍ਰਧਾਨ ਹੈ। ਤਰੁਨਪ੍ਰੀਤ ਸਿੰਘ ਸੋਂਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁਹਾਲੀ ਤੋਂ ਫੜ੍ਹੀ ਗਈ ਕਾਂਗਰਸ ਪਾਰਟੀ ਦੀ ਸਾਬਕਾ ਵਿਧਇਕ ਸਤਕਾਰ ਕੌਰ ਵੀ ਬਾਅਦ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸਾਲ 2022 ਵਿਚ ਕਾਂਗਰਸ ਪਾਰਟੀ ਨੇ ਸਤਿਕਾਰ ਕੌਰ ਨੂੰ ਟਿਕਟ ਨਾ ਦਿੱਤੀ ਤਾਂ ਉਸ ਵੇਲੇ ਸਤਕਾਰ ਕੌਰ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਸੀ। ਇਸ ਲਈ ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਅਤੇ ਭਾਜਪਾ ਆਗੂ ਹੀ ਪੰਜਾਬ ਵਿਚ ਨਸ਼ਿਆਂ ਦਾ ...