
ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ, ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾ...